18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਈ.ਟੀ.ਓ. ਨੇ ਪਿੰਡ ਰੱਖ ਦੇਵੀਦਾਸਪੁਰਾ ਵਿਖੇ 119 ਜਾਇਦਾਦ ਮਾਲਕਾਂ ਨੂੰ ਮਾਲਕੀ ਕਾਰਡ ਵੰਡੇ

ਜੰਡਿਆਲਾ ਗੁਰੂ, 17 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਘਰ-ਮੇਰਾ ਮਾਣ’ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.

ਸ੍ਰੀਮਾਤਾ ਗੰਗਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਦੇ ਧਾਰਮਿਕ ਖੇਤਰ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸੰਗੀਤ ਅਧਿਆਪਕ ਸਤਬੀਰ ਕੌਰ ਨਾਲ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ 18-10-2026
ਜੰਡਿਆਲਾ ਗੁਰੂ, 17 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਘਰ-ਮੇਰਾ ਮਾਣ’ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰੱਖ ਦੇਵੀਦਾਸਪੁਰ (ਅਮਰਕੋਟ) ਵਿਖੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ 119 ਮਾਲਕਾਂ ਨੂੰ ਮਾਲਕੀ ਕਾਰਡ ਵੰਡੇ ਗਏ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਮਾਲਕੀ ਸਬੰਧੀ ਦਸਤਾਵੇਜ਼ੀ ਸਬੂਤ ਮੁਹੱਈਆ ਕਰਵਾਉਣ ਲਈ ਇਹ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜਾਇਦਾਦਾਂ ਦੇ ਮਾਲਕੀ ਦਸਤਾਵੇਜ਼ਾਂ ਦੀ ਘਾਟ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਮਾਲਕੀ ਕਾਰਡ ਜਾਇਦਾਦ ਦੇ ਹੱਕਾਂ ਦੀ ਪਛਾਣ ਨੂੰ ਸਪੱਸ਼ਟ ਕਰਨ ਅਤੇ ਮਾਲਕੀ ਸਬੰਧੀ ਰਿਕਾਰਡ ਨੂੰ ਵਿਵਸਥਿਤ ਕਰਨ ਵਿਚ ਸਹਾਇਕ ਹੋਣਗੇ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਜਾਇਦਾਦ ਦੀ ਮਾਲਕੀ ਸਬੰਧੀ ਦਸਤਾਵੇਜ਼ੀ ਸਪੱਸ਼ਟਤਾ ਨਾ ਹੋਣ ਕਾਰਨ ਕਈ ਵਾਰ ਪਰਿਵਾਰਾਂ ਨੂੰ ਮਾਲਕੀ ਹੱਕਾਂ ਸਬੰਧੀ ਵਿਵਾਦਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਮੌਕੇ ਤਹਿਸੀਲਦਾਰ ਅੰਗਦ ਵੀਰ ਸਿੰਘ, ਚੇਅਰਮੈਨ ਅਮਰੀਕ ਸਿੰਘ ਸੋਢੀ ਦੇਵੀਦਾਸਪੁਰਾ, ਸਰਪੰਚ ਮੇਜਰ ਸਿੰਘ, ਰੋਬਿਨ ਸਿੰਘ, ਜਗਦੀਪ ਸਿੰਘ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੁਹਤਬਰ ਹਾਜ਼ਰ ਸਨ।
ਪਿਛਲੀ ਖ਼ਬਰ ਪੀ.ਏ.ਯੂ.-ਕੇ.ਵੀ.ਕੇ. ਨਾਗ ਕਲਾਂ ਵਿਖੇ ਮੋਟੇ ਅਨਾਜਾਂ ’ਤੇ ਆਧਾਰਿਤ ਬੇਕਰੀ ਉਤਪਾਦਾਂ ਦੀ 8 ਰੋਜ਼ਾ ਕਿੱਤਾਮੁਖੀ ਸਿਖਲਾਈ ਸਮਾ... ਅਗਲੀ ਖ਼ਬਰ ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।