ਸੜਕ ਹਾਦਸੇ ’ਚ ਪ੍ਰੇਮ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਸਦਮਾ
ਟਾਂਗਰਾ, 18 ਸਤੰਬਰ (ਹਰਜਿੰਦਰ ਸਿੰਘ ਕਲੇਰ)-ਪਿੰਡ ਰਾਣਾ ਕਾਲਾ ਵਾਸੀ ਕਸ਼ਮੀਰ ਸਿੰਘ ਦੇ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪੁੱਤਰ ਪ੍ਰੇਮ ਸਿੰਘ ਬੀਤੇ ਦਿਨੀਂ ਵਾਪਰੇ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ, ਰਿਸ਼ਤੇਦਾਰਾਂ ਤੇ ਪਿੰਡ ਵਾਸੀਆਂ ਵਿਚ ਸੋਗ ਦੀ ਲਹਿਰ ਫੈਲ ਗਈ।
ਸੜਕ ਹਾਦਸੇ ’ਚ ਪ੍ਰੇਮ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਸਦਮਾ
19-09-2026