ਨਸ਼ਿਆ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦਾ ਕਤਲ ਮੰਦਭਾਗਾ- ਭਾਈ ਤਾਲਬਪੁਰਾ
ਗੱਗੋਮਾਹਲ, 16 ਅਕਤੂਬਰ (ਬਲਵਿੰਦਰ ਸਿੰਘ ਸੰਧੂ)- ਮਾਨਸਾ ਵਿਖੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟੇ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਘਟਨਾਂ ਦੀ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਲਾਂਘਾ ਸੰਘਰਸ਼ ਕਮੇਟੀ ਦੇ ਕੋ-ਆਰਡੀਨੇਟਰ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਵਿਚ ਪਹਿਲਾਂ ਹੀ ਨੌਜਵਾਨ ਨਸ਼ਿਆਂ ਦੀ ਦਲ ਦਲ ਵਿਚ ਫਸ ਕੇ ਆਪਣਾ ਭਵਿੱਖ ਤਬਾਹ ਕਰ ਰਹੇ ਹਨ ਅਜਿਹੇ ਸਮੇਂ ਵਿਚ ਨਸ਼ਿਆਂ ਵਿਰੁੱਧ ਅਵਾਜ ਬੁਲੰਦ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਯਤਨਸ਼ੀਲ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਦੀ ਮੁੱਢਲੀ ਜ਼ਿੰਮੇਵਾਰੀ ਹੈ। ਜੇਕਰ ਨਸ਼ਿਆਂ ਵਿਰੁੱਧ ਸ਼ੰਘਰਸ਼ ਕਰਨ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਤਾਂ ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਦੀ ਮੁਹਿੰਮ ਨੂੰ ਵੱਡੀ ਸੱਟ ਵੱਜੇਗੀ।
ਅਜੀਤ ਡੈਸਕ
17-10-2026