19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਪੱਸ਼ਟ ਕਰਨਾ ਚਾਹੀਦਾ ਕਿ ਦੋਸ਼ ਲਾਉਣ ਵਾਲੀ ਬੀਬੀ ਨੂੰ ਕਈ ਮਹੀਨੇ ਤੱਕ ਸਰਾਂ ਚ ਕਮਰਾ ਕਿਸ ਦੇ ਕਹਿਣ ’ਤੇ ਦਿੱਤਾ ਗਿਆ- ਐਡਵੋਕੇਟ ਜਸਵਿੰਦਰ ਸਿੰਘ

ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)-ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਕਾਲ ਪੁਰਖ ਕੀ ਫੌਜ ਸੰਸਥਾ ਦੇ ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ ਨੇ ਭਾਈ ਅਮਰਜੀਤ ਸਿੰਘ ਚਾਵਲਾ ’ਤੇ ਲੱਗੇ ਦੋਸ਼ਾਂ ਦੇ ਸੰਦਰਭ ਵਿਚ ਉਨ੍ਹਾਂ ਵਲੋਂ ਦਿੱਤੇ ਗਏ ਅਸਤੀਫ਼ੇ ਨੂੰ ਚੰਗਾ ਕਦਮ ਤੇ ਇਸ ਮਾਮਲੇ ਨੂੰ ਗ਼ੰਭੀਰ ਕਰਾਰ ਦਿੰਦਿਆਂ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਵੀ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਸ ਬੀਬੀ ਨੂੰ ਸ਼੍ਰੋਮਣੀ ਕਮੇਟੀ ਨੇ ਕੋਈ ਸਹਾਇਤਾ ਦਿੱਤੀ ਹੈ? ਜੇ ਸੱਚ ਹੈ ਤੇ ਉਸਦਾ ਵੇਰਵਾ ਜਨਤਕ ਕਰਨਾ ਚਾਹੀਦਾ ਹੈ।

ਜਸਵਿੰਦਰ ਸਿੰਘ ਐਡਵੋਕੇਟ 19-09-2026
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)-ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਕਾਲ ਪੁਰਖ ਕੀ ਫੌਜ ਸੰਸਥਾ ਦੇ ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ ਨੇ ਭਾਈ ਅਮਰਜੀਤ ਸਿੰਘ ਚਾਵਲਾ ’ਤੇ ਲੱਗੇ ਦੋਸ਼ਾਂ ਦੇ ਸੰਦਰਭ ਵਿਚ ਉਨ੍ਹਾਂ ਵਲੋਂ ਦਿੱਤੇ ਗਏ ਅਸਤੀਫ਼ੇ ਨੂੰ ਚੰਗਾ ਕਦਮ ਤੇ ਇਸ ਮਾਮਲੇ ਨੂੰ ਗ਼ੰਭੀਰ ਕਰਾਰ ਦਿੰਦਿਆਂ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਵੀ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਸ ਬੀਬੀ ਨੂੰ ਸ਼੍ਰੋਮਣੀ ਕਮੇਟੀ ਨੇ ਕੋਈ ਸਹਾਇਤਾ ਦਿੱਤੀ ਹੈ? ਜੇ ਸੱਚ ਹੈ ਤੇ ਉਸਦਾ ਵੇਰਵਾ ਜਨਤਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਸਰਾਂਵਾਂ ਵਿਚ ਤੀਸਰੇ ਦਿਨ ਸ਼ਰਧਾਲੂਆਂ ਤੋਂ ਕਮਰਾ ਖਾਲੀ ਕਰਵਾ ਲਿਆ ਜਾਂਦਾ ਹੈ, ਪਰ ਦੋਸ਼ ਲਗਾਉਣ ਵਾਲੀ ਬੀਬੀ ਕੋਲ ਜੋ ਕਈ ਮਹੀਨੇ ਸਰਾਂ ਵਿਚ ਕਮਰਾ ਰਿਹਾ, ਉਹ ਕਿਸ ਦੇ ਕਹਿਣ ’ਤੇ ਦਿੱਤਾ ਗਿਆ ਤੇ ਬੀਬੀ ਜੋ ਸ਼੍ਰੋਮਣੀ ਕਮੇਟੀ ਦੀ ਗੱਡੀ ਦੀ ਵਰਤੋਂ ਕਰਦੇ ਹੋਏ, ਉਹ ਕਿਸਦੇ ਆਰਡਰ ’ਤੇ ਕਰਦੇ ਹੋਏ। ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ’ਤੇ ਇਲਜ਼ਾਮ ਲੱਗੇ ਹਨ ਉਹ ਗੰਭੀਰ ਮਾਮਲਾ ਹੈ ਤੇ ਇਸ ਸੰਬੰਧੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਪ੍ਰੈੱਸ ਕਾਨਫਰੰਸ ਕਰਕੇ ਪੰਥ ਅਤੇ ਸੰਗਤਾਂ ਸਾਹਮਣੇ ਸੱਚ ਬਿਆਨ ਕਰਨਾ ਚਾਹੀਦਾ ਹੈ,ਕਿ ਇਸ ਪਿਛੇ ਕਿਸੇ ਦੀ ਕੋਈ ਸਾਜਿਸ਼ ਤਾਂ ਨਹੀਂ?
ਪਿਛਲੀ ਖ਼ਬਰ ਆਨਲਾਈਨ ਪੋਰਟਲ ਦੇ ਤਕਨੀਕੀ ਨੁਕਸ ਕਾਰਨ ਹਜ਼ਾਰਾ ਅਰਜ਼ੀਆਂ ਲੰਬਿਤ ਅਗਲੀ ਖ਼ਬਰ ਫ਼ਿਲਮ ਨਿਰਮਾਣ ਦੇ ਵਪਾਰਕ ਤੇ ਤਕਨੀਕੀ ਪਹਿਲੂਆਂ ’ਤੇ ਵਿਸ਼ੇਸ਼ ਲੈਕਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।