ਬਚਪਨ ਤੇ ਅਕੈਡਮਿਕ ਹਾਈਟਸ ਸਕੂਲ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ
ਅਜਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ ਦੇ ਡੇਰਾ ਬਾਬਾ ਨਾਨਕ ਰੋਡ ਦੇ ਸਾਹਮਣੇ ਸਥਿਤ ਬਚਪਨ ਅਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਅਜਨਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਰਧਾ ਨਾਲ ਭਾਗ ਲਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸੰਦੇਸ਼ ਨਾਲ ਸੰਬੰਧਿਤ ਭਾਸ਼ਣ ਪੇਸ਼ ਕੀਤੇ ਗਏ।
ਅਜਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ ਦੇ ਡੇਰਾ ਬਾਬਾ ਨਾਨਕ ਰੋਡ ਦੇ ਸਾਹਮਣੇ ਸਥਿਤ ਬਚਪਨ ਅਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਅਜਨਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਰਧਾ ਨਾਲ ਭਾਗ ਲਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸੰਦੇਸ਼ ਨਾਲ ਸੰਬੰਧਿਤ ਭਾਸ਼ਣ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਬੱਚਿਆਂ ਲਈ ਪ੍ਰਸ਼ਨ-ਉੱਤਰ ਪ੍ਰੋਗਰਾਮ ਵੀ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਬਚਪਨ ਸਕੂਲ ਦੀ ਪ੍ਰਿੰਸੀਪਲ ਮੋਨਿਕਾ ਖੋਖਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਅੰਸ਼ ਬਜਾਜ ਅਤੇ ਐੱਮ.ਡੀ. ਸੰਤੋਸ਼ ਬਜਾਜ ਵਲੋਂ ਵੀ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਅਧਿਆਪਕਾਂ ਵਿਚ ਨਵਰਾਜ ਕੌਰ, ਅਮਨਦੀਪ ਕੌਰ, ਸੁਖਪ੍ਰੀਤ ਕੌਰ, ਸੰਦੀਪ ਕੌਰ, ਜਗਰੂਪ ਕੌਰ, ਨਵਜੀਤ ਕੌਰ, ਜੋਬਨਜੀਤ ਕੌਰ, ਰਿੰਕੀ ਕੁਕਰੇਜਾ, ਰੀਨਾ ਸ਼ਰਮਾ ਅਤੇ ਪ੍ਰਭਦੀਪ ਕੌਰ ਹਾਜ਼ਰ ਸਨ।