20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਅੰਮ੍ਰਿਤਸਰ ’ਚ ਏ.ਐੱਸ. ਆਈ. ਹਰਜੀਤ ਸਿੰਘ ਦੀ ਹੱਤਿਆ ਸਮੇਤ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਹਰਪ੍ਰਤਾਪ ਸਿੰਘ ਅਜਨਾਲਾ ਨੇ ਸਾਧੇ ਸਰਕਾਰ ’ਤੇ ਤਿੱਖੇ ਨਿਸ਼ਾਨੇ

ਅਜਨਾਲਾ, 19 ਸਤੰਬਰ ( ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਅੱਜ ਅਜਨਾਲਾ ਸਥਿਤ ਆਪਣੇ ਦਫ਼ਤਰ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਬੀਤੇ ਕੱਲ੍ਹ ਅੰਮ੍ਰਿਤਸਰ ਵਿਖੇ ਡਿਊਟੀ ਦੌਰਾਨ ਏ. ਐੱਸ.

ਅਜੀਤ ਡੈਸਕ 20-09-2026
ਅਜਨਾਲਾ, 19 ਸਤੰਬਰ ( ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਅੱਜ ਅਜਨਾਲਾ ਸਥਿਤ ਆਪਣੇ ਦਫ਼ਤਰ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਬੀਤੇ ਕੱਲ੍ਹ ਅੰਮ੍ਰਿਤਸਰ ਵਿਖੇ ਡਿਊਟੀ ਦੌਰਾਨ ਏ.ਐੱਸ.ਆਈ. ਹਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਅਤੇ ਕੁਝ ਦਿਨ ਪਹਿਲਾਂ ਭਲਾ ਪਿੰਡ ਨਜ਼ਦੀਕ ਏ.ਐੱਸ.ਆਈ. ਜਸਵੰਤ ਸਿੰਘ ਨੂੰ ਗੋਲੀ ਮਾਰਨ ਸਮੇਤ ਹਲਕਾ ਅਜਨਾਲਾ ਨਾਲ ਸੰਬੰਧਿਤ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ‘ਤੇ ਤਿੱਖੇ ਨਿਸ਼ਾਨੇ ਸਾਧੇ। ਸ. ਅਜਨਾਲਾ ਨੇ ਕਿਹਾ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਸਰਕਾਰ ਨੂੰ ਜਵਾਬਦੇਹ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਡਿਊਟੀ ਨਿਭਾਅ ਰਹੇ ਪੁਲਿਸ ਮੁਲਾਜ਼ਮ ਦੀ ਹੀ ਹੱਤਿਆ ਹੋ ਜਾਵੇ ਤਾਂ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੁੰਦੇ ਹਨ।ਉਨ੍ਹਾਂ ਅੰਮ੍ਰਿਤਸਰ ਵਿਖੇ ਬੀਤੀ ਕੱਲ੍ਹ ਰਾਤ ਇੱਕ ਡਲਿਵਰੀ ਬੁਆਏ ਦੀ ਹੱਤਿਆ ਨੂੰ ਲੈ ਕੇ ਵੀ ਸਰਕਾਰ ’ਤੇ ਨਿਸ਼ਾਨੇ ਸਾਧੇ। ਇਸ ਦੌਰਾਨ ਉਨ੍ਹਾਂ ਨੇ ਪਿੰਡ ਮਹਿਲਾਂਵਾਲਾ ਦੇ ਇੱਕ ਕਾਂਗਰਸੀ ਆਗੂ ਮਿੰਟਾ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦਾ ਮਾਮਲਾ ਵੀ ਉਠਾਉਂਦਿਆਂ ਦੱਸਿਆ ਕਿ ਪਰਿਵਾਰ ਵਲੋਂ ਕਥਿਤ ਫਿਰੌਤੀ ਦੀ ਮੰਗ ਸੰਬੰਧੀ ਪੁਲਿਸ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਗਈ ਸੀ। ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਹੋਰਨਾਂ ਪੀੜਤਾਂ ਦੀਆਂ ਸਮੱਸਿਆਵਾਂ ਮੀਡੀਆ ਸਾਹਮਣੇ ਰੱਖਦਿਆਂ ਇਕ ਮਾਮਲੇ ਵਿਚ ਕਥਿਤ ਤੌਰ ’ਤੇ ਸਰੀਏ ਨਾਲ ਭਰੇ ਟਰੱਕ ਨੂੰ ਅਜਨਾਲਾ ਨਾਲ ਸੰਬੰਧਿਤ ਇਕ ਵਿਅਕਤੀ ਵਲੋਂ ਰੋਕ ਕੇ ਲਿਜਾਣ ਦੇ ਦੋਸ਼ ਲਗਾਉਂਦਿਆਂ ਪੁਲਿਸ ਤੋਂ ਕਾਰਵਾਈ ਦੀ ਮੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਗੋਲਡੀ ਡੇਅਰੀ ਵਾਲਿਆਂ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਬੀ.ਐੱਸ.ਐੱਫ. ਨਜ਼ਦੀਕ ਇਨ੍ਹਾਂ ਦੀ ਕੀਮਤੀ ਜਗ੍ਹਾ ਹੈ, ਜਿਸਦੀ ਕਿ ਪੁਰਾਣੀ ਰਜਿਸਟਰੀ ਹੈ ਪਰ ਇਕ ਵਿਅਕਤੀ ਵਲੋਂ ਕਾਗ਼ਜ਼ਾਤ ਤਿਆਰ ਕਰਕੇ ਜਗ੍ਹਾ ਆਪਣੀ ਹਵੇਲੀ ਦੇ ਨਾਲ ਰਲਾ ਲਈ ਤੇ ਉੱਥੋਂ ਗਾਰਡਰ ਤੇ ਮਲਬਾ ਵੀ ਚੁੱਕ ਲਿਆ, ਜਿਸ ਸੰਬੰਧੀ ਦਰਖਾਸਤ ਦੇਣ ਦੇ ਬਾਵਜੂਦ ਵੀ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ । ਪਿੰਡ ਰੋਖੇ ਵਿਖੇ ਗਲੀ ਦੇ ਨਿਰਮਾਣ ਨਾਲ ਜੁੜੇ ਵਿਵਾਦ ਦਾ ਮਾਮਲਾ ਉਠਾਉਂਦਿਆਂ ਸ. ਅਜਨਾਲਾ ਨੇ ਕਿਹਾ ਕਿ ਪੀੜਤ ਲੋਕਾਂ ਵਲੋਂ ਪੁਲਿਸ ਦੇ ਉੱਚ ਅਧਿਕਾਰੀਆਂ ਤੱਕ ਆਪਣੀਆਂ ਸ਼ਿਕਾਇਤਾਂ ਪਹੁੰਚਾਈਆਂ ਗਈਆਂ ਸਨ ਪਰ ਕਈ ਮਾਮਲਿਆਂ ਵਿਚ ਹਾਲੇ ਤੱਕ ਕੋਈ ਕਾਰਵਾਈ ਅਮਨ ਵਿਚ ਨਹੀਂ ਲਿਆਂਦੀ ਗਈ। ਉਨ੍ਹਾਂ ਕਿਹਾ ਕਿ ਜੇਕਰ ਸਥਾਨਕ ਪੱਧਰ ’ਤੇ ਇਨਸਾਫ਼ ਨਾ ਮਿਲਿਆ ਤਾਂ ਪੀੜਤਾਂ ਦੇ ਮਾਮਲੇ ਉੱਚ ਅਧਿਕਾਰੀਆਂ ਅਤੇ ਲੋੜ ਪੈਣ ‘ਤੇ ਅਦਾਲਤ ਤੱਕ ਲਿਜਾਏ ਜਾਣਗੇ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੀੜਤਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਕਾਂਗਰਸੀ ਵਰਕਰਾਂ ਨਾਲ ਮਿਲ ਕੇ ਪੁਲਿਸ ਪ੍ਰਸ਼ਾਸਨ ਖਿਲਾਫ਼ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਰਾਣਾ ਰਣਜੀਤ ਸਿੰਘ ਭੱਖਾ, ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਡੈਮ, ਸਾਬਕਾ ਚੇਅਰਮੈਨ ਦਲਜੀਤ ਸਿੰਘ ਸੋਨੂੰ ਰਾਏਪੁਰ ਕਲਾਂ, ਗੁਰਦੇਵ ਸਿੰਘ ਨਿੱਝਰ, ਬਲਜਿੰਦਰ ਸਿੰਘ ਮਾਹਲ, ਕਾਰਜਵਿੰਦਰ ਸਿੰਘ ਬੁੱਟਰ, ਸੰਨੀ ਨਿੱਝਰ, ਪ੍ਰਵੀਨ ਕੁਕਰੇਜਾ, ਹਰਪ੍ਰੀਤ ਸਿੰਘ ਹੈਪੀ ਗੁੱਝਾਪੀਰ, ਹਰਪਾਲ ਸਿੰਘ ਹਾਸ਼ਮਪੁਰਾ, ਬਲਤੇਜ ਸਿੰਘ ਦਿਆਲਪੁਰਾ, ਬੱਬੂ ਪੰਡੋਰੀ, ਜੁਗਰਾਜ ਸਿੰਘ ਰੋਖੇ, ਰੇਸ਼ਮ ਸਿੰਘ ਬਲੜ੍ਹਵਾਲ, ਗੋਲਡੀ ਡੇਅਰੀ ਵਾਲੇ ਅਤੇ ਨਰਿੰਦਰ ਸਿੰਘ ਰੋਖੇ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਧੀਰ ਸਿੰਘ ਨਬੀਪੁਰ ਨੂੰ ਸ਼੍ਰੋਮਣੀ ਅਕਾਲੀ ਦਲ (ਬ ) ਐੱਸ. ਸੀ. ਵਿੰਗ ਹਲਕਾ ਕੋਰ ਕਮੇਟੀ ਮੈਂਬਰ ਲਗਾਇਆ ਅਗਲੀ ਖ਼ਬਰ 28 ਨੂੰ ‘ਪੰਜਾਬ ਬਚਾਓ’ ਰੈਲੀ ਦੀ ਸਫਲਤਾ ਲਈ ਕੋਹਾਲਾ ਵਿਖੇ ਅਕਾਲੀ ਆਗੂਆਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।