18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪਿੰਡ ਵਣੀਏਕੇ ਵਿਖੇ ਆਦਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਦੀ 11 ਮੈਂਬਰੀ ਕਮੇਟੀ ਦਾ ਗਠਨ

ਚੋਗਾਵਾਂ, 17 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਆਦਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਦੇ ਮਾਝਾ ਜ਼ੋਨ ਦੇ ਚੇਅਰਮੈਨ ਬਗੀਚਾ ਸਿੰਘ ਰੰਧਾਵਾ ਦੀ ਅਗਵਾਈ ਹੇਠ ਪਿੰਡ ਵਣੀਏਕੇ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਅਤੇ ਲੋਕ ਹਿੱਤਾਂ ਦੀ ਆਵਾਜ਼ ਬੁਲੰਦ ਕਰਨ ਲਈ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।

ਅਜੀਤ ਡੈਸਕ 18-09-2026
ਚੋਗਾਵਾਂ, 17 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਆਦਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਦੇ ਮਾਝਾ ਜ਼ੋਨ ਦੇ ਚੇਅਰਮੈਨ ਬਗੀਚਾ ਸਿੰਘ ਰੰਧਾਵਾ ਦੀ ਅਗਵਾਈ ਹੇਠ ਪਿੰਡ ਵਣੀਏਕੇ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਅਤੇ ਲੋਕ ਹਿੱਤਾਂ ਦੀ ਆਵਾਜ਼ ਬੁਲੰਦ ਕਰਨ ਲਈ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਨਵੀਂ ਗਠਿਤ ਕਮੇਟੀ ਵਿਚ ਸਰਬਸੰਮਤੀ ਨਾਲ ਗੁਰਭੇਜ ਸਿੰਘ ਪ੍ਰਧਾਨ ਇਸ ਤੋਂ ਇਲਾਵਾ ਕਮੇਟੀ ਦੇ ਬਾਕੀ ਮੈਂਬਰਾਂ ਵਿਚ ਸਾਬ ਸਿੰਘ ,ਸੇਗਾ ਮਨਾਕ, ਗੇਜਾ, ਗੋਪੀ, ਕਰਮਾ, ਕੈਪਟਨ, ਲੱਬੂ ਅਤੇ ਲਵਪ੍ਰੀਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਚੇਅਰਮੈਨ ਬਗੀਚਾ ਸਿੰਘ ਰੰਧਾਵਾ ਨੇ ਨਵ-ਨਿਯੁਕਤ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ । ਇਸ ਮੌਕੇ ਬਬਲੂ ਪ੍ਰਧਾਨ, ਜਤਿੰਦਰ ਸਿੰਘ ਲੋਪੋਕੇ, ਪ੍ਰਧਾਨ ਸ਼ਨੀ ਖੋਖਰ ਹੇਤਮਪੁਰਾ, ਪ੍ਰਧਾਨ ਮੇਜਰ ਸਿੰਘ ਕਰਨੋਲੀਆ, ਬਲਜਿੰਦਰ ਸਿੰਘ, ਗੁਰਜੀਤ ਸਿੰਘ, ਸ਼ਿਵ ਚੋਗਾਵਾਂ, ਨਿਰਵੈਲ ਸਿੰਘ, ਮਿੰਟਾਂ, ਹੀਰਾ ਸਿੰਘ, ਦਲਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਖਿਲਚੀਆਂ ਵਿਖੇ ਵਾਈ-ਫਾਈ ਦੀ ਤਾਰ ਲਾਹੁਣ ਦੇ ਦੋਸ਼ ਲਾ ਕੇ ਮਾਸੂਮਾਂ ਨਾਲ ਕੁੱਟਮਾਰ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ‘ਮਾਈ ਭਾਰਤ ਆਊਟ ਰੀਚ’ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।