28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਦਸਮੇਸ਼ ਕਾਲਜ ਫ਼ਾਰ ਵਿਮਨ ਦੀਆਂ ਤਿੰਨ ਵਿਦਿਆਰਥਣਾਂ ਨੇ ਹਾਸਿਲ ਕੀਤੀ ਯੂਨੀਵਰਸਿਟੀ ਵਿਚ ਮੈਰਿਟ

ਚੌਕ ਮਹਿਤਾ, 26 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਦਸਮੇਸ਼ ਕਾਲਜ ਫ਼ਾਰ ਵਿਮਨ ਦੀਆਂ ਤਿੰਨ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿਚ ਮੈਰਿਟ ਹਾਸਿਲ ਕੀਤੀ ਗਈ। ਇਸ ਮੌਕੇ ਨਵਦੀਪ ਕੌਰ 30ਵਾਂ, ਅਰਸ਼ਦੀਪ ਕੌਰ 95ਵਾਂ ਤੇ ਕੋਮਲਪ੍ਰੀਤ ਕੌਰ ਨੇ 110ਵਾਂ ਸਥਾਨ ਹਾਸਿਲ ਕੀਤਾ।

ਅਜੀਤ ਡੈਸਕ 27-09-2026
ਚੌਕ ਮਹਿਤਾ, 26 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਦਸਮੇਸ਼ ਕਾਲਜ ਫ਼ਾਰ ਵਿਮਨ ਦੀਆਂ ਤਿੰਨ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿਚ ਮੈਰਿਟ ਹਾਸਿਲ ਕੀਤੀ ਗਈ। ਇਸ ਮੌਕੇ ਨਵਦੀਪ ਕੌਰ 30ਵਾਂ, ਅਰਸ਼ਦੀਪ ਕੌਰ 95ਵਾਂ ਤੇ ਕੋਮਲਪ੍ਰੀਤ ਕੌਰ ਨੇ 110ਵਾਂ ਸਥਾਨ ਹਾਸਿਲ ਕੀਤਾ। ਇਲਾਕੇ ਦੀ ਨਾਮਵਰ ਸੰਸਥਾ ਦਸਮੇਸ਼ ਕਾਲਜ ਫ਼ਾਰ ਵਿਮਨ, ਮਹਿਤਾ ਚੌਕ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਏ. ਭਾਗ ਪਹਿਲਾ ਦੇ ਐਲਾਨੇ ਗਏ ਨਤੀਜਿਆਂ ਵਿਚੋਂ ਮੈਰਿਟ ਸੂਚੀ ਵਿਚ ਆਪਣੇ ਨਾਮ ਦਰਜ ਕਰਵਾਇਆ । ਕਾਲਜ ਦੀ ਹੋਣਹਾਰ ਵਿਦਿਆਰਥਣ ਨਵਦੀਪ ਕੌਰ ਨੇ 8.09 ਸੀ.ਜੀ.ਪੀ.ਏ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ 30ਵਾਂ ਸਥਾਨ, ਅਰਸ਼ਦੀਪ ਕੌਰ ਨੇ 7.81 ਸੀ.ਜੀ.ਪੀ.ਏ ਪ੍ਰਾਪਤ ਕਰਕੇ 95ਵਾਂ ਸਥਾਨ ਤੇ ਕੋਮਲਪ੍ਰੀਤ ਕੌਰ 7.77 ਸੀ.ਜੀ.ਪੀ.ਏ ਪ੍ਰਾਪਤ ਕਰਕੇ 110ਵਾਂ ਸਥਾਨ ਹਾਸਿਲ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਹੋਇਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ । ਇਸ ਮੌਕੇ ਗੁਰਬੀਰ ਕੌਰ, ਹਰਪ੍ਰੀਤ ਕੌਰ, ਰਵਿੰਦਰ ਕੌਰ, ਸਰਬਜੀਤ ਕੌਰ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ ਦੇ ਕੀਤੇ ਦਰਸ਼ਨ ਅਗਲੀ ਖ਼ਬਰ ਮਾਸਟਰ ਜਹਾਂਗੀਰ ਦੀ ਅਗਵਾਈ ਹੇਠ ਮੋਦੇ ਤੋਂ 40 ਪਰਿਵਾਰ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।