07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪਿੰਡ ਲੱਖੂਵਾਲ ਵਿਖੇ ਅਨੇਕਾਂ ਪਰਿਵਾਰ ਕਾਂਗਰਸ ਦੇ ਬੇੜੇ ’ਚ ਹੋਏ ਸਵਾਰ

ਬਾਬਾ ਬਕਾਲਾ ਸਾਹਿਬ, 6 ਸਤੰਬਰ (ਰਾਜਨ)-ਬਾਬਾ ਬਕਾਲਾ ਸਾਹਿਬ ਦੇ ਉਪ ਮੰਡਲ ਦੇ ਪਿੰਡ ਲੱਖੂਵਾਲ ਵਿਖੇ ਰਵਿੰਦਰ ਸਿੰਘ ਸਾਬਕਾ ਫੌਜੀ ਦੀ ਅਗਵਾਈ ਅਤੇ ਸਾਬਕਾ ਸਰਪੰਚ ਸੁੱਚਾ ਸਿੰਘ ਅਤੇ ਅਵਤਾਰ ਸਿੰਘ ਦੀ ਪ੍ਰੇਰਨਾ ਸਦਕਾ ਅਨੇਕਾਂ ਪ੍ਰੀਵਾਰ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ ’ਚ ਸ਼ਾਮਿਲ ਹੋ ਗਏ ਹਨ । ਹਲਕਾ ਬਾਬਾ ਬਕਾਲਾ ਸਾਹਿਬ ਤੋ ਕਾਂਗਰਸ ਪਾਰਟੀ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਉਕਤ ਸ਼ਾਮਿਲ ਹੋਣ ਵਾਲੇ ਸਾਰੇ ਵਰਕਰਾਂ ਨੂੰ ਸਨਮਾਨਿਤ ਕੀਤਾ ।

ਅਜੀਤ ਡੈਸਕ 07-09-2026
ਬਾਬਾ ਬਕਾਲਾ ਸਾਹਿਬ, 6 ਸਤੰਬਰ (ਰਾਜਨ)-ਬਾਬਾ ਬਕਾਲਾ ਸਾਹਿਬ ਦੇ ਉਪ ਮੰਡਲ ਦੇ ਪਿੰਡ ਲੱਖੂਵਾਲ ਵਿਖੇ ਰਵਿੰਦਰ ਸਿੰਘ ਸਾਬਕਾ ਫੌਜੀ ਦੀ ਅਗਵਾਈ ਅਤੇ ਸਾਬਕਾ ਸਰਪੰਚ ਸੁੱਚਾ ਸਿੰਘ ਅਤੇ ਅਵਤਾਰ ਸਿੰਘ ਦੀ ਪ੍ਰੇਰਨਾ ਸਦਕਾ ਅਨੇਕਾਂ ਪ੍ਰੀਵਾਰ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ ’ਚ ਸ਼ਾਮਿਲ ਹੋ ਗਏ ਹਨ । ਹਲਕਾ ਬਾਬਾ ਬਕਾਲਾ ਸਾਹਿਬ ਤੋ ਕਾਂਗਰਸ ਪਾਰਟੀ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਉਕਤ ਸ਼ਾਮਿਲ ਹੋਣ ਵਾਲੇ ਸਾਰੇ ਵਰਕਰਾਂ ਨੂੰ ਸਨਮਾਨਿਤ ਕੀਤਾ । ਕਾਂਗਰਸ ਪਾਰਟੀ ’ਚ ਸ਼ਾਮਿਲ ਹੋਣ ਵਾਲਿਆਂ ’ਚ ਬਲਵਿੰਦਰ ਸਿੰਘ, ਮੈਂਬਰ ਅਵਤਾਰ ਸਿੰਘ, ਦਲਬੀਰ ਸਿੰਘ, ਰਵਿੰਦਰ ਸਿੰਘ, ਹਰਪ੍ਰੀਤ ਸਿੰਘ , ਜਗਬੀਰ ਸਿੰਘ, ਸੁਖਦੇਵ ਸਿੰਘ, ਰਾਜਨਦੀਪ ਸਿੰਘ, ਕਰਨਬੀਰ ਸਿੰਘ, ਰਵਿੰਦਰ ਸਿੰਘ, ਮਨਜੀਤ ਕੌਰ, ਜਸਬੀਰ ਕੌਰ, ਪਰਮਜੀਤ ਕੌਰ , ਰਜਵੰਤ ਕੌਰ, ਗੁਰਿੰਦਰ ਕੌਰ, ਸੁਖਵਿੰਦਰ ਕੌਰ, ਅਮਰਜੀਤ ਕੌਰ, ਬਲਵਿੰਦਰ ਕੌਰ, ਨਿਰਮਲਜੀਤ ਕੌਰ, ਸੁਖਜਿੰਦਰ ਕੌਰ, ਕੰਵਲਜੀਤ ਕੌਰ ਆਦਿ ਦੇ ਨਾਮ ਵਰਨਣਯੋਗ ਹਨ । ਇਸ ਮੌਕੇ ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ (ਵਾਈਸ ਪ੍ਰਧਾਨ ਕਾਂਗਰਸ ਸੈੱਲ), ਵਾਈਸ ਚੇਅਰਮੈਨ ਨਰਿੰਦਰ ਸਿੰਘ ਢਿੱਲੋਂ ਦੌਲੋਨੰਗਲ, ਲਵਜੀਤ ਸਿੰਘ ਖੋਜਕੀਪੁਰ, ਸਾਬਕਾ ਸਰਪੰਚ ਜੱਸ ਛਾਪਿਆਂਵਾਲੀ, ਬੱਬਲੂ ਰਈਆ, ਜਗਦੀਪ ਸਿੰਘ ਮਾਨ ਅਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ ।
ਪਿਛਲੀ ਖ਼ਬਰ ਦਸ਼ਮੇਸ਼ ਪਬਲਿਕ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਤਿੰਨ ਰੋਜ਼ ਮੇਲਾ ਘਰਾਟਾਂ ਦਾ 24, 25 ਅਤੇ 26 ਨੂੰ - ਪ੍ਰਧਾਨ ਗੁਰਦੀਪ ਸਿੰਘ ਰਈਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।