24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਦਿੱਲੀ ਦੇ ਹਾਰੇ ਹੋਏ ਨੇਤਾ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਪੰਜਾਬ ’ਤੇ ਕਰ ਰਹੇ ਰਾਜ– ਮਨਜਿੰਦਰ ਸਿੰਘ ਸਿਰਸਾ

ਅਜਨਾਲਾ/ਰਾਜਾਸਾਂਸੀ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਅੱਜ ਰਾਜਾਸਾਂਸੀ ਤੋਂ ਅਗਲੇ ਪੜਾਅ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 24-09-2026
ਅਜਨਾਲਾ/ਰਾਜਾਸਾਂਸੀ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਅੱਜ ਰਾਜਾਸਾਂਸੀ ਤੋਂ ਅਗਲੇ ਪੜਾਅ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਕਸਬਾ ਰਾਜਾਸਾਂਸੀ ਅਤੇ ਹਰਸ਼ਾ ਛੀਨਾ ’ਚ ਭਾਜਪਾ ਕਾਰਕੁੰਨਾਂ ਵਲੋਂ ਯਾਤਰਾ ਦਾ ਭਰਵਾਂ ਸਵਾਗਤ ਕੀਤਾ। ਰਾਜਾਸਾਂਸੀ ਵਿਖੇ ਇਕੱਤਰ ਹੋਏ ਸੈਂਕੜੇ ਭਾਜਪਾ ਵਰਕਰਾਂ ਅਤੇ ਆਗੂਆਂ ਨੂੰ ਸੰਬੋਧਨ ਦੌਰਾਨ ਸ: ਸਿਰਸਾ ਨੇ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਦੀ ਲਾਹਣਤ ਖ਼ਿਲਾਫ਼ ਇੱਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਦਿੱਲੀ ਦੇ ਹਾਰੇ ਹੋਏ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਪੰਜਾਬ ’ਤੇ ਰਾਜ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਨੂੰ ਦਿੱਲੀ ਤੋਂ ਚਲਾਇਆ ਜਾ ਰਿਹਾ ਹੈ ਤੇ ਪੰਜਾਬ ਨਾਲ ਸੰਬੰਧਿਤ ਮਾਮਲਿਆਂ ਵਿਚ ਦਿੱਲੀ ਦੇ ਆਗੂਆਂ ਦੀ ਦਖ਼ਲਅੰਦਾਜ਼ੀ ਹੋ ਰਹੀ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਸਿੱਧ ਪੰਜਾਬੀ ਕਲਾਕਾਰ ਅਤੇ ਸਮਾਜਿਕ ਕਾਰਕੁੰਨ ਸਤਿੰਦਰ ਸੱਤੀ ਨੇ ਕਿਹਾ ਕਿ ਅੱਜ ਪੰਜਾਬ ਨੂੰ ਤੇ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੜਕਾਂ ’ਤੇ ਉੱਤਰਨਾ ਪੈ ਰਿਹਾ ਹੈ। ਇਸ ਦੌਰਾਨ ਹਲਕਾ ਇੰਚਾਰਜ ਮੁਖਵਿੰਦਰ ਸਿੰਘ ਮਾਹਲ ਵਲੋਂ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਸਮੇਤ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ 1 ਦੇ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ, ਰਵੀਕਰਨ ਸਿੰਘ ਕਾਹਲੋਂ, ਅਸ਼ਵਨੀ ਸੇਖੜੀ, ਮਨਜੀਤ ਸਿੰਘ ਮੰਨਾ, ਹਲਕਾ ਇੰਚਾਰਜ ਮੁਖਵਿੰਦਰ ਸਿੰਘ ਮਾਹਲ, ਸਤਿੰਦਰ ਸੱਤੀ, ਸੂਰਜ ਭਾਰਦਵਾਜ, ਅਜੇਬੀਰਪਾਲ ਸਿੰਘ ਰੰਧਾਵਾ ਅਤੇ ਗੁਰਜੀਤਪਾਲ ਸਿੰਘ ਭਲੋਟ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਕਾਲੇਕੇ ਵਿਖੇ ਮੀਰੀ ਪੀਰੀ ਖਾਲਸਾ ਮਾਰਚ ਦਾ ਸ਼ਾਨਦਾਰ ਸਵਾਗਤ ਅੱਜ ਅਗਲੀ ਖ਼ਬਰ ਸਰਕਾਰੀ ਕਾਲਜ ਅਜਨਾਲਾ ਵਿਖੇ ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਅਰਵਿੰਦਰ ਸਿੰਘ ਮਾਨ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।