03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਖੇਡਾਂ ਵਤਨ ਪੰਜਾਬ ਦੀਆਂ ’ਚ ਗੁਰਭੇਜ ਸਿੰਘ ਕੰਦੋਵਾਲੀ ਨੇ ਮਾਰੀਆਂ ਮੱਲਾਂ

ਜਗਦੇਵ ਕਲਾਂ, 2 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)—ਸਿਹਤ ਵਿਭਾਗ ਪੰਜਾਬ ਵਿਚ ਸੀਨੀਅਰ ਲੈਬੋਰਟਰੀ ਟੈਕਨੀਸ਼ੀਅਨ ਵਜੋਂ ਸੇਵਾਵਾਂ ਨਿਭਾਅ ਰਹੇ ਗੁਰਭੇਜ ਸਿੰਘ ਕੰਦੋਵਾਲੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੰਮ੍ਰਿਤਸਰ ਵਿਖੇ ਹੋਏ ਜਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ। ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦੇ 51 ਤੋਂ 60 ਸਾਲ ਉਮਰ ਵਰਗ ਵਿੱਚ ਗੁਰਭੇਜ ਸਿੰਘ ਕੰਦੋਵਾਲੀ ਨੇ 100 ਮੀਟਰ ਦੌੜ ਵਿੱਚ ਤੀਜਾ ਅਤੇ 400 ਮੀਟਰ ਦੌੜ ਵਿੱਚ ਵੀ ਤੀਜਾ ਸਥਾਨ ਹਾਸਲ ਕਰਕੇ ਆਪਣਾ ਅਤੇ ਆਪਣੇ ਪਿੰਡ ਕੰਦੋਵਾਲੀ ਦਾ ਨਾਮ ਰੋਸ਼ਨ ਕੀਤਾ ਹੈ ।

ਅਜੀਤ ਡੈਸਕ 03-10-2026
ਜਗਦੇਵ ਕਲਾਂ, 2 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)—ਸਿਹਤ ਵਿਭਾਗ ਪੰਜਾਬ ਵਿਚ ਸੀਨੀਅਰ ਲੈਬੋਰਟਰੀ ਟੈਕਨੀਸ਼ੀਅਨ ਵਜੋਂ ਸੇਵਾਵਾਂ ਨਿਭਾਅ ਰਹੇ ਗੁਰਭੇਜ ਸਿੰਘ ਕੰਦੋਵਾਲੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੰਮ੍ਰਿਤਸਰ ਵਿਖੇ ਹੋਏ ਜਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ। ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦੇ 51 ਤੋਂ 60 ਸਾਲ ਉਮਰ ਵਰਗ ਵਿੱਚ ਗੁਰਭੇਜ ਸਿੰਘ ਕੰਦੋਵਾਲੀ ਨੇ 100 ਮੀਟਰ ਦੌੜ ਵਿੱਚ ਤੀਜਾ ਅਤੇ 400 ਮੀਟਰ ਦੌੜ ਵਿੱਚ ਵੀ ਤੀਜਾ ਸਥਾਨ ਹਾਸਲ ਕਰਕੇ ਆਪਣਾ ਅਤੇ ਆਪਣੇ ਪਿੰਡ ਕੰਦੋਵਾਲੀ ਦਾ ਨਾਮ ਰੋਸ਼ਨ ਕੀਤਾ ਹੈ । ਇਸ ਸੰਬੰਧੀ ਗੱਲਬਾਤ ਕਰਦਿਆਂ ਉਨਾਂ ਨੇ ਕਿਹਾ ਕਿ ਖੇਡਾਂ ਮਨੁੱਖ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਮਾਨਸਿਕ ਤੌਰ ’ਤੇ ਵੀ ਮਜ਼ਬੂਤ ਬਣਾਉਂਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਖੇਡਾਂ ਅਤੇ ਕਸਰਤ ਲਈ ਜ਼ਰੂਰ ਸਮਾਂ ਕੱਢਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਅਤੇ ਆਪਣੇ ਮਾਪਿਆਂ, ਪਿੰਡ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨ ਦੀ ਅਪੀਲ ਕੀਤੀ। 02 ਏਐਸਆਰ47
ਪਿਛਲੀ ਖ਼ਬਰ ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ ਪੰਜਾਬ ਦੀ ਮੀਟਿੰਗ ਹੋਈ ਅਗਲੀ ਖ਼ਬਰ ਹਾਕੀ ਪੰਜਾਬ ਵਲੋਂ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।