ਰਈਆ ਵਿਖੇ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ
ਰਈਆ, 13 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸਥਾਨਕ ਕਸਬੇ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਸੇਵਾ ਸੋਸਾਇਟੀ ਰਜਿ ਮੁਹੱਲਾ ਬਾਬਾ ਜੀਵਨ ਸਿੰਘ ਜੀ ਗੁਰੂ ਘਰ ਦੇ ਸ਼ਰਧਾਵਾਨ ਸੇਵਾਦਾਰ ਵਲੋਂ ਕੀਤੀ ਗਈ ਗੁਪਤ ਸੇਵਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰੂ ਘਰ ਵਿਚ ਰਖਾਏ ਗਏ ਸ੍ਰੀ ਅਖੰਖ ਪਾਠ ਦੇ ਭੋਗ ਉਪਰੰਤ ਨੌਵੀਂ ਪਾਤਸ਼ਾਹੀ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਤੋਂ ਪ੍ਰਚਾਰਕ ਗਿਆਨੀ ਮਨਜਿੰਦਰ ਸਿੰਘ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿਚ ਕਥਾ ਇਤਿਹਾਸ ਰਾਹੀਂ ਸੰਗਤਾਂ ਨੁੰ ਨਿਹਾਲ ਕੀਤਾ।
ਅਜੀਤ ਡੈਸਕ
14-09-2026