09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਤਰਕਸ਼ੀਲ ਸੋਚ ਨੂੰ ਉਤਸ਼ਾਹਿਤ ਕਰਕੇ ਲੋਕਾਂ ਨੂੰ ਅੰਧਵਿਸ਼ਵਾਸਾਂ ਤੋਂ ਬਚਾਉਣਾ ਜ਼ਰੂਰੀ : ਪ੍ਰਿੰ. ਬਚਿੱਤਰ ਸਿੰਘ ਤਰਸਿੱਕਾ

ਚਵਿੰਡਾ ਦੇਵੀ, 8 ਅਕਤੂਬਰ (ਸਤਪਾਲ ਸਿੰਘ ਢੱਡੇ)-ਸਮਾਜ ਸੇਵੀ ਸੰਸਥਾ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੇ ਪ੍ਰਧਾਨ ਪ੍ਰਿੰ: ਬਚਿੱਤਰ ਸਿੰਘ ਤਰਸਿੱਕਾ ਨੇ ਕਿਹਾ ਕਿ ਸਮਾਜ ਵਿਚ ਫੈਲੇ ਅੰਧਵਿਸ਼ਵਾਸਾਂ, ਵਹਿਮ-ਭਰਮਾਂ ਅਤੇ ਗੈਰ-ਵਿਗਿਆਨਕ ਧਾਰਨਾਵਾਂ ਨੂੰ ਦੂਰ ਕਰਨ ਲਈ ਲੋਕਾਂ ਵਿਚ ਤਰਕਸ਼ੀਲ ਸੋਚ ਅਤੇ ਵਿਗਿਆਨਕ ਚੇਤਨਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਘਟਨਾ ਜਾਂ ਸਮੱਸਿਆ ਨੂੰ ਬਿਨਾਂ ਸੋਚੇ-ਸਮਝੇ ਚਮਤਕਾਰ, ਅਲੌਕਿਕ ਸ਼ਕਤੀ ਜਾਂ ਅੰਧਵਿਸ਼ਵਾਸ ਨਾਲ ਜੋੜਨ ਦੀ ਬਜਾਏ ਉਸ ਦੇ ਪਿੱਛੇ ਛੁਪੇ ਅਸਲ ਕਾਰਨਾਂ ਨੂੰ ਸਮਝਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਅਜੀਤ ਡੈਸਕ 09-10-2026
ਚਵਿੰਡਾ ਦੇਵੀ, 8 ਅਕਤੂਬਰ (ਸਤਪਾਲ ਸਿੰਘ ਢੱਡੇ)-ਸਮਾਜ ਸੇਵੀ ਸੰਸਥਾ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੇ ਪ੍ਰਧਾਨ ਪ੍ਰਿੰ: ਬਚਿੱਤਰ ਸਿੰਘ ਤਰਸਿੱਕਾ ਨੇ ਕਿਹਾ ਕਿ ਸਮਾਜ ਵਿਚ ਫੈਲੇ ਅੰਧਵਿਸ਼ਵਾਸਾਂ, ਵਹਿਮ-ਭਰਮਾਂ ਅਤੇ ਗੈਰ-ਵਿਗਿਆਨਕ ਧਾਰਨਾਵਾਂ ਨੂੰ ਦੂਰ ਕਰਨ ਲਈ ਲੋਕਾਂ ਵਿਚ ਤਰਕਸ਼ੀਲ ਸੋਚ ਅਤੇ ਵਿਗਿਆਨਕ ਚੇਤਨਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਘਟਨਾ ਜਾਂ ਸਮੱਸਿਆ ਨੂੰ ਬਿਨਾਂ ਸੋਚੇ-ਸਮਝੇ ਚਮਤਕਾਰ, ਅਲੌਕਿਕ ਸ਼ਕਤੀ ਜਾਂ ਅੰਧਵਿਸ਼ਵਾਸ ਨਾਲ ਜੋੜਨ ਦੀ ਬਜਾਏ ਉਸ ਦੇ ਪਿੱਛੇ ਛੁਪੇ ਅਸਲ ਕਾਰਨਾਂ ਨੂੰ ਸਮਝਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਪ੍ਰਿੰ. ਬਚਿੱਤਰ ਸਿੰਘ ਤਰਸਿੱਕਾ ਨੇ ਕਿਹਾ ਕਿ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਵਲੋਂ ਲੋਕਾਂ ਨੂੰ ਸੱਚਾਈ, ਵਿਗਿਆਨਕ ਸੋਚ ਅਤੇ ਤਰਕ ਦੇ ਆਧਾਰ ’ਤੇ ਆਪਣੇ ਫ਼ੈਸਲੇ ਲੈਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਦਾਅਵੇ ਨੂੰ ਸੱਚ ਮੰਨਣ ਤੋਂ ਪਹਿਲਾਂ ਉਸ ਦੀ ਤੱਥਾਂ ਅਤੇ ਤਰਕ ਦੇ ਆਧਾਰ ’ਤੇ ਪਰਖ ਕੀਤੀ ਜਾਵੇ। 08 ਏਐਸਆਰ57 ਪ੍ਰਿੰ: ਬਚਿੱਤਰ ਸਿੰਘ ਤਰਸਿੱਕਾ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪਰਗਟ ਸਿੰਘ ਨੂੰ ਕਾਂਗਰਸ ਦਾ ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ ਅਗਲੀ ਖ਼ਬਰ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਰਈਆ ਦੀਆਂ ਨੈੱਟਬਾਲ ਟੀਮਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।