19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਡੀ. ਏ. ਵੀ. ਕਾਲਜ ਵਿਖੇ ‘ਵੇਦ ਪ੍ਰਚਾਰ’ ਸਮਾਗਮ ਕਰਵਾਇਆ

ਅੰਮ੍ਰਿਤਸਰ, 18 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.

ਅਜੀਤ ਡੈਸਕ 19-09-2026
ਅੰਮ੍ਰਿਤਸਰ, 18 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮ੍ਰਿਤਸਰ ਦੇ ਸੰਸਕ੍ਰਿਤ ਵਿਭਾਗ ਵਲੋਂ ਕਾਲਜ ਕੈਂਪਸ ‘ਚ ਪ੍ਰੇਰਨਾਦਾਇਕ ‘ਵੇਦ ਪ੍ਰਚਾਰ’ ਸਮਾਗਮ ਕਰਵਾਇਆ। ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਵੇਦਾਂ ਦੀਆਂ ਵਿਗਿਆਨਕ, ਨੈਤਿਕ ਤੇ ਮਾਨਵਤਾਵਾਦੀ ਸਿੱਖਿਆਵਾਂ ਤੋਂ ਜਾਣੂੰ ਕਰਵਾਉਣਾ ਅਤੇ ਭਾਰਤੀ ਵੈਦਿਕ ਸੱਭਿਆਚਾਰ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਕਿਹਾ ਕਿ ਵੇਦ ਭਾਰਤੀ ਸੱਭਿਆਚਾਰ ਤੇ ਗਿਆਨ-ਪਰੰਪਰਾ ਦਾ ਮੂਲ ਸਰੋਤ ਹਨ। ਉਨ੍ਹਾਂ ਦੱਸਿਆ ਕਿ ਵੇਦਾਂ ‘ਚ ਨੇਕ, ਅਨੁਸ਼ਾਸਿਤ, ਨੈਤਿਕ ਤੇ ਪਰਉਪਕਾਰੀ ਜੀਵਨ ਜਿਊਣ ਲਈ ਅਹਿਮ ਸੰਦੇਸ਼ ਮੌਜੂਦ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੈਦਿਕ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ‘ਚ ਅਪਣਾਉਣ ਅਤੇ ਭਾਰਤੀ ਗਿਆਨ-ਪਰੰਪਰਾ ਦਾ ਅਧਿਐਨ ਕਰਨ ਲਈ ਉਤਸ਼ਾਹਿਤ ਕੀਤਾ। ਸਮਾਗਮ ਦੇ ਹਿੱਸੇ ਵਜੋਂ ਵਿਦਿਆਰਥੀਆਂ ਲਈ ‘ਗਾਇਤਰੀ ਮੰਤਰ’ ਮੁਕਾਬਲਾ ਵੀ ਕਰਵਾਇਆ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਤੇ ਗਾਇਤਰੀ ਮੰਤਰ ਦਾ ਸ਼ੁੱਧ ਉਚਾਰਨ ਤੇ ਸੁਰੀਲਾ ਗਾਇਨ ਪੇਸ਼ ਕੀਤਾ। ਸਮਾਗਮ ਦਾ ਸਫਲ ਆਯੋਜਨ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਭਾਰਤੀ ਸੱਭਿਆਚਾਰਕ ਕਦਰਾਂ-ਕੀਮਤਾਂ ਦੀ ਸੰਭਾਲ ਤੇ ਪ੍ਰਚਾਰ-ਪਸਾਰ ਲਈ ਇਕ ਅਰਥਪੂਰਨ ਉਪਰਾਲਾ ਸਾਬਤ ਹੋਇਆ। ਸੰਸਕ੍ਰਿਤ ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਆਰੀਆ ਨੇ ਸਮਾਗਮ ਨੂੰ ਸਫਲ ਬਣਾਉਣ ‘ਚ ਸਹਿਯੋਗ ਲਈ ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਵੈਦਿਕ ਵਿਰਾਸਤ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਟਾਫ ਸਕੱਤਰ ਡਾ. ਰਵੀ ਸ਼ਰਮਾ ਤੇ ਕਾਲਜ ਪ੍ਰਸ਼ਾਸਕ ਡਾ. ਸਮੀਰ ਕਾਲੀਆ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਪਿਛਲੀ ਖ਼ਬਰ ਏ. ਜੀ. ਸੀ. ਦੇ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਨੇ ਯੁਵਕ ਮੇਲਾ ਕਰਵਾਇਆ ਅਗਲੀ ਖ਼ਬਰ ਰੌਇਆਲ ਕੈਂਬ੍ਰਿਜ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦਾ ਨਾਂਅ ਕੀਤਾ ਰੌਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।