14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗੁਰਦੁਆਰਾ ਮਾਈਆਂ ਮਜੀਠਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਧਾਰਮਿਕ ਸਮਾਗਮ

ਮਜੀਠਾ, 13 ਸਤੰਬਰ (ਮਨਿੰਦਰ ਸਿੰਘ ਸੋਖੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਮਾਈਆਂ ਵਾਲਾ ਮਜੀਠਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਾਇਆ ਗਿਆ। ਇਸ ਮੌਕੇ ਭਾਈ ਤਰਸੇਮ ਸਿੰਘ ਵਲੋਂ ਆਰੰਭੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ ਉਪਰੰਤ ਭਾਈ ਗੁਰਪ੍ਰੀਤ ਸਿੰਘ, ਭਾਈ ਗੁਰਬੀਰ ਸਿੰਘ ਵਲੋਂ ਮਨੋਹਰ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ।

ਅਜੀਤ ਡੈਸਕ 14-09-2026
ਮਜੀਠਾ, 13 ਸਤੰਬਰ (ਮਨਿੰਦਰ ਸਿੰਘ ਸੋਖੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਮਾਈਆਂ ਵਾਲਾ ਮਜੀਠਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਾਇਆ ਗਿਆ। ਇਸ ਮੌਕੇ ਭਾਈ ਤਰਸੇਮ ਸਿੰਘ ਵਲੋਂ ਆਰੰਭੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ ਉਪਰੰਤ ਭਾਈ ਗੁਰਪ੍ਰੀਤ ਸਿੰਘ, ਭਾਈ ਗੁਰਬੀਰ ਸਿੰਘ ਵਲੋਂ ਮਨੋਹਰ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਉਪਰੰਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਅੰਮ੍ਰਿਤਸਰ ਦੇ ਕਥਾਵਾਚਕ ਗਿਆਨੀ ਗੁਰਲਾਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਕਥਾ ਕਰਦਿਆਂ ਗੁਰੂ ਜੀ ਦੇ ਅਨਮੋਲ ਖਜਾਨੇ ਗੁਰਬਾਣੀ ਤੋਂ ਸੰਗਤਾਂ ਨੂੰ ਜਾਣੂੰ ਕਰਾਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਤਰਸੇਮ ਸਿੰਘ ਅਤੇ ਭਾਈ ਗੁਰਲਾਲ ਸਿੰਘ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇਕੇ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਵਲੋਂ ਸਮਾਗਮ ਦੀ ਸੰਪੂਰਨਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਸਬੂਨੀਆਂ, ਅਜੀਤ ਸਿੰਘ ਆਰੇ ਵਾਲੇ, ਜ਼ੋਗਾ ਸਿੰਘ ਅਠਵਾਲ, ਡਾ: ਹਰਵਿੰਦਰ ਸਿੰਘ, ਸੁਖਪਾਲ ਸਿੰਘ ਗਿੱਲ, ਕਵਲਦੀਪ ਸਿੰਘ ਲਾਲੀ ਮਜੀਠਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਨੇ 6.50 ਕਰੋੜ ਦੀ ਲਾਗਤ ਨਾਲ ਬਣ ਰਹੀ ਸੜਕ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ ਅਜਨਾਲਾ ਹਲਕੇ ਦੀਆਂ ਕ... ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਲਹਿੰਦੀ ਪੱਤੀ ਹਰੀਆਂ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।