28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸੇਂਟ ਸੋਵਰੇਨ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ ਦੇ ਕੀਤੇ ਦਰਸ਼ਨ

ਚਵਿੰਡਾ ਦੇਵੀ, 26 ਸਤੰਬਰ (ਸਤਪਾਲ ਸਿੰਘ ਢੱਡੇ)-ਸ੍ਰੀ ਅਨੰਦਪੁਰ ਸਾਹਿਬ ਤੋਂ 17 ਸਤੰਬਰ ਨੂੰ ਆਰੰਭ ਹੋਏ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣ ਦੇ ਸਫ਼ਰ ਦੌਰਾਨ ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਨਗਰ ਕੀਰਤਨ ਦੇ ਦਰਸ਼ਨ ਕਰਕੇ ਪਾਲਕੀ ਸਾਹਿਬ ਅੱਗੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨ ਨੇ ਪਾਲਕੀ ਸਾਹਿਬ ਦੇ ਦਰਸ਼ਨ-ਦੀਦਾਰੇ ਕੀਤੇ।

ਅਜੀਤ ਡੈਸਕ 27-09-2026
ਚਵਿੰਡਾ ਦੇਵੀ, 26 ਸਤੰਬਰ (ਸਤਪਾਲ ਸਿੰਘ ਢੱਡੇ)-ਸ੍ਰੀ ਅਨੰਦਪੁਰ ਸਾਹਿਬ ਤੋਂ 17 ਸਤੰਬਰ ਨੂੰ ਆਰੰਭ ਹੋਏ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣ ਦੇ ਸਫ਼ਰ ਦੌਰਾਨ ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਨਗਰ ਕੀਰਤਨ ਦੇ ਦਰਸ਼ਨ ਕਰਕੇ ਪਾਲਕੀ ਸਾਹਿਬ ਅੱਗੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨ ਨੇ ਪਾਲਕੀ ਸਾਹਿਬ ਦੇ ਦਰਸ਼ਨ-ਦੀਦਾਰੇ ਕੀਤੇ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਗਤਕੇ ਦੇ ਜੌਹਰ ਵੀ ਦਿਖਾਏ ਗਏ, ਜਿਸ ਨੇ ਸੰਗਤ ਦਾ ਧਿਆਨ ਆਪਣੇ ਵੱਲ ਖਿੱਚਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ, ਐੱਮ.ਡੀ. ਕੋਮਲ ਕਪੂਰ, ਡਾਇਰੈਕਟਰ ਸ਼ਵੀ ਕਪੂਰ ਅਤੇ ਪ੍ਰਿੰ: ਨਿਤਿਕਾ ਸੇਠੀ ਨੇ ਕਿਹਾ ਕਿ ਨਗਰ ਕੀਰਤਨ ਸਿੱਖ ਧਰਮ ਦੀ ਇੱਕ ਪਵਿੱਤਰ ਪ੍ਰਥਾ ਹੈ, ਜਿਸ ਰਾਹੀਂ ਗੁਰੂ ਦੀ ਬਾਣੀ ਅਤੇ ਸਿੱਖਿਆਵਾਂ ਦਾ ਪ੍ਰਚਾਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਸੰਗਤ ਨੂੰ ਏਕਤਾ, ਸੇਵਾ, ਭਾਈਚਾਰੇ ਅਤੇ ਆਪਸੀ ਸਾਂਝ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ‘ਨਗਰ’ ਦਾ ਅਰਥ ਸ਼ਹਿਰ ਅਤੇ ‘ਕੀਰਤਨ’ ਦਾ ਅਰਥ ਗੁਰਬਾਣੀ ਦਾ ਗਾਇਨ ਹੈ। ਇਸ ਲਈ ਨਗਰ ਕੀਰਤਨ ਰਾਹੀਂ ਗੁਰੂ ਦੀ ਮਹਿਮਾ ਅਤੇ ਗੁਰਬਾਣੀ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਇਆ ਜਾਂਦਾ ਹੈ।
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਪੰਜਾਬ (ਏ.ਆਈ.ਕੇ.ਐੱਮ.ਕੇ.ਐੱਸ.) ਵਲੋਂ ਪਿੰਡਾਂ ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਅਗਲੀ ਖ਼ਬਰ ਦਸਮੇਸ਼ ਕਾਲਜ ਫ਼ਾਰ ਵਿਮਨ ਦੀਆਂ ਤਿੰਨ ਵਿਦਿਆਰਥਣਾਂ ਨੇ ਹਾਸਿਲ ਕੀਤੀ ਯੂਨੀਵਰਸਿਟੀ ਵਿਚ ਮੈਰਿਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।