09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਅਜਨਾਲਾ ਨੇੜੇ ਪੈਸਿਆਂ ਦੇ ਲੈਣ ਦੇਣ ਦੀ ਰੰਜਿਸ਼ ਨੂੰ ਲੈ ਕੇ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗੰਭੀਰ ਜ਼ਖਮੀ

ਅਜਨਾਲਾ, 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਨਜ਼ਦੀਕ ਸਥਿਤ ਦਾਣਾ ਮੰਡੀ ਕੋਲ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਗੱਡੀ ਦਾ ਕੰਡਾ ਕਰਵਾਉਣ ਲਈ ਆਏ ਇਕ ਨੌਜਵਾਨ ’ਤੇ ਕੁਝ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਹਮਲੇ ਵਿਚ ਨੌਜਵਾਨ ਤਰਲੋਕ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ।

ਸਿਵਲ ਹਸਪਤਾਲ ਅਜਨਾਲਾ ਵਿਖੇ ਡਾ: ਜਪਜੀਤ ਕੌਰ ਜ਼ਖਮੀ ਨੌਜਵਾਨ ਤਰਲੋਕ ਸਿੰਘ ਦੀ ਮੈਡੀਕਲ ਜਾਂਚ ਕਰਦੇ ਹੋਏ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ 09-10-2026
ਅਜਨਾਲਾ, 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਨਜ਼ਦੀਕ ਸਥਿਤ ਦਾਣਾ ਮੰਡੀ ਕੋਲ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਗੱਡੀ ਦਾ ਕੰਡਾ ਕਰਵਾਉਣ ਲਈ ਆਏ ਇਕ ਨੌਜਵਾਨ ’ਤੇ ਕੁਝ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਹਮਲੇ ਵਿਚ ਨੌਜਵਾਨ ਤਰਲੋਕ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਜ਼ਖਮੀ ਤਰਲੋਕ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਡੱਲਾ ਰਾਜਪੂਤਾਂ ਨੇ ਕਥਿਤ ਦੋਸ਼ ਲਗਾਉਂਦਿਆਂ ਦੱਸਿਆ ਕਿ ਮੇਰੇ ਮਾਸੀ ਦੇ ਮੁੰਡਿਆਂ ਜੱਜ ਸਿੰਘ, ਸੋਨੂੰ ਸਿੰਘ ਤੇ ਹੋਰਨਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਸ ਦੇ ਸਰੀਰ ’ਤੇ ਕਈ ਸੱਟਾਂ ਲੱਗੀਆਂ ਹਨ। ਉਸਨੇ ਦੱਸਿਆ ਕਿ ਪੈਸਿਆਂ ਦੇ ਲੈਣ-ਦੇਣ ਦੀ ਰੰਜਿਸ਼ ਨੂੰ ਲੈ ਕੇ ਹੀ ਮੇਰੇ ਉੱਪਰ ਹਮਲਾ ਕੀਤਾ ਗਿਆ ਹੈ। ਤਰਲੋਕ ਸਿੰਘ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਮੇਰੇ ਤੇ ਹਮਲਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਸੁੱਟਿਆ ਜਾਵੇ। ਤਰਲੋਕ ਸਿੰਘ ਨੂੰ ਲੱਗੀਆਂ ਸੱਟਾਂ ਬਾਰੇ ਜਾਣਕਾਰੀ ਦਿੰਦਿਆਂ ਡਾ: ਜਪਜੀਤ ਕੌਰ ਨੇ ਦੱਸਿਆ ਕਿ ਮਰੀਜ਼ ਦੇ ਸਿਰ ਅਤੇ ਸਰੀਰ ‘ਤੇ ਕਾਫ਼ੀ ਸੱਟਾਂ ਲੱਗੀਆਂ ਹਨ ਅਤੇ ਜ਼ਿਆਦਾ ਸੱਟਾਂ ਹੋਣ ਕਾਰਨ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ। ਥਾਣਾ ਅਜਨਾਲਾ ਦੇ ਐੱਸ . ਐੱਚ.ਓ. ਸਬ-ਇੰਸ: ਨਰਿੰਦਰ ਸਿੰਘ ਨੇ ਦੱਸਿਆ ਕਿ ਤਰਲੋਕ ਸਿੰਘ ਤੇ ਹੋਏ ਜਾਨਲੇਵਾ ਹਮਲੇ ਦੀ ਸਾਰੇ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਕਸਬਾ ਰਮਦਾਸ ਦੇ ਐਡਵੋਕੇਟ ਰਜੀਵ ਮਦਾਨ ਦੀ ਨਿਯੁਕਤੀ ਸਰਹੱਦੀ ਇਲਾਕੇ ਲਈ ਮਾਣ ਵਾਲੀ ਗੱਲ- ਸੁਰਿੰਦਰਪਾਲ ਤਾਲਬਪੁਰਾ ਅਗਲੀ ਖ਼ਬਰ ਚੋਣ ਕਮਿਸ਼ਨਰ ਦੀ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।