09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਬੁਲੰਦੀਆਂ ਛੂਹੇਗੀ– ਸਿੱਕੀ, ਪੱਖੋਕੇ

ਟਾਂਗਰਾ, 8 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਪੰਜਾਬ ਕਾਂਗਰਸ ਦੀ ਅਗਵਾਈ ਦੀ ਜ਼ਿੰਮੇਵਾਰੀ ਪਰਗਟ ਸਿੰਘ ਨੂੰ ਸੌਂਪੇ ਜਾਣ ’ਤੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ ਪੰਜਾਬ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਰਾਜਬੀਰ ਸਿੰਘ ਪੱਖੋਕੇ ਨੇ ਉਨ੍ਹਾਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਲੋਕਾਂ ਨਾਲ ਜੁੜੇ ਮਸਲਿਆਂ ਨੂੰ ਮਜ਼ਬੂਤੀ ਨਾਲ ਉਠਾਉਣ ਦੀ ਲੋੜ ਹੈ।

ਅਜੀਤ ਡੈਸਕ 09-10-2026
ਟਾਂਗਰਾ, 8 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਪੰਜਾਬ ਕਾਂਗਰਸ ਦੀ ਅਗਵਾਈ ਦੀ ਜ਼ਿੰਮੇਵਾਰੀ ਪਰਗਟ ਸਿੰਘ ਨੂੰ ਸੌਂਪੇ ਜਾਣ ’ਤੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ ਪੰਜਾਬ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਰਾਜਬੀਰ ਸਿੰਘ ਪੱਖੋਕੇ ਨੇ ਉਨ੍ਹਾਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਲੋਕਾਂ ਨਾਲ ਜੁੜੇ ਮਸਲਿਆਂ ਨੂੰ ਮਜ਼ਬੂਤੀ ਨਾਲ ਉਠਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ, ਨੌਜਵਾਨਾਂ ਲਈ ਰੋਜ਼ਗਾਰ, ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਸੂਬੇ ਦੇ ਹੱਕਾਂ ਨਾਲ ਸਬੰਧਤ ਮਸਲਿਆਂ ਨੂੰ ਕਾਂਗਰਸ ਵਲੋਂ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ। ਸਿੱਕੀ ਅਤੇ ਪੱਖੋਕੇ ਨੇ ਕਿਹਾ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ।
ਪਿਛਲੀ ਖ਼ਬਰ ਵਿਜੀਲੈਂਸ ਦੀਆਂ ਜਾਂਚਾਂ ਰਾਹੀਂ ਵਿਰੋਧੀਆਂ ਨੂੰ ਡਰਾਉਣ ਦੀ ਕੋਸ਼ਿਸ਼ ਬੰਦ ਕਰੇ ਸਰਕਾਰ - ਸਾਬਕਾ ਵਿਧਾਇਕ ਡੈਨੀ ਅਗਲੀ ਖ਼ਬਰ ਗੁਰਦੇਵ ਸਿੰਘ ਜਸਪਾਲ, ਸਰਕਲ ਧੂਲਕਾ ਦੇ ਐਸ.ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।