13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਰੀਬ 100 ਵਾਹਨ ਚਾਲਕਾਂ ਦੇ ਕੱਟੇ ਚਲਾਨ

ਜੰਡਿਆਲਾ ਗੁਰੂ, 12 ਸਤੰਬਰ (ਅੰਮ੍ਰਿਤ ਪਾਲ ਸਿੰਘ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਕਪਤਾਨ ਕੰਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਟ੍ਰੈਫਿਕ ਪੁਲਿਸ ਵਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਟ੍ਰੈਫਿਕ ਪੁਲਿਸ ਦੀ ਟੀਮ ਵਲੋਂ ਟ੍ਰੈਫਿਕ ਇੰਸਪੈਕਟਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਸਥਾਨਕ ਰੇਲਵੇ ਸਟੇਸ਼ਨ ਰੋਡ ਗਹਿਰੀ ਮੰਡੀ ਵਿਖੇ ਐਕਸਿਸ ਬੈਂਕ ਨੇੜੇ ਨਾਕਾ ਲਗਾ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ।

ਅਜੀਤ ਡੈਸਕ 13-09-2026
ਜੰਡਿਆਲਾ ਗੁਰੂ, 12 ਸਤੰਬਰ (ਅੰਮ੍ਰਿਤ ਪਾਲ ਸਿੰਘ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਕਪਤਾਨ ਕੰਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਟ੍ਰੈਫਿਕ ਪੁਲਿਸ ਵਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਟ੍ਰੈਫਿਕ ਪੁਲਿਸ ਦੀ ਟੀਮ ਵਲੋਂ ਟ੍ਰੈਫਿਕ ਇੰਸਪੈਕਟਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਸਥਾਨਕ ਰੇਲਵੇ ਸਟੇਸ਼ਨ ਰੋਡ ਗਹਿਰੀ ਮੰਡੀ ਵਿਖੇ ਐਕਸਿਸ ਬੈਂਕ ਨੇੜੇ ਨਾਕਾ ਲਗਾ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ।ਇਸ ਮੌਕੇ ਸਬ-ਇੰਸਪੈਕਟਰ ਜਗੀਰ ਸਿੰਘ, ਏ.ਐੱਸ.ਆਈ. ਕਵਲਜੀਤ ਸਿੰਘ, ਏ.ਐੱਸ.ਆਈ. ਰਣਜੀਤ ਸਿੰਘ ਅਤੇ ਏ.ਐੱਸ.ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਨਾਕੇ ਦੌਰਾਨ ਕਰੀਬ 100 ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ। ਇਨ੍ਹਾਂ ਵਿਚ ਬਿਨਾਂ ਹੈਲਮਟ ਅਤੇ ਬਿਨਾਂ ਨੰਬਰ ਪਲੇਟ ਵਾਲੇ ਦੋਪਹੀਆ ਵਾਹਨ ਚਾਲਕਾਂ ਤੋਂ ਇਲਾਵਾ ਬਿਨਾਂ ਸੀਟ ਬੈਲਟ ਅਤੇ ਰੌਂਗ ਸਾਈਡ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ। ਕੁਝ ਵਾਹਨ ਚਾਲਕਾਂ ਤੋਂ ਮੌਕੇ ’ਤੇ ਹੀ ਜੁਰਮਾਨਾ ਵਸੂਲਿਆ ਗਿਆ, ਜਦਕਿ ਕੁਝ ਨੂੰ ਆਰ.ਟੀ.ਓ. ਦਫ਼ਤਰ ਵਿਖੇ ਚਲਾਨ ਦਾ ਜੁਰਮਾਨਾ ਭਰਨ ਦੀ ਹਦਾਇਤ ਕੀਤੀ ਗਈ। ਟ੍ਰੈਫਿਕ ਪੁਲਿਸ ਅਧਿਕਾਰੀਆਂ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਵਾਹਨ ਚਲਾਉਂਦੇ ਸਮੇਂ ਆਪਣੇ ਸਾਰੇ ਲੋੜੀਂਦੇ ਦਸਤਾਵੇਜ਼ ਨਾਲ ਰੱਖਣ ਅਤੇ ਆਪਣੀ ਸੁਰੱਖਿਆ ਲਈ ਹੈਲਮਟ ਤੇ ਸੀਟ ਬੈਲਟ ਦੀ ਵਰਤੋਂ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਸਮੇਂ-ਸਮੇਂ ’ਤੇ ਨਾਕੇ ਲਗਾ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਜਾਰੀ ਰੱਖੀ ਜਾਵੇਗੀ।
ਪਿਛਲੀ ਖ਼ਬਰ ਬੀ. ਬੀ. ਏ. ਦੇ ਫਾਈਨਲ ਨਤੀਜੇ ’ਚੋਂ ਜੰਡਿਆਲਾ ਗੁਰ ਦੀ ਨਿਹਾਰਿਕਾ ਨੇ ਕੀਤਾ ਪਹਿਲਾ ਸਥਾਨ ਹਾਸਿਲ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਚੋਣ ’ਚ ਐਡਵੋਕੇਟ ਅਰਵਿੰਦਰ ਸਿੰਘ ਮਾਨ ਬਣੇ ਪ੍ਰਧਾਨ ਐਡਵੋਕੇਟ ਨਾਨਕ ਸਿੰਘ ਭੱਟੀ ਮੀਤ ਪ੍ਰਧਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।