ਕੰਵਲਪ੍ਰੀਤ ਸਿੰਘ ਕਾਕੀ ਹਲਕਾ ਇੰਚਾਰਜ ਕਾਦੀਆਂ ਬਣਨ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਨੌਜਵਾਨ ਅਕਾਲੀ ਆਗੂ ਤੇ ਕੌਮੀ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਕੰਵਲਪ੍ਰੀਤ ਸਿੰਘ ਕਾਕੀ ਨੇ ਵਿਧਾਨ ਸਭਾ ਹਲਕਾ ਕਾਦੀਆਂ ਦਾ ਹਲਕਾ ਇੰਚਾਰਜ ਨਿਯੁਕਤ ਹੋਣ ਉਪਰੰਤ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਤੇ ਅਕਾਲੀ ਵਰਕਰਾਂ ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਦੇ ਚਰਨਾਂ ਵਿਚ ਦਰਸ਼ਨ, ਅਰਦਾਸ ਤੇ ਸ਼ੁਕਰਾਨਾ ਕਰਨ ਲਈ ਪੁੱਜੇ। ਇਸ ਮੌਕੇ ਕੰਵਲਪ੍ਰੀਤ ਸਿੰਘ ਕਾਕੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਸੱਚੇ ਪਾਤਿਸ਼ਾਹ ਦਾ ਸ਼ੁਕਰਾਨਾ ਕਰਦਾ ਹਾਂ ਜਿਨ੍ਹਾਂ ਨੇ ਅਪਾਰ ਕਿਰਪਾ ਕਰਕੇ ਮੈਨੂੰ ਕਾਦੀਆਂ ਹਲਕੇ ਦੀ ਸੇਵਾ ਬਖਸ਼ਿਸ਼ ਕੀਤੀ ਹੈ ਉਥੇ ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੇਰੇ ਤੇ ਭਰੋਸਾ ਕਰਕੇ ਮੈਨੂੰ ਕਾਦੀਆਂ ਹਲਕੇ ਦਾ ਇੰਚਾਰਜ ਬਣਾ ਕੇ ਸੇਵਾ ਕਰਨ ਦਾ ਮੌਕਾ ਬਖਸ਼ਿਆ।
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਨੌਜਵਾਨ ਅਕਾਲੀ ਆਗੂ ਤੇ ਕੌਮੀ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਕੰਵਲਪ੍ਰੀਤ ਸਿੰਘ ਕਾਕੀ ਨੇ ਵਿਧਾਨ ਸਭਾ ਹਲਕਾ ਕਾਦੀਆਂ ਦਾ ਹਲਕਾ ਇੰਚਾਰਜ ਨਿਯੁਕਤ ਹੋਣ ਉਪਰੰਤ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਤੇ ਅਕਾਲੀ ਵਰਕਰਾਂ ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਦੇ ਚਰਨਾਂ ਵਿਚ ਦਰਸ਼ਨ, ਅਰਦਾਸ ਤੇ ਸ਼ੁਕਰਾਨਾ ਕਰਨ ਲਈ ਪੁੱਜੇ। ਇਸ ਮੌਕੇ ਕੰਵਲਪ੍ਰੀਤ ਸਿੰਘ ਕਾਕੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਸੱਚੇ ਪਾਤਿਸ਼ਾਹ ਦਾ ਸ਼ੁਕਰਾਨਾ ਕਰਦਾ ਹਾਂ ਜਿਨ੍ਹਾਂ ਨੇ ਅਪਾਰ ਕਿਰਪਾ ਕਰਕੇ ਮੈਨੂੰ ਕਾਦੀਆਂ ਹਲਕੇ ਦੀ ਸੇਵਾ ਬਖਸ਼ਿਸ਼ ਕੀਤੀ ਹੈ ਉਥੇ ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੇਰੇ ਤੇ ਭਰੋਸਾ ਕਰਕੇ ਮੈਨੂੰ ਕਾਦੀਆਂ ਹਲਕੇ ਦਾ ਇੰਚਾਰਜ ਬਣਾ ਕੇ ਸੇਵਾ ਕਰਨ ਦਾ ਮੌਕਾ ਬਖਸ਼ਿਆ। ਇਸ ਮੌਕੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਕੁਲਬੀਰ ਸਿੰਘ ਰਿਆੜ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਗੁਰਤਿੰਦਰ ਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ, ਗੁਰਪ੍ਰੀਤ ਸਿੰਘ ਰਿਆੜ, ਚੇਤਨ ਸਿੰਘ ਜੰਡੂ, ਸੁਖਪਾਲ ਸਿੰਘ ਐੱਮ. ਡੀ., ਅਵਤਾਰ ਸਿੰਘ ਕਾਲਾ ਬਾਲਾ ਦਿਲਬਾਗ ਸਿੰਘ ਗੁਰਦਾਸ ਨੰਗਲ, ਮਨਜੀਤ ਸਿੰਘ ਕੰਗ ਸਾਬਕਾ ਸੰਮਤੀ ਮੈਂਬਰ, ਬਾਬਾ ਨੱਥਾ ਸਿੰਘ ਸੰਧਵਾ, ਮੇਹਰਬਾਨ ਸਿੰਘ, ਬਲਦੇਵ ਸਿੰਘ ਕੋਟ ਸੰਤੋਖ ਰਾਏ,ਮਿੰਟਾ ਆਲੋਵਾਲ, ਸਿਮਰਤਪਾਲ ਸਿੰਘ ਭਾਟੀਆ, ਸਮਨਦੀਪ ਸਿੰਘ ਆਦਿ ਅਕਾਲੀ ਵਰਕਰ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।