ਪਿੰਡ ਵਡਾਲਾ ਕਲਾਂ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ
ਬਾਬਾ ਬਕਾਲਾ ਸਾਹਿਬ, 8 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਖੱਬੀਆਂ ਪਾਰਟੀਆਂ ਅਤੇ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਜਥੇਬੰਦੀਆਂ ਜ਼ਮਹੂਰੀ ਕਿਸਾਨ ਸਭਾ ਪੰਜਾਬ ਅਤੇ ਸਹਿਯੋਗੀ ਜਥੇਬੰਦੀ ਦਿਹਾਤੀ ਮਜ਼ਦੂਰ ਸਭਾ ਵਲੋਂ ਦਿੱਤੇ ਸੱਦੇ ਮੁਤਾਬਕ ਪਿੰਡ ਵਡਾਲਾ ਕਲਾਂ (ਬਾਬਾ ਬਕਾਲਾ ਸਾਹਿਬ) ਵਿਖੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਨਿਯੁਕਤ ਕੀਤੇ ਗਏ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ ਗਿਆ। ਜਿਸ ਦੀ ਅਗਵਾਈ ਸਾਥੀ ਸੂਬਾ ਸਿੰਘ ਵਡਾਲਾ ਨੇ ਕੀਤੀ ।
ਅਜੀਤ ਡੈਸਕ
09-10-2026