05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕੈਬਨਿਟ ਮੰਤਰੀ ਈ.ਟੀ.ਓ. ਵਲੋਂ ਸੀ.ਬੀ.ਐੱਸ.ਈ. ਨੈਸ਼ਨਲ ਹਾਕੀ ਚੈਂਪੀਅਨਸ਼ਿਪ ਦੇ ਖਿਡਾਰੀਆਂ ਨਾਲ ਵਿਸ਼ੇਸ਼ ਮੁਲਾਕਾਤ

ਚੌਂਕ ਮਹਿਤਾ, 4 ਅਕਤੂਬਰ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)- ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਸੁਯੋਗ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ, ਮਹਿਤਾ ਚੌਂਕ ਵਿਖੇ ਕਰਵਾਈ ਜਾ ਰਹੀ ਸੀ. ਬੀ.

ਅਜੀਤ ਡੈਸਕ 05-10-2026
ਚੌਂਕ ਮਹਿਤਾ, 4 ਅਕਤੂਬਰ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)- ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਸੁਯੋਗ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ, ਮਹਿਤਾ ਚੌਂਕ ਵਿਖੇ ਕਰਵਾਈ ਜਾ ਰਹੀ ਸੀ.ਬੀ.ਐੱਸ.ਈ. ਨੈਸ਼ਨਲ ਹਾਕੀ ਚੈਂਪੀਅਨਸ਼ਿਪ-2026 ਦੇ ਤੀਜੇ ਦਿਨ ਦੀ ਸ਼ਾਮ ਨੂੰ ਕੈਬਨਿਟ ਮੰਤਰੀ ਪੰਜਾਬ ਸ੍ਰ ਹਰਭਜਨ ਸਿੰਘ ਈ.ਟੀ.ਓ. ਆਪਣੀ ਧਰਮ-ਪਤਨੀ ਮੈਡਮ ਸੁਹਿੰਦਰ ਕੌਰ ਅਤੇ ਪਰਿਵਾਰ ਸਮੇਤ ਖਾਲਸਾ ਅਕੈਡਮੀ, ਮਹਿਤਾ ਚੌਂਕ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਹਾਕੀ ਕੋਚਾਂ ਅਤੇ ਖਿਡਾਰੀਆਂ ਨਾਲ ਵਿਸ਼ੇਸ਼ ਮੁਲਾਕਾਤ ਕਰਨ ਤੋਂ ਇਲਾਵਾ ਵੱਖ ਵਖ ਕੋਚਾਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਕੀਤੀ । ਵੱਖ-ਵੱਖ ਸਕੂਲਾਂ ਤੋਂ ਆਏ ਕੋਚਾਂ ਅਤੇ ਖਿਡਾਰੀਆਂ ਨੇ ਖਾਲਸਾ ਅਕੈਡਮੀ ਦੀ ਮੈਨੇਜਮੈਂਟ, ਪ੍ਰਿੰਸੀਪਲ ਸਾਹਿਬਾਨ ਅਤੇ ਸਮੂਹ ਸਟਾਫ਼ ਵਲੋਂ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ । ਉਪਰੰਤ ਸ੍ਰ ਹਰਭਜਨ ਸਿੰਘ ਈ.ਟੀ.ਓ. ਅਤੇ ਉਨ੍ਹਾਂ ਦੀ ਧਰਮ-ਪਤਨੀ ਨੇ ਸਕੂਲ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਸ਼ਰਮਾ, ਕਾਲਜ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ, ਪ੍ਰਿੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਗਿਆਨੀ ਸਾਹਿਬ ਸਿੰਘ, ਲਖਵਿੰਦਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਮਹਿਤਾ ਚੌਂਕ, ਹਾਕੀ ਕੋਚ ਬਲਜਿੰਦਰ ਸਿੰਘ, ਮਨਮੀਤ ਸਿੰਘ, ਦਮਨਪ੍ਰੀਤ ਸਿੰਘ, ਸ੍ਰੀ ਅਜੈ ਕੁਮਾਰ ਗਾਂਧੀ ਸਰਪੰਚ ਮਹਿਤਾ ਚੌਕ, ਪ੍ਰਧਾਨ ਅਮਰ ਰਾਵਤ ਅਤੇ ਹੋਰ ਅਧਿਆਪਕ ਸਾਹਿਬਾਨ ਦੇ ਨਾਲ ਖਿਡਾਰੀਆਂ ਨਾਲ ਰਾਤ ਦਾ ਖਾਣਾ ਖਾਧਾ ਅਤੇ ਪ੍ਰਿੰਸੀਪਲ ਸਾਹਿਬਾਨ ਅਤੇ ਹੋਰ ਸਟਾਫ ਨੇ ਉਹਨਾਂ ਦਾ ਖਾਲਸਾ ਅਕੈਡਮੀ ਵਿਖੇ ਆਉਣ ’ਤੇ ਧੰਨਵਾਦ ਕੀਤਾ। 04 ਏਐਸਆਰ27
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਮਾਤਾ ਗੁਜਰ ਕੌਰ ਜੀ ਦੇ ਵਿਆਹ ਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਯੂਨਾਈਟਿਡ ਸਕੂਲ ਆਫ਼ ਨਰਸਿੰਗ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।