ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਬੀਬੀ ਰਜਨੀ ਬਾਲਾ ਨੂੰ ਇਸਤਰੀ ਅਕਾਲੀ ਦਲ ਅਜਨਾਲਾ ਸ਼ਹਿਰੀ ਅਤੇ ਬੀਬੀ ਰਾਜਵਿੰਦਰ ਕੌਰ ਨੂੰ ਅਜਨਾਲਾ ਦਿਹਾਤੀ ਦਾ ਪ੍ਰਧਾਨ ਕੀਤਾ ਨਿਯੁਕਤ
ਅਜਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਅਜਨਾਲਾ ਅੰਦਰ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੀ ਲੜੀ ਤਹਿਤ ਅਜਨਾਲਾ ਸ਼ਹਿਰ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਇਸਤਰੀ ਅਕਾਲੀ ਦਲ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ। ਇਸ ਮੌਕੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਬੀਬੀ ਰਜਨੀ ਬਾਲਾ ਨੂੰ ਇਸਤਰੀ ਅਕਾਲੀ ਦਲ ਅਜਨਾਲਾ ਸ਼ਹਿਰੀ ਅਤੇ ਬੀਬੀ ਰਾਜਵਿੰਦਰ ਕੌਰ ਨੂੰ ਅਜਨਾਲਾ ਦਿਹਾਤੀ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ।
ਸ
ਸਮਰਾ ਨੇ ਸਿਰੋਪਾਓ ਦੇ ਕੇ ਨਵ-ਨਿਯੁਕਤ ਪ੍ਰਧਾਨਾਂ ਨੂੰ ਕੀਤਾ ਸਨਮਾਨਿਤ
23-09-2026
ਅਜਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਅਜਨਾਲਾ ਅੰਦਰ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੀ ਲੜੀ ਤਹਿਤ ਅਜਨਾਲਾ ਸ਼ਹਿਰ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਇਸਤਰੀ ਅਕਾਲੀ ਦਲ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ। ਇਸ ਮੌਕੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਬੀਬੀ ਰਜਨੀ ਬਾਲਾ ਨੂੰ ਇਸਤਰੀ ਅਕਾਲੀ ਦਲ ਅਜਨਾਲਾ ਸ਼ਹਿਰੀ ਅਤੇ ਬੀਬੀ ਰਾਜਵਿੰਦਰ ਕੌਰ ਨੂੰ ਅਜਨਾਲਾ ਦਿਹਾਤੀ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਬੀਬੀ ਕੁਲਦੀਪ ਕੌਰ ਨੂੰ ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 6 ਅਤੇ ਬੀਬੀ ਅਰਚਨਾ ਪੁਰੀ ਨੂੰ ਵਾਰਡ ਨੰਬਰ 3 ਦਾ ਇੰਚਾਰਜ ਨਿਯੁਕਤ ਕੀਤਾ ਗਿਆ। ਇਸ ਮੌਕੇ ਸ. ਸਮਰਾ ਨੇ ਨਵ-ਨਿਯੁਕਤ ਪ੍ਰਧਾਨਾਂ ਨੂੰ ਸਿਰੋਪਾਓ ਦੇ ਕੇ ਨਵੀਂ ਜ਼ਿੰਮੇਵਾਰੀ ਦੀ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਇਸਤਰੀ ਅਕਾਲੀ ਦਲ ਦੀ ਜਥੇਬੰਦਕ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੋਧ ਸਿੰਘ ਸਮਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਮਹਿਲਾਵਾਂ ਦੀ ਭੂਮਿਕਾ ਹਮੇਸ਼ਾ ਅਹਿਮ ਰਹੀ ਹੈ। ਉਨ੍ਹਾਂ ਕਿਹਾ ਕਿ ਨਵੀਆਂ ਨਿਯੁਕਤੀਆਂ ਨਾਲ ਹਲਕੇ ਅੰਦਰ ਇਸਤਰੀ ਅਕਾਲੀ ਦਲ ਦੀ ਜਥੇਬੰਦੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਬੀਬੀ ਰਜਨੀ ਬਾਲਾ, ਬੀਬੀ ਰਾਜਵਿੰਦਰ ਕੌਰ, ਬੀਬੀ ਕੁਲਦੀਪ ਕੌਰ ਅਤੇ ਅਰਚਨਾ ਪੁਰੀ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਲਈ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਸਮੇਤ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਅਜਨਾਲਾ ਸ਼ਹਿਰ ਅਤੇ ਦਿਹਾਤੀ ਦੀਆਂ ਮਹਿਲਾ ਵਰਕਰਾਂ ਨੂੰ ਨਾਲ ਲੈ ਕੇ ਇਸਤਰੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜਤਾਏ ਭਰੋਸੇ ਲਈ ਉਹ ਧੰਨਵਾਦੀ ਹਨ। ਉਹ ਅਜਨਾਲਾ ਦਿਹਾਤੀ ਖੇਤਰ ਵਿਚ ਮਹਿਲਾ ਵਰਕਰਾਂ ਨਾਲ ਸੰਪਰਕ ਵਧਾਉਣ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰਨਗੇ। ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜੋਰਾਵਰ ਸਿੰਘ, ਮਾਰਕੀਟ ਕਮੇਟੀ ਅਜਨਾਲਾ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ ਗੁੱਝਾਪੀਰ, ਪੀ.ਏ.ਸੀ ਕਮੇਟੀ ਮੈਂਬਰ ਗੁਰਚਰਨਜੀਤ ਸਿੰਘ ਰਾਜੂ ਅਵਾਨ, ਪ੍ਰਧਾਨ ਸਵਿੰਦਰ ਸਿੰਘ ਸਿੰਦ ਸੈਂਸਰਾ, ਸਾਬਕਾ ਕੌਂਸਲਰ ਜਸਪਾਲ ਸਿੰਘ ਲਾਟੀ, ਸਾਬਕਾ ਬਲਾਕ ਸੰਮਤੀ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਤੇੜਾ ਰਾਜਪੂਤਾਂ, ਸਾਬਕਾ ਸਰਪੰਚ ਦਿਲਬਾਗ ਸਿੰਘ ਲੰਗੋਮਾਹਲ, ਪ੍ਰਧਾਨ ਗੁਰਜੰਟ ਸਿੰਘ ਅਜਨਾਲਾ, ਇਕਬਾਲ ਸਿੰਘ ਸਿੰਟੂ ਚਾਵਲਾ, ਸਾਬਕਾ ਸਰਪੰਚ ਬਲਜੀਤ ਸਿੰਘ ਭਲਾ ਪਿੰਡ, ਡਾ: ਬਲਰਾਜ ਸਿੰਘ ਜਗਦੇਵ ਖ਼ੁਰਦ, ਉਮਰਜੀਤ ਸਿੰਘ ਘੁੱਕੇਵਾਲੀ, ਆਕਾਸ਼ਦੀਪ ਸਿੰਘ ਭੂਰੇਗਿੱਲ, ਵਿੱਕੀ ਅਜਨਾਲਾ ਅਤੇ ਰਸ਼ਪਾਲ ਸਿੰਘ ਅਜਨਾਲਾ ਤੇ ਹੋਰ ਹਾਜ਼ਰ ਸਨ।