19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਜਿਹੜੇ ਆਪਣੀ ਮਾਂ ਬੋਲੀ ਭੁੱਲ ਜਾਂਦੇ ਹਨ, ਉਹ ਕੱਖਾਂ ਵਾਂਗ ਰੁਲ ਜਾਂਦੇ ਹਨ– ਪ੍ਰਿੰ. ਤਰਸਿੱਕਾ

ਚਵਿੰਡਾ ਦੇਵੀ, 18 ਅਕਤੂਬਰ (ਸਤਪਾਲ ਸਿੰਘ ਢੱਡੇ)— ਸੰਸਾਰ ਵਿਚ ਅਕਸਰ ਉਹੀ ਲੋਕ ਬੁਲੰਦੀਆਂ ਨੂੰ ਛੂਹੰਦੇ ਹਨ, ਜਿਹੜੇ ਆਪਣੀ ਮਾਂ ਬੋਲੀ ਨੂੰ ਹਮੇਸ਼ਾ ਪਿਆਰ ਅਤੇ ਸਤਿਕਾਰ ਦਿੰਦੇ ਹਨ, ਕਿਉਂਕਿ ਮਾਂ ਬੋਲੀ ਮਨੁੱਖ ਦੇ ਕਿਰਦਾਰ, ਸ਼ਖ਼ਸੀਅਤ ਅਤੇ ਵਿਚਾਰਾਂ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਜਿਹੜੇ ਲੋਕ ਆਪਣੀ ਮਾਂ ਬੋਲੀ ਨੂੰ ਭੁੱਲ ਜਾਂਦੇ ਹਨ, ਉਹ ਕੱਖਾਂ ਵਾਂਗ ਰੁਲ ਜਾਂਦੇ ਹਨ।

ਪ੍ਰਿੰ: ਬਚਿੱਤਰ ਸਿੰਘ ਤਰਸਿੱਕਾ। 19-10-2026
ਚਵਿੰਡਾ ਦੇਵੀ, 18 ਅਕਤੂਬਰ (ਸਤਪਾਲ ਸਿੰਘ ਢੱਡੇ)— ਸੰਸਾਰ ਵਿਚ ਅਕਸਰ ਉਹੀ ਲੋਕ ਬੁਲੰਦੀਆਂ ਨੂੰ ਛੂਹੰਦੇ ਹਨ, ਜਿਹੜੇ ਆਪਣੀ ਮਾਂ ਬੋਲੀ ਨੂੰ ਹਮੇਸ਼ਾ ਪਿਆਰ ਅਤੇ ਸਤਿਕਾਰ ਦਿੰਦੇ ਹਨ, ਕਿਉਂਕਿ ਮਾਂ ਬੋਲੀ ਮਨੁੱਖ ਦੇ ਕਿਰਦਾਰ, ਸ਼ਖ਼ਸੀਅਤ ਅਤੇ ਵਿਚਾਰਾਂ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਜਿਹੜੇ ਲੋਕ ਆਪਣੀ ਮਾਂ ਬੋਲੀ ਨੂੰ ਭੁੱਲ ਜਾਂਦੇ ਹਨ, ਉਹ ਕੱਖਾਂ ਵਾਂਗ ਰੁਲ ਜਾਂਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵੀ ਸੰਸਥਾ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੇ ਪ੍ਰਧਾਨ ਪ੍ਰਿੰ: ਬਚਿੱਤਰ ਸਿੰਘ ਤਰਸਿੱਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਪ੍ਰਿੰ: ਤਰਸਿੱਕਾ ਨੇ ਕਿਹਾ ਕਿ ਮਾਂ ਬੋਲੀ ਕਿਸੇ ਵੀ ਕੌਮ ਦੀ ਪਛਾਣ, ਸੱਭਿਆਚਾਰ ਅਤੇ ਵਿਰਸੇ ਦੀ ਅਹਿਮ ਨਿਸ਼ਾਨੀ ਹੁੰਦੀ ਹੈ। ਮਾਂ ਬੋਲੀ ਰਾਹੀਂ ਹੀ ਮਨੁੱਖ ਆਪਣੇ ਵਿਚਾਰਾਂ, ਭਾਵਨਾਵਾਂ ਅਤੇ ਸੰਸਕਾਰਾਂ ਨੂੰ ਸਭ ਤੋਂ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਗਟ ਕਰ ਸਕਦਾ ਹੈ। ਇਸ ਲਈ ਹਰ ਵਿਅਕਤੀ ਨੂੰ ਆਪਣੀ ਮਾਂ ਬੋਲੀ ਨਾਲ ਜੁੜੇ ਰਹਿਣਾ ਚਾਹੀਦਾ ਹੈ ਅਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਪ੍ਰਿੰ: ਤਰਸਿੱਕਾ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਹੋਰ ਭਾਸ਼ਾਵਾਂ ਸਿੱਖਣਾ ਵੀ ਬੇਹੱਦ ਜ਼ਰੂਰੀ ਹੈ, ਕਿਉਂਕਿ ਇਸ ਨਾਲ ਗਿਆਨ ਦੇ ਨਵੇਂ ਰਾਹ ਖੁੱਲ੍ਹਦੇ ਹਨ ਅਤੇ ਤਰੱਕੀ ਦੇ ਮੌਕੇ ਵਧਦੇ ਹਨ। ਪਰ ਹੋਰ ਭਾਸ਼ਾਵਾਂ ਸਿੱਖਣ ਦੇ ਨਾਲ-ਨਾਲ ਆਪਣੀ ਮਾਂ ਬੋਲੀ ਪੰਜਾਬੀ ਨੂੰ ਪਹਿਲ ਦੇਣੀ ਅਤੇ ਇਸ ਦਾ ਸਤਿਕਾਰ ਕਰਨਾ ਵੀ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਪੰਜਾਬੀ ਮਾਂ ਬੋਲੀ ਨੂੰ ਘਰਾਂ, ਸਕੂਲਾਂ ਅਤੇ ਸਮਾਜ ਵਿਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇ।
ਪਿਛਲੀ ਖ਼ਬਰ ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ ਜਨਰਲ ਰੋਗਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਅਗਲੀ ਖ਼ਬਰ ਵਾਧੂ ਪਾਣੀ ਦੀ ਨਿਕਾਸੀ ਨਾ ਹੋਣ ’ਤੇ ਕਈ ਘਰਾਂ ਤੇ ਫਸਲਾਂ ਵਿਚ ਪਾਣੀ ਭਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।