ਜਥੇ: ਜਲਾਲ ਉਸਮਾ ਵਲੋਂ ਸ਼੍ਰੋਮਣੀ ਕਮੇਟੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਭੇਟ
ਬਾਬਾ ਬਕਾਲਾ ਸਾਹਿਬ, 4 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਾਬਕਾ ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾ (ਮੈਂਬਰ ਸ਼੍ਰੋਮਣੀ ਕਮੇਟੀ) ਨੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਲੋੜਵੰਦ ਪਰਿਵਾਰਾਂ ਨੂੰ ਘਰੇਲੂ ਆਰਥਿਕ ਸਹਾਇਤਾ ਫੰਡ ਦਾ ਚੈੱਕ ਭੇਟ ਕੀਤੇ । ਇਸ ਮੌਕੇ ਜਥੇ: ਜਲਾਲ ਉਸਮਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਹਮੇਸ਼ਾਂ ਲੋਕ ਭਲਾਈ ਅਤੇ ਲੋੜਵੰਦ ਪਰਿਵਾਰਾਂ ਦੀ ਸੇਵਾ ਲਈ ਵਚਨਬੱਧ ਰਿਹਾ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਲੋਕਾਂ ਦੇ ਨਾਲ ਖੜ੍ਹਾ ਰਹੇਗਾ।
ਬਾਬਾ ਬਕਾਲਾ ਸਾਹਿਬ, 4 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਾਬਕਾ ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾ (ਮੈਂਬਰ ਸ਼੍ਰੋਮਣੀ ਕਮੇਟੀ) ਨੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਲੋੜਵੰਦ ਪਰਿਵਾਰਾਂ ਨੂੰ ਘਰੇਲੂ ਆਰਥਿਕ ਸਹਾਇਤਾ ਫੰਡ ਦਾ ਚੈੱਕ ਭੇਟ ਕੀਤੇ । ਇਸ ਮੌਕੇ ਜਥੇ: ਜਲਾਲ ਉਸਮਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਹਮੇਸ਼ਾਂ ਲੋਕ ਭਲਾਈ ਅਤੇ ਲੋੜਵੰਦ ਪਰਿਵਾਰਾਂ ਦੀ ਸੇਵਾ ਲਈ ਵਚਨਬੱਧ ਰਿਹਾ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਲੋਕਾਂ ਦੇ ਨਾਲ ਖੜ੍ਹਾ ਰਹੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ, ਜਿੱਥੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਦੀਆਂ ਵੱਡੀਆਂ ਸੇਵਾਵਾਂ ਨਿਭਾਅ ਰਹੀ ਹੈ, ਉਥੇ ਸਮਾਜਿਕ ਸੇਵਾਵਾਂ ਨਿਭਾਉਂਦਿਆਂ, ਬੱਚਿਆਂ ਨੂੰ ਵਿਦਿਅਕ ਸਹੂਲਤਾਂ ਲਈ ਸਕੂਲ, ਸਿਹਤ ਸੇਵਾਵਾਂ ਲਈ ਹਸਪਤਾਲ ਅਤੇ ਨੌਜਵਾਨ ਪਨੀਰੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਅਕੈਡਮੀਆਂ ਚਲਾ ਰਹੀ ਹੈ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਅਤੇ ਬੱਚਿਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਵੱਲ ਇਹ ਇਕ ਸ਼ਲਾਘਾਯੋਗ ਉਪਰਾਲਾ ਹੈ । ਇਸ ਮੌਕੇ ਉਨ੍ਹਾਂ ਦੇ ਨਾਲ ਬੀਬੀ ਅਮਨਦੀਪ ਕੌਰ, ਸ਼ੇਰ ਸਿੰਘ ਕੋਟਲੀ ਸਰੂ ਖਾ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਕੌਂਸਲਰ ਕਰਮ ਸਿੰਘ, ਕੁਲਵੰਤ ਸਿੰਘ ਰੰਧਾਵਾ, ਸੁਖਚੈਨ ਸਿੰਘ ਗਿੱਲ, ਕੁਲਦੀਪ ਸਿੰਘ ਧਾਮੀ (ਸਾਰੇ ਕੌਂਸਲਰ), ਬਖਸ਼ੀਸ਼ ਸਿੰਘ ਅਤੇ ਹੋਰ ਹਾਜ਼ਰ ਸਨ ।