21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਚੋਗਾਵਾਂ ਵਿਖੇ ‘ਚਲਦਾ ਵਹੀਰ ਲਹਿਰ’ ਤਹਿਤ ਗੁਰਮਤਿ ਦੀਵਾਨ ਸਜਾਏ

ਚੋਗਾਵਾਂ, 20 ਅਕਤੂਬਰ ( ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਕਮੇਟੀ ਵਲੋਂ ਸਿੱਖੀ ਪ੍ਰਚਾਰ ਲਈ ਆਰੰਭੀ ਗਈ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ’ ਤਹਿਤ ਗੁਰਦੁਆਰਾ ਦਸ਼ਮੇਸ਼ ਘਰ ਚੋਗਾਵਾਂ ਵਿਖੇ ਰਾਤ ਦੇ ਵਿਸ਼ੇਸ਼ ਗੁਰਮਤਿ ਦੀਵਾਨ ਸ਼ਰਧਾ ਸਹਿਤ ਸਜਾਏ ਗਏ। ਇਹ ਸਮਾਗਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ , ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਸੁਰਜੀਤ ਸਿੰਘ ਭਿੱਟੇਵੱਡ ਅਤੇ ਸਕੱਤਰ ਭਗਵੰਤ ਸਿੰਘ ਧੰਗੇੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਇਆ ਗਿਆ।

ਅਜੀਤ ਡੈਸਕ 21-10-2026
ਚੋਗਾਵਾਂ, 20 ਅਕਤੂਬਰ ( ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਕਮੇਟੀ ਵਲੋਂ ਸਿੱਖੀ ਪ੍ਰਚਾਰ ਲਈ ਆਰੰਭੀ ਗਈ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ’ ਤਹਿਤ ਗੁਰਦੁਆਰਾ ਦਸ਼ਮੇਸ਼ ਘਰ ਚੋਗਾਵਾਂ ਵਿਖੇ ਰਾਤ ਦੇ ਵਿਸ਼ੇਸ਼ ਗੁਰਮਤਿ ਦੀਵਾਨ ਸ਼ਰਧਾ ਸਹਿਤ ਸਜਾਏ ਗਏ। ਇਹ ਸਮਾਗਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ , ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਸੁਰਜੀਤ ਸਿੰਘ ਭਿੱਟੇਵੱਡ ਅਤੇ ਸਕੱਤਰ ਭਗਵੰਤ ਸਿੰਘ ਧੰਗੇੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਇਆ ਗਿਆ। ਦੀਵਾਨਾਂ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਅਤੇ ਢਾਡੀ ਭਾਈ ਦਲਜੀਤ ਸਿੰਘ ਵਛੋਆ ਦੇ ਜਥੇ ਨੇ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਦਿਆਂ ਖੰਡੇ-ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣਨ ਦੀ ਪ੍ਰੇਰਨਾ ਦਿੱਤੀ। ਸਮਾਪਤੀ ’ਤੇ ਪ੍ਰਬੰਧਕ ਕਮੇਟੀ ਵਲੋਂ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਚਾਰਕ ਜਥਿਆਂ ਨੇ ਦੱਸਿਆ ਕਿ ਇਸੇ ਲਹਿਰ ਤਹਿਤ 24 ਅਕਤੂਬਰ ਨੂੰ ਗੁਰਦੁਆਰਾ ਗੁਰੂਸਰ ਮਾਧੋਕੇ ਬਰਾੜ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਮੈਹਣੀਆਂ ਬ੍ਰਾਹਮਣਾਂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੀਟਿੰਗ ਅਗਲੀ ਖ਼ਬਰ ਰਈਆ ਵਿਖੇ ਪਵਿੱਤਰ ਦੁਸਹਿਰੇ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।