ਵਿਜੀਲੈਂਸ ਦੀ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਜੋਧੇ ’ਚ ਦਸਤਕ
ਬਾਬਾ ਬਕਾਲਾ ਸਾਹਿਬ, 18 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਜੀਲੈਂਸ ਵਿਭਾਗ ਨੇ ਸਰਕਾਰੀ ਬਿੱਲਾਂ ਨੂੰ ਲੈ ਕੇ ਹੋਏ ਫਰਜ਼ੀਵਾੜੇ ਦੇ ਮਾਮਲੇ ਦੀ ਸ਼ਿਕਾਇਤ ’ਤੇ ਵਿਭਾਗੀ ਅਮਲ ਸ਼ੁਰੂ ਕਰ ਦਿੱਤਾ ਹੈ । ਇਸ ਮਾਮਲੇ ਵਿਚ ਜਾਣਕਾਰੀ ਦਿੰਦੇ ਹੋਏ ਗ੍ਰਾਮ ਸਭਾ ਦੇ ਮੈਂਬਰ ਅਤੇ ਘੱਟ ਗਿਣਤੀ ਲੋਕ ਭਲਾਈ ਸੰਸਥਾ ਦੇ ਮੁਖੀ ਸਤਨਾਮ ਸਿੰਘ ਗਿੱਲ ਨੇ ਦੱਸਿਆ ਕਿ ਸਾਨੂੰ ਖਦਸ਼ਾ ਹੈ ਕਿ ਫਰਜ਼ੀ ਪ੍ਰੋਜੈਕਟ ਦਸਤਾਵੇਜ਼ਾਂ ’ਚ ਦਰਸਾ ਕੇ ਵਿਭਾਗ ਦੇ ਕੁਝ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਸਰਕਾਰੀ ਰਾਸ਼ੀ ਨਿੱਜੀ ਹਿੱਤਾਂ ਖਾਤਰ ਵਰਤੀ ਹੈ ।
ਸਤਨਾਮ ਸਿੰਘ ਗਿੱਲ ਮੁਖੀ ਘੱਟ ਗਿਣਤੀ ਲੋਕ ਭਲਾਈ ਸੰਸਥਾ ਜਾਣਕਾਰੀ ਦਿੰਦੇ ਹੋਏ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ
19-10-2026