01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਵਿਆਹ ਪੁਰਬ ਨੂੰ ਸਮਰਪਿਤ 12ਵਾਂ ਵਿਸ਼ਾਲ ਨਗਰ ਕੀਰਤਨ 4 ਨੂੰ –ਜਥੇ: ਜਲਾਲ ਉਸਮਾ ਤਿਆਰੀਆਂ ਸੰਬੰਧੀ ਅਹਿਮ ਇਕੱਤਰਤਾ

ਬਾਬਾ ਬਕਾਲਾ ਸਾਹਿਬ, 30 ਸਤੰਬਰ (ਰਾਜਨ)-ਇੱਥੇ ਇਤਿਹਾਸਲ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇਕ ਅਹਿਮ ਇਕੱਤਰਤਾ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਮਾਤਾ ਗੁੱਜਰ ਕੌਰ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ (ਬਰਾਤ ਰੂਪੀ) 12ਵਾਂ ਵਿਸ਼ਾਲ ਨਗਰ ਕੀਰਤਨ ਮਿਤੀ 4 ਅਕਤੂਬਰ ਨੂੰ ਤਪ ਅਸਥਾਨ ਸ੍ਰੀ ਭੋਰਾ ਸਾਹਿਬ, ਬਾਬਾ ਬਕਾਲਾ ਸਾਹਿਬ ਤੋਂ ਸ੍ਰੀ ਕਰਤਾਰਪੁਰ ਸਾਹਿਬ (ਜਲੰਧਰ) ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਜਾਵੇਗਾ । ਇਸ ਮੌਕੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਜੰਡਿਆਲਾ ਗੁਰੂ, ਹੈੱਡ ਗ੍ਰੰਥੀ ਭਾਈ ਹਰਦੇਵ ਸਿੰਘ, ਕਵੀਸ਼ਰ ਕੰਵਲਜੀਤ ਸਿੰਘ ਗਗੜੇਵਾਲ, ਭਾਈ ਜੱਜ ਸਿੰਘ ਪ੍ਰਚਾਰਕ, ਅਮਰਜੀਤ ਸਿੰਘ ਅਕਾਉਟੈਂਟ, ਸਤਵਿੰਦਰ ਸਿੰਘ ਧਿਆਨਪੁਰ ਸੁਪਰਵਾਈਜਰ, ਜਰਮਨਜੀਤ ਸਿੰਘ ਜਲਾਲ ਉਸਮਾ, ਜਗਤਾਰ ਸਿੰਘ ਬਹਾਦਰਪੁਰ, ਤੇਜਿੰਦਰ ਸਿੰਘ ਬੱਲ ਸਠਿਆਲਾ ਤੇ ਹੋਰ ਮੌਜੂਦ ਸੀ ।

ਅਜੀਤ ਡੈਸਕ 01-10-2026
ਬਾਬਾ ਬਕਾਲਾ ਸਾਹਿਬ, 30 ਸਤੰਬਰ (ਰਾਜਨ)-ਇੱਥੇ ਇਤਿਹਾਸਲ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇਕ ਅਹਿਮ ਇਕੱਤਰਤਾ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਮਾਤਾ ਗੁੱਜਰ ਕੌਰ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ (ਬਰਾਤ ਰੂਪੀ) 12ਵਾਂ ਵਿਸ਼ਾਲ ਨਗਰ ਕੀਰਤਨ ਮਿਤੀ 4 ਅਕਤੂਬਰ ਨੂੰ ਤਪ ਅਸਥਾਨ ਸ੍ਰੀ ਭੋਰਾ ਸਾਹਿਬ, ਬਾਬਾ ਬਕਾਲਾ ਸਾਹਿਬ ਤੋਂ ਸ੍ਰੀ ਕਰਤਾਰਪੁਰ ਸਾਹਿਬ (ਜਲੰਧਰ) ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਜਾਵੇਗਾ । ਇਸ ਮੌਕੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਜੰਡਿਆਲਾ ਗੁਰੂ, ਹੈੱਡ ਗ੍ਰੰਥੀ ਭਾਈ ਹਰਦੇਵ ਸਿੰਘ, ਕਵੀਸ਼ਰ ਕੰਵਲਜੀਤ ਸਿੰਘ ਗਗੜੇਵਾਲ, ਭਾਈ ਜੱਜ ਸਿੰਘ ਪ੍ਰਚਾਰਕ, ਅਮਰਜੀਤ ਸਿੰਘ ਅਕਾਉਟੈਂਟ, ਸਤਵਿੰਦਰ ਸਿੰਘ ਧਿਆਨਪੁਰ ਸੁਪਰਵਾਈਜਰ, ਜਰਮਨਜੀਤ ਸਿੰਘ ਜਲਾਲ ਉਸਮਾ, ਜਗਤਾਰ ਸਿੰਘ ਬਹਾਦਰਪੁਰ, ਤੇਜਿੰਦਰ ਸਿੰਘ ਬੱਲ ਸਠਿਆਲਾ ਤੇ ਹੋਰ ਮੌਜੂਦ ਸੀ । 30 ਏਐਸਆਰ08
ਪਿਛਲੀ ਖ਼ਬਰ ਵਿਧਾਇਕ ਟੌਂਗ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਮੁਫ਼ਤ ਇਲਾਜ ਲਈ ਕਾਰਡ ਵੰਡੇ ਅਗਲੀ ਖ਼ਬਰ ਖਾਲਸਾ ਅਕੈਡਮੀ ਵਿਖੇ ਸੀ.ਬੀ.ਐੱਸ.ਈ. (ਲੜਕੀਆਂ) ਨੈਸ਼ਨਲ ਹਾਕੀ ਚੈਂਪੀਅਨਸ਼ਿਪ-2026 ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।