19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨੌਜਵਾਨਾਂ ਨੂੰ ਧਾਰਮਿਕ ਤੇ ਸੱਭਿਆਚਾਰਕ ਵਿਰਸੇ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ- ਜੋਧ ਸਿੰਘ ਸਮਰਾ

ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨਿਊ ਸ਼ਿਵ ਸ਼ੰਕਰ ਡਰਾਮਾਟਿਕ ਕਲੱਬ ਅਜਨਾਲਾ ਵਲੋਂ ਸ਼ਿਵ ਮੰਦਰ ਦੀ ਗਰਾਉਂਡ ਵਿਚ ਖੇਡੀ ਜਾ ਰਹੀ ਰਾਮਲੀਲ੍ਹਾ ਦੀ ਸੱਤਵੀਂ ਨਾਈਟ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਰੀਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਲੱਬ ਦੇ ਪ੍ਰਬੰਧਕਾਂ ਅਤੇ ਕਲਾਕਾਰਾਂ ਵਲੋਂ ਧਾਰਮਿਕ ਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ I ਹਾਜ਼ਰ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਜੋਧ ਸਿੰਘ ਸਮਰਾ ਨੇ ਕਿਹਾ ਕਿ ਰਾਮਲੀਲ੍ਹਾ ਸਾਡੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੈ।

ਅਜੀਤ ਡੈਸਕ 19-10-2026
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨਿਊ ਸ਼ਿਵ ਸ਼ੰਕਰ ਡਰਾਮਾਟਿਕ ਕਲੱਬ ਅਜਨਾਲਾ ਵਲੋਂ ਸ਼ਿਵ ਮੰਦਰ ਦੀ ਗਰਾਉਂਡ ਵਿਚ ਖੇਡੀ ਜਾ ਰਹੀ ਰਾਮਲੀਲ੍ਹਾ ਦੀ ਸੱਤਵੀਂ ਨਾਈਟ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਰੀਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਲੱਬ ਦੇ ਪ੍ਰਬੰਧਕਾਂ ਅਤੇ ਕਲਾਕਾਰਾਂ ਵਲੋਂ ਧਾਰਮਿਕ ਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ I ਹਾਜ਼ਰ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਜੋਧ ਸਿੰਘ ਸਮਰਾ ਨੇ ਕਿਹਾ ਕਿ ਰਾਮਲੀਲ੍ਹਾ ਸਾਡੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੈ। ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਨਾਲ ਜੁੜੀਆਂ ਘਟਨਾਵਾਂ ਸਾਨੂੰ ਸੱਚਾਈ, ਇਮਾਨਦਾਰੀ, ਸੇਵਾ, ਤਿਆਗ ਅਤੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੰਦੀਆਂ ਹਨ। ਅਜਿਹੇ ਧਾਰਮਿਕ ਸਮਾਗਮ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੇ ਸੱਭਿਆਚਾਰ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਕਲੱਬ ਦੇ ਮੈਂਬਰ ਆਪਣਾ ਕੀਮਤੀ ਸਮਾਂ ਕੱਢ ਕੇ ਅਜਿਹੇ ਪ੍ਰੋਗਰਾਮ ਕਰਵਾ ਰਹੇ ਹਨ, ਜੋ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਕਲੱਬ ਦੇ ਪ੍ਰਧਾਨ ਪੰਡਿਤ ਕਿਸ਼ੋਰੀ ਲਾਲ ਅਤੇ ਸੀਨੀਅਰ ਆਗੂ ਐਡਵੋਕੇਟ ਸੰਦੀਪ ਕੌਸ਼ਲ ਵਲੋਂ ਜੋਧ ਸਿੰਘ ਸਮਰਾ ਸਮੇਤ ਸਮਾਗਮ ਵਿਚ ਪਹੁੰਚੀਆਂ ਹੋਰ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜੋਰਾਵਰ ਸਿੰਘ, ਰਜਿੰਦਰ ਸਿੰਘ ਨਿੱਝਰ, ਪੀ.ਏ ਗੁਰਭੇਜ ਸਿੰਘ ਭੱਟੀ, ਸਾਬਕਾ ਕੌਂਸਲਰ ਸਵਰਨ ਸਿੰਘ ਗੁਲਾਬ, ਪਵਿੱਤਰ ਸਿੰਘ ਫੈਂਸੀ ਅਤੇ ਰਛਪਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਨੀ ਜ਼ਰੂਰੀ –ਪ੍ਰਦੀਪ ਸਿੰਘ ਭੁੱਲਰ ਅਗਲੀ ਖ਼ਬਰ ਆੜ੍ਹਤੀਆ ਐਸੋਸੀਏਸ਼ਨ ਦਾਣਾ ਮੰਡੀ ਅਟਾਰੀ ਦੇ ਪ੍ਰਧਾਨ ਗੁਰਸਾਹਿਬ ਸਿੰਘ ਅਤੇ ਪਰਿਵਾਰ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।