11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਚਿਨ ਪਾਇਲਟ ਨੂੰ ਪੰਜਾਬ ਸੂਬੇ ਦੀ ਕਮਾਨ ਸੌਂਪਣ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ- ਸਾਬਕਾ ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 10 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਹਾਲ ਹੀ ਵਿਚ ਵੱਖ-ਵੱਖ ਸੀਨੀਅਰ ਕਾਂਗਰਸੀ ਆਗੂਆਂ ਦੀ ਵੱਖ-ਵੱਖ ਸੂਬਿਆਂ ’ਚ ਇੰਚਾਰਜਾਂ ਵਜੋਂ ਨਿਯੁਕਤੀ ਕੀਤੀ ਗਈ ਹੈ । ਇਸੇ ਤਹਿਤ ਹੀ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਪੰਜਾਬ ਸੂਬੇ ਦੀ ਕਮਾਨ ਸੌਂਪੀ ਗਈ ਹੈ ।

ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ । ਨਾਲ ਹਨ ਸਰਪੰਚ ਦਲਜੀਤ ਸਿੰਘ ਭੱਪੀ, ਗੁਰਮੇਜ ਸਿੰਘ ਚੀਮਾਂ ਵੜੈਚ, ਸਰਪੰਚ ਪ੍ਰਦੀਪ ਸਿੰਘ ਭਲਾਈਪੁਰ ਅਤੇ ਹੋਰ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ 11-09-2026
ਬਾਬਾ ਬਕਾਲਾ ਸਾਹਿਬ, 10 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਹਾਲ ਹੀ ਵਿਚ ਵੱਖ-ਵੱਖ ਸੀਨੀਅਰ ਕਾਂਗਰਸੀ ਆਗੂਆਂ ਦੀ ਵੱਖ-ਵੱਖ ਸੂਬਿਆਂ ’ਚ ਇੰਚਾਰਜਾਂ ਵਜੋਂ ਨਿਯੁਕਤੀ ਕੀਤੀ ਗਈ ਹੈ । ਇਸੇ ਤਹਿਤ ਹੀ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਪੰਜਾਬ ਸੂਬੇ ਦੀ ਕਮਾਨ ਸੌਂਪੀ ਗਈ ਹੈ । ਇਸ ਨਿਯੁਕਤੀ ਦਾ ਸਵਾਗਤ ਕਰਦਿਆ ਅੱਜ ਇੱਥੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਸੰਤੋਖ ਸਿੰਘ ਭਲਾਈਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਨਿਯੁਕਤੀ ਨਾਲ ਕਾਂਗਰਸ ਹੋਰ ਮਜਬੂਤ ਹੋਵੇਗੀ । ਸ: ਭਲਾਈਪੁਰ ਨੇ ਕਿਹਾ ਕਿ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ’ਚ ਨਵਾਂ ਜੋਸ਼ ਆਵੇਗਾ । ਇਸ ਮੌਕੇ ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਇਕਬਾਲ ਸਿੰਘ ਬੱਲ (ਦੋਵੇਂ ਮੈਂਬਰ ਬਲਾਕ ਸੰਮਤੀ), ਗੁਰਦਿਆਲ ਸਿੰਘ ਕੰਗ ਬੁਟਾਰੀ, ਹਰਿੰਦਰਪਾਲ ਸਿੰਘ ਮੱਲ੍ਹਾ, ਸਰਪੰਚ ਪ੍ਰਦੀਪ ਸਿੰਘ ਭਲਾਈਪੁਰ, ਸਰਪੰਚ ਪ੍ਰਭ ਥੋਥੀਆਂ, ਹਰਪਾਲ ਸਿੰਘ ਜਲਾਲਾਂਬਾਦ, ਦਲੇਰ ਸਿੰਘ ਸਰਲੀ, ਠੇਕੇਦਾਰ ਮਲਕੀਤ ਸਿੰਘ ਬੇਦਾਦਪੁਰ, ਗੁਰਮੇਜ ਸਿੰਘ ਚੀਮਾਂ ਵੜੈਚ, ਪ੍ਰਧਾਨ ਰੌਬਿਨ ਮਾਨ, ਸਰਪੰਚ ਨੌਬੀ ਨਰੋਤਮਪੁਰ, ਸਰਪੰਚ ਹੈਪੀ ਟੌਂਗ, ਜੈਵਿੰਦਰ ਸਿੰਘ ਭੁੱਲਰ ਸ਼ਹਿਰੀ ਪ੍ਰਧਾਨ, ਚੈਂਚਲ ਸਿੰਘ ਭੁੱਲਰ, ਮਨਜੀਤ ਸਿੰਘ ਠੁਕਰਾਲ, ਜੈਮਲ ਸਿੰਘ ਸ਼ਾਹ, ਸਰਪੰਚ ਦਲਬੀਰ ਸਿੰਘ ਸਠਿਆਲਾ, ਲਖਵਿੰਦਰ ਸਿੰਘ ਭਿੰਡਰ, ਜਗਦੀਪ ਸਿੰਘ ਮਾਨ, ਗੁਰਦੀਪ ਸਿੰਘ ਐੱਮ. ਸੀ. ਰਈਆ ਆਦਿ ਮੌਜੂਦ ਸਨ ।
ਪਿਛਲੀ ਖ਼ਬਰ ਸਟੇਜ਼ਾਂ ਤੋਂ ਝੂਠਾ ਭੰਡੀ ਪ੍ਰਚਾਰ ਕਰਨ ਨਾਲ ਹਲਕੇ ਦੇ ਲੋਕਾਂ ਦਾ ਭਲਾ ਨਹੀਂ ਹੋਣਾ- ਤਲਬੀਰ ਸਿੰਘ ਗਿੱਲ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਸਮਰਾ ਵਲੋਂ ਸਰਕਾਰ ਖ਼ਿਲਾਫ਼ ਤਹਿਸੀਲ ਪੱਧਰੀ ਰੋਸ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।