09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੇਂਟ ਸੋਲਜਰ ਏਲੀਟ ਕਾਨਵੈਂਟ ਸਕੂਲ ਵਿਚ ਅਧਿਆਪਕ ਵਿਕਾਸ ਵਰਕਸ਼ਾਪ

ਜੰਡਿਆਲਾ ਗੁਰੂ, 8 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜਰ ਏਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਆਡੀਟੋਰੀਅਮ ਵਿਚ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਲਈ ਵਿਸ਼ੇਸ਼ ਅਧਿਆਪਕ ਵਿਕਾਸ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਆਧੁਨਿਕ ਸਿੱਖਿਆ ਪ੍ਰਣਾਲੀ ਨਾਲ ਜੋੜਦਿਆਂ ਪ੍ਰਭਾਵਸ਼ਾਲੀ ਅਧਿਆਪਨ ਲਈ ਨਵੀਆਂ ਰਣਨੀਤੀਆਂ ਅਤੇ ਤਕਨੀਕਾਂ ਨਾਲ ਜਾਣੂ ਕਰਵਾਉਣਾ ਸੀ।

ਅਜੀਤ ਡੈਸਕ 09-10-2026
ਜੰਡਿਆਲਾ ਗੁਰੂ, 8 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜਰ ਏਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਆਡੀਟੋਰੀਅਮ ਵਿਚ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਲਈ ਵਿਸ਼ੇਸ਼ ਅਧਿਆਪਕ ਵਿਕਾਸ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਆਧੁਨਿਕ ਸਿੱਖਿਆ ਪ੍ਰਣਾਲੀ ਨਾਲ ਜੋੜਦਿਆਂ ਪ੍ਰਭਾਵਸ਼ਾਲੀ ਅਧਿਆਪਨ ਲਈ ਨਵੀਆਂ ਰਣਨੀਤੀਆਂ ਅਤੇ ਤਕਨੀਕਾਂ ਨਾਲ ਜਾਣੂ ਕਰਵਾਉਣਾ ਸੀ। ਵਰਕਸ਼ਾਪ ਰਾਸ਼ਟਰੀ ਪੁਰਸਕਾਰ ਜੇਤੂ ਸਿੱਖਿਆ ਸ਼ਾਸਤਰੀ, ਪ੍ਰੇਰਕ ਬੁਲਾਰੇ ਅਤੇ ਰਿਸੋਰਸ ਪਰਸਨ ਸ੍ਰੀ ਵਿਪਿਨ ਸ਼ਰਮਾ ਵਲੋਂ ਕਰਵਾਈ ਗਈ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ.ਮੰਗਲ ਸਿੰਘ ਕਿਸ਼ਨਪੁਰੀ ਅਤੇ ਡਾਇਰੈਕਟਰ-ਪ੍ਰਿੰਸੀਪਲ ਡਾ.ਅਮਰਪ੍ਰੀਤ ਕੌਰ ਨੇ ਵਰਕਸ਼ਾਪ ਦੇ ਸਫਲ ਆਯੋਜਨ ਦੀ ਸ਼ਲਾਘਾ ਕੀਤੀ। ਉਨ੍ਹਾਂ ਰਿਸੋਰਸ ਪਰਸਨ ਸ੍ਰੀ ਵਿਪਿਨ ਸ਼ਰਮਾ ਅਤੇ ਸਮੂਹ ਅਧਿਆਪਕਾਂ ਦੀ ਸਰਗਰਮ ਭਾਗੀਦਾਰੀ ਦੀ ਵੀ ਪ੍ਰਸ਼ੰਸਾ ਕੀਤੀ । ਸਕੂਲ ਪ੍ਰਬੰਧਕਾਂ ਵੱਲੋਂ ਸ੍ਰੀ ਵਿਪਿਨ ਸ਼ਰਮਾ ਦਾ ਉਨ੍ਹਾਂ ਦੀ ਕੀਮਤੀ ਅਗਵਾਈ, ਪ੍ਰੇਰਨਾਦਾਇਕ ਵਿਚਾਰਾਂ ਅਤੇ ਜਾਣਕਾਰੀਪੂਰਨ ਸੈਸ਼ਨਾਂ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਸੰਦੀਪ ਸ਼ਰਮਾ, ਵਾਈਸ ਪ੍ਰਿੰਸੀਪਲ ਸ੍ਰੀਮਤੀ ਸ਼ਿਲਪਾ ਸ਼ਰਮਾ, ਕੋਆਰਡੀਨੇਟਰ ਨਿਲਾਕਸ਼ੀ ਗੁਪਤਾ, ਕੋਆਰਡੀਨੇਟਰ ਮਮਤਾ ਅਰੋੜਾ ਅਤੇ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਸਹਾਇਕ ਡਾਇਰੈਕਟਰ ਸਵਦੇਸ਼ ਪ੍ਰਤਾਪ ਸਿੰਘ ਵਲੋਂ ਜਨਗਣਨਾ ਦੇ ਦੂਜੇ ਪੜਾਅ ਦੀ ਸਿਖਲਾਈ ਦਾ ਜਾਇਜ਼ਾ ਅਗਲੀ ਖ਼ਬਰ ਮਾਰਕੀਟ ਕਮੇਟੀ ਦੇ ਚੇਅਰਮੈਨ ਲਖਵਿੰਦਰ ਸਿੰਘ ਉਸਮਾ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਦੀ ਆੜ੍ਹਤੀਆਂ ਨੇ ਕੀਤੀ ਸ਼ਲਾਘਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।