03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵਲੋਂ ਗਾਂਧੀ ਜੈਅੰਤੀ ਮੌਕੇ ‘ਰਨ ਫ਼ਾਰ ਡੀ.ਏ.ਵੀ.’ ਕਰਵਾਈ

ਅੰਮ੍ਰਿਤਸਰ, 2 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.

ਸਨਿਚਰਵਾਰ, 1 ਅਗਸਤ, 2026 03-10-2026
ਅੰਮ੍ਰਿਤਸਰ, 2 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ.ਏ.ਵੀ. ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਪ੍ਰਧਾਨ ਆਰੀਆ ਰਤਨ ਪਦਮਸ੍ਰੀ ਡਾ. ਪੂਨਮ ਸੂਰੀ ਦੇ ਅਸ਼ੀਰਵਾਦ ਅਤੇ ਡਾ. ਵੀ. ਸਿੰਘ ਨਿਰਦੇਸ਼ਕ, ਡੀ.ਏ.ਵੀ. ਪਬਲਿਕ ਸਕੂਲਜ਼ ਅਤੇ ਸੰਯੋਜਕ ਡੀ.ਏ.ਵੀ. ਰਾਸ਼ਟਰੀ ਖੇਡ ਮੁਕਾਬਲੇ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ ਅਧੀਨ ਸਟੇਟ ਕੋਆਰਡੀਨੇਟਰ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਦੀ ਯੋਗ ਅਗਵਾਈ ਹੇਠ ਡੀ.ਏ.ਵੀ. ਕਾਲਜ ਸਪੋਰਟਸ ਕੰਪਲੈਕਸ ਸ਼ਾਸਤਰੀ ਨਗਰ ਅੰਮ੍ਰਿਤਸਰ ਵਿਖੇ ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਨੇ ਗਾਂਧੀ ਜਯੰਤੀ ਦੇ ਮੌਕੇ ’ਤੇ ‘ਰਨ ਫ਼ਾਰ ਡੀ.ਏ.ਵੀ.’ ਪ੍ਰੋਗਰਾਮ ਕਰਵਾਇਆ, ਜਿਸ ਦਾ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿਹਤ, ਤੰਦਰੁਸਤੀ ਅਤੇ ਸਰਗਰਮ ਜੀਵਨ-ਸ਼ੈਲੀ ਪ੍ਰਤੀ ਜਾਗਰੂਕ ਕਰਨਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਡੀ.ਏ.ਵੀ. ਗੀਤ ਨਾਲ ਹੋਈ। ਇਸ ਉਪਰੰਤ ਸਟੇਟ ਕੋਆਰਡੀਨੇਟਰ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੇ ਗਾਂਧੀ ਜੈਅੰਤੀ ਦੀ ਵਧਾਈ ਦਿੰਦਿਆਂ ਆਖਿਆ ਕਿ ਮਹਾਤਮਾ ਗਾਂਧੀ ਦਾ ਜੀਵਨ ਹਮੇਸ਼ਾਂ ਸੱਚ, ਅਹਿੰਸਾ, ਅਨੁਸ਼ਾਸਨ ਅਤੇ ਸਾਦਗੀ ਦੇ ਉੱਚੇ ਆਦਰਸ਼ਾਂ ਦੀ ਪ੍ਰੇਰਨਾ ਦਿੰਦਾ ਹੈ। ਸਾਨੂੰ ਉਨ੍ਹਾਂ ਦੇ ਜੀਵਨ-ਮੁੱਲਾਂ ਤੋਂ ਪ੍ਰੇਰਨਾ ਲੈਂਦੇ ਹੋਏ ਆਪਣੇ ਜੀਵਨ ਦੀ ਹਰ ਸਮੱਸਿਆ ਦਾ ਹੱਲ ਸ਼ਾਂਤੀ, ਸੰਜਮ ਅਤੇ ਸਕਾਰਾਤਮਕ ਸੋਚ ਨਾਲ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ‘ਰਨ ਫ਼ਾਰ ਡੀ.ਏ.ਵੀ.’ ਦੇ ਉਦੇਸ਼ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਲਈ ਸਰੀਰਕ ਗਤੀਵਿਧੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਿਯਮਿਤ ਕਸਰਤ ਕਰਨ, ਖੇਡਾਂ ’ਚ ਵੱਧ-ਚੜ ਕੇ ਭਾਗ ਲੈਣ ਅਤੇ ਸਿਹਤਮੰਦ ਆਦਤਾਂ ਨੂੰ ਆਪਣੀ ਰੋਜ਼ਾਨਾ ਜੀਵਨ- ਸ਼ੈਲੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਆਖਿਆ ਕਿ ਤੰਦਰੁਸਤੀ ਸਿਰਫ਼ ਸਰੀਰ ਨੂੰ ਸਿਹਤਮੰਦ ਰੱਖਣ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਇਹ ਆਤਮ-ਵਿਸ਼ਵਾਸ ਅਤੇ ਕਾਰਜ-ਕੁਸ਼ਲਤਾ ਵਿਚ ਵੀ ਵਾਧਾ ਕਰਦੀ ਹੈ। ਇਸ ਲਈ ਅੱਜ ਦੀ ਰੁਝੇਵਿਆਂ ਭਰੀ ਜੀਵਨ-ਸ਼ੈਲੀ ’ਚੋਂ ਸਾਨੂੰ ਆਪਣੀ ਸਿਹਤ ਲਈ ਸਮਾਂ ਜ਼ਰੂਰ ਕੱਢਣਾ ਚਾਹੀਦਾ ਹੈ। ਦੌੜਨਾ ਅਤੇ ਹੋਰ ਸਰੀਰਕ ਗਤੀਵਿਧੀਆਂ ਸਾਨੂੰ ਊਰਜਾਵਾਨ ਰੱਖਣ ਦੇ ਨਾਲ-ਨਾਲ ਅਨੁਸ਼ਾਸਨ, ਦ੍ਰਿੜ੍ਹਤਾ ਅਤੇ ਆਤਮ-ਵਿਸ਼ਵਾਸ ਦੀ ਭਾਵਨਾ ਵੀ ਵਿਕਸਿਤ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਸਿਹਤਮੰਦ ਰਹਿਣ ਦੇ ਨਾਲ-ਨਾਲ ਆਪਣੇ ਪਰਿਵਾਰ ਅਤੇ ਸਮਾਜ ਨੂੰ ਵੀ ਸਿਹਤਮੰਦ ਅਤੇ ਸਰਗਰਮ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ। ਇਸ ਤੋਂ ਬਾਅਦ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ‘ਰਨ ਫ਼ਾਰ ਡੀ.ਏ.ਵੀ.’ ਦੀ ਸਹੁੰ ਚੁਕਾਈ ਗਈ। ਇਸ ਮੌਕੇ ਫਿਟਨੈੱਸ ਅਤੇ ਵਾਰਮ-ਅੱਪ ਸੈਸ਼ਨ ਵੀ ਕਰਵਾਇਆ ਗਿਆ, ਜਿਸ ’ਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੜੇ ਹੀ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਉਪਰੰਤ ‘ਰਨ ਫ਼ਾਰ ਡੀ.ਏ.ਵੀ.’ ਦੌੜ ਦੀ ਸ਼ੁਰੂਆਤ ਕੀਤੀ ਗਈ।
ਪਿਛਲੀ ਖ਼ਬਰ ਕਰਮਜੀਤ ਸਿੰਘ ਰਿੰਟੂ ਵਲੋਂ ਭਾਈ ਹਿੰਮਤ ਸਿੰਘ ਐਵੇਨਿਊ ਅਤੇ ਲਕਸ਼ਮੀ ਵਿਹਾਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਸ੍ਰੀ ਗੁਰੂ ਅੰਗਦ ਦੇਵ ਕਾਲਜ ਅਤੇ ਸਵਾਮੀ ਸਵਤੰਤਰਾ ਨੰਦ ਮੈਮੋਰੀਅਲ ਕਾਲਜ ਨੇ ਜਿੱਤੀ ਓਵਰਆਲ ਟਰਾਫੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।