ਸੋਨੀਆ ਮਾਨ ਨੇ ਘਰ-ਘਰ ਜਾ ਕੇ ਸਰਕਾਰ ਦੀਆਂ ਸਕੀਮਾਂ ਤੋਂ ਜਾਣੂੰ ਕਰਵਾਇਆ
ਓਠੀਆਂ, 28 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਰਾਜਾਸਾਂਸੀ ਦੇ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਵਲੋਂ ਅੱਜ ਰਾਜਾਸਾਂਸੀ ਦੇ ਪਿੰਡ ਓਠੀਆਂ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਘਰ ਘਰ ਜਾ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਦਿੱਤੀਆਂ ਸਕੀਮਾਂ ਤੋਂ ਜਾਣੂੰ ਕਰਵਾਇਆ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਪੰਜਾਬ ਵਿਚ ਫਿਰ ਆਪ ਦ ਸਰਕਾਰ ਲਿਆਉਣ ਲਈ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ। ਸਰਪੰਚ ਤਰਲੋਚਨ ਸਿੰਘ ਤੇ ਸਮੂਹ ਪੰਚਾਇਤ ਮੈਂਬਰਾਂ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ 2017 ਦੀਆਂ ਵਿਧਾਨ ਸਭਾ ਚੋਣਾ ਵਿਚ ਪਿੰਡ ਅਤੇ ਹਲਕੇ ਤੋਂ ਭਾਰੀ ਬਹੁਮਤ ਨਾਲ ਜਿਤਾਉਣਗੇ ।
ਅਜੀਤ ਡੈਸਕ
29-09-2026