28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸ੍ਰੀ ਕਲਗੀਧਰ ਪਬਲਿਕ ਸਕੂਲ ਵਿਚ ਅੰਤਰ-ਹਾਊਸ ਪੰਜਾਬੀ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ

ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਸ੍ਰੀ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਵਿਖੇ ਪੰਜਾਬੀ ਦਿਵਸ ਦੇ ਮੌਕੇ ’ਤੇ ਵਿਦਿਆਰਥੀਆਂ ਵਿਚ ਪੰਜਾਬੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਤੇ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਅੰਤਰ-ਹਾਊਸ ਪੰਜਾਬੀ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ।

ਅਜੀਤ ਡੈਸਕ 27-09-2026
ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਸ੍ਰੀ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਵਿਖੇ ਪੰਜਾਬੀ ਦਿਵਸ ਦੇ ਮੌਕੇ ’ਤੇ ਵਿਦਿਆਰਥੀਆਂ ਵਿਚ ਪੰਜਾਬੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਤੇ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਅੰਤਰ-ਹਾਊਸ ਪੰਜਾਬੀ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਸੁੰਦਰ ਲਿਖਾਈ, ਸ਼ਬਦਾਂ ਦੀ ਸਹੀ ਬਣਤਰ ਅਤੇ ਸ਼ੁੱਧ ਪੰਜਾਬੀ ਲਿਖਣ ਦੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਇਸ ਮੌਕੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਮਾਂ-ਬੋਲੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ, ਮੁਕਾਬਲੇ ਦੌਰਾਨ ਜੂਨੀਅਰ ਵਿੰਗ ਵਿਚੋਂ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਦੀ ਸਿਮਰਨਜੀਤ ਕੌਰ ਪਹਿਲੇ ਸਥਾਨ ’ਤੇ ਰਹੀ ,ਜਦਕਿ ਦੂਸਰਾ ਸਥਾਨ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਦੀ ਪਰਮਜੀਤ ਕੌਰ ਨੇ ਪ੍ਰਾਪਤ ਕੀਤਾ ਤੇ ਤੀਸਰਾ ਸਥਾਨ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਦੀ ਜਸ਼ਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹੀ ਸੀਨੀਅਰ ਵਿੰਗ ਵਿਚੋਂ ਪਹਿਲਾਂ ਸਥਾਨ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਦੀ ਕੁਲਵਿੰਦਰ ਕੌਰ, ਦੂਸਰੇ ਸਥਾਨ ’ਤੇ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਦਾ ਸੁਖਪ੍ਰੀਤ ਸਿੰਘ ਤੇ ਤੀਸਰੇ ਸਥਾਨ ’ਤੇ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਦੀ ਜਸ਼ਨਦੀਪ ਕੌਰ ਨੇ ਪ੍ਰਾਪਤ ਕੀਤਾ।
ਪਿਛਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਗਗੜੇਵਾਲ ਦੀਆਂ ਸੰਗਤਾਂ ਵਲੋਂ ਅਨੇਕਾਂ ਪਕਵਾਨਾਂ ਦੇ ਲੰਗਰ ਲਗਾਏ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਪੰਜਾਬ (ਏ.ਆਈ.ਕੇ.ਐੱਮ.ਕੇ.ਐੱਸ.) ਵਲੋਂ ਪਿੰਡਾਂ ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।