13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਆਲ ਕੇਡਰ ਪੈਨਸ਼ਨਰ ਯੂਨੀਅਨ ਦੀ ਅਹਿਮ ਮੀਟਿੰਗ

ਅਜਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਲ ਕੇਡਰ ਪੈਨਸ਼ਨਰ ਯੂਨੀਅਨ ਦੀ ਅਹਿਮ ਮੀਟਿੰਗ ਮੰਡਲ ਪ੍ਰਧਾਨ ਸੋਮਨਾਥ ਮਰਵਾਹਾ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਵਿਚੋਂ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸੰਬੰਧੀ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੰਡਲ ਪ੍ਰਧਾਨ ਸੋਮਨਾਥ ਮਰਵਾਹਾ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਅਤੇ ਪਾਵਰਕਾਮ ਪ੍ਰਬੰਧਕਾਂ ਵਲੋਂ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ।

ਅਜੀਤ ਡੈਸਕ 13-09-2026
ਅਜਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਲ ਕੇਡਰ ਪੈਨਸ਼ਨਰ ਯੂਨੀਅਨ ਦੀ ਅਹਿਮ ਮੀਟਿੰਗ ਮੰਡਲ ਪ੍ਰਧਾਨ ਸੋਮਨਾਥ ਮਰਵਾਹਾ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਵਿਚੋਂ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸੰਬੰਧੀ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੰਡਲ ਪ੍ਰਧਾਨ ਸੋਮਨਾਥ ਮਰਵਾਹਾ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਅਤੇ ਪਾਵਰਕਾਮ ਪ੍ਰਬੰਧਕਾਂ ਵਲੋਂ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਕੇ ਉਨ੍ਹਾਂ ਨੂੰ ਬਣਦੇ ਹੱਕ ਦਿੱਤੇ ਜਾਣ । ਇਸ ਮੌਕੇ ਹੀਰਾ ਸਿੰਘ ਸੱਫੇਵਾਲੀਆ, ਦਲਜੀਤ ਸਿੰਘ, ਮਨਜੀਤ ਸਿੰਘ, ਗੁਰਬਚਨ ਸਿੰਘ, ਦਰਸ਼ਨ ਸਿੰਘ, ਸਰੂਪ ਸਿੰਘ, ਬਲਬੀਰ ਸਿੰਘ, ਓਮ ਪ੍ਰਕਾਸ਼, ਹਰਬੰਸ ਸਿੰਘ, ਜੋਗਿੰਦਰ ਸਿੰਘ, ਲਖਵਿੰਦਰ ਸਿੰਘ, ਤਰਸੇਮ ਸਿੰਘ ਤੇੜੀ, ਜਸਬੀਰ ਸਿੰਘ , ਕੁਲਦੀਪ ਸਿੰਘ, ਸਰਦੂਲ ਸਿੰਘ ਅਤੇ ਹੀਰਾ ਮਸੀਹ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਫੂਡ ਸੇਫ਼ਟੀ ਵਿੰਗ ਦੀ ਟੀਮ ਨੇ ਡੇਅਰੀਆਂ ਅਤੇ ਮਠਿਆਈ ਦੀਆਂ ਦੁਕਾਨਾਂ ਤੋਂ ਖੋਏ ਤੇ ਪਨੀਰ ਦੇ ਸੈਂਪਲ ਭਰੇ ਅਗਲੀ ਖ਼ਬਰ 310 ਨਸ਼ੀਲੀਆਂ ਗੋਲੀਆਂ ਤੇ 600 ਰੁਪਏ ਸਮੇਤ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।