ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਦੇ ਅਧਿਆਪਕਾਂ ਨਾਲ ਕੀਤਾ ਵਿਸ਼ਵਾਸਘਾਤ-ਬੋਨੀ ਅਜਨਾਲਾ
ਅਜਨਾਲਾ, 5 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਧਿਆਪਕ ਦਿਵਸ ਮੌਕੇ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਪੰਜਾਬ ਦੇ ਅਧਿਆਪਕਾਂ ਨਾਲ ਵਿਸ਼ਵਾਸਘਾਤ ਕਰਨ ਅਤੇ ਆਪਣੀ ਬਹੁਚਰਚਿਤ ‘ਸਿੱਖਿਆ ਕ੍ਰਾਂਤੀ’ ਨੂੰ ਇੱਕ ਖੋਖਲੇ ਸਿਆਸੀ ਨਾਅਰੇ ਵਿਚ ਬਦਲਣ ਦਾ ਦੋਸ਼ ਲਗਾਇਆ। ਇਸ ਸੰਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ 1 ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਨੂੰ ਇਕ ਅਧਿਆਪਕ ਦਾ ਪੁੱਤਰ ਦੱਸਦੇ ਹਨ, ਪਰ ਉਨ੍ਹਾਂ ਦੀ ਸਰਕਾਰ ਵਿਚ ਅਧਿਆਪਕਾਂ ਨੂੰ ਬੇਇੱਜ਼ਤੀ, ਪੁਲਿਸ ਕਾਰਵਾਈ ਅਤੇ ਅਣਗਹਿਲੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅਜਨਾਲਾ, 5 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਧਿਆਪਕ ਦਿਵਸ ਮੌਕੇ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਪੰਜਾਬ ਦੇ ਅਧਿਆਪਕਾਂ ਨਾਲ ਵਿਸ਼ਵਾਸਘਾਤ ਕਰਨ ਅਤੇ ਆਪਣੀ ਬਹੁਚਰਚਿਤ ‘ਸਿੱਖਿਆ ਕ੍ਰਾਂਤੀ’ ਨੂੰ ਇੱਕ ਖੋਖਲੇ ਸਿਆਸੀ ਨਾਅਰੇ ਵਿਚ ਬਦਲਣ ਦਾ ਦੋਸ਼ ਲਗਾਇਆ। ਇਸ ਸੰਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ 1 ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਨੂੰ ਇਕ ਅਧਿਆਪਕ ਦਾ ਪੁੱਤਰ ਦੱਸਦੇ ਹਨ, ਪਰ ਉਨ੍ਹਾਂ ਦੀ ਸਰਕਾਰ ਵਿਚ ਅਧਿਆਪਕਾਂ ਨੂੰ ਬੇਇੱਜ਼ਤੀ, ਪੁਲਿਸ ਕਾਰਵਾਈ ਅਤੇ ਅਣਗਹਿਲੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਅਧਿਆਪਕਾਂ ਲਈ ਇਹ ਜਸ਼ਨ ਦਾ ਨਹੀਂ, ਸਗੋਂ ਕਾਲਾ ਦਿਵਸ ਹੈ। ਬੋਨੀ ਅਜਨਾਲਾ ਨੇ ਅੱਗੇ ਕਿਹਾ ਕਿ ਅਧਿਆਪਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਨੂੰ ਮੁੜ ਪਾਣੀ ਦੀਆਂ ਟੈਂਕੀਆਂ ‘ਤੇ ਨਹੀਂ ਚੜ੍ਹਨਾ ਪਵੇਗਾ ਪਰ ਅੱਜ ਉਹ ਇਨਸਾਫ਼ ਲੈਣ ਲਈ ਟੈਂਕੀਆਂ ਦੀ ਬਜਾਏ ਮੋਬਾਈਲ ਟਾਵਰਾਂ ‘ਤੇ ਚੜ੍ਹਨ ਲਈ ਮਜਬੂਰ ਹਨ। ਉਨ੍ਹਾਂ ਅਧਿਆਪਕਾਂ ਨੂੰ ਸਰਵੇਖਣ, ਪਰਾਲੀ ਸਾੜਨ ਦੀ ਜਾਂਚ, ਹੈਲਥ ਕਾਰਡ ਬਣਾਉਣ ਅਤੇ ਸਿਆਸੀ ਡਾਟਾ ਇਕੱਠਾ ਕਰਨ ਵਰਗੇ ਗੈਰ-ਅਕਾਦਮਿਕ ਕੰਮਾਂ ਵਿਚ ਲਗਾਉਣ ਦੀ ਵੀ ਨਿੰਦਾ ਕੀਤੀ। ਇਸ ਮੌਕੇ ਉਨ੍ਹਾਂ ਭਰੋਸਾ ਦਿੱਤਾ ਕਿ ਭਾਜਪਾ ਦੀ ਸਰਕਾਰ ਬਣਨ ‘ਤੇ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ, ਬੇਲੋੜੇ ਗੈਰ-ਅਕਾਦਮਿਕ ਕੰਮ ਖ਼ਤਮ ਕੀਤੇ ਜਾਣਗੇ ।ਇਸ ਮੌਕੇ ਸਾਬਕਾ ਸਰਪੰਚ ਮਨਜੀਤ ਸਿੰਘ ਜਗਦੇਵ ਖ਼ੁਰਦ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।