ਵਿਧਾਇਕ ਟੌਂਗ ਵਲੋਂ ਅਰਵਿੰਦ ਕੇਜਰੀਵਾਲ ਨਾਲ ਅਹਿਮ ਮੁਲਾਕਾਤ
ਬਾਬਾ ਬਕਾਲਾ ਸਾਹਿਬ, 20 ਅਕਤੂਬਰ (ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ, ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸੱਦੇ ’ਤੇ ਦਿੱਲੀ ਵਿਖੇ ਉਨ੍ਹਾਂ ਦੇ ਗ੍ਰਹਿ ਨਿਵਾਸ ’ਤੇ ਇਕ ਅਹਿਮ ਮੁਲਾਕਾਤ ਕੀਤੀ । ਇਸ ਦੌਰਾਨ ਜਿੱਥੇ ਹਲਕੇ ਦੇ ਵਿਕਾਸ ਕਾਰਜਾਂ ਅਤੇ ਪਾਰਟੀ ਦੀਆਂ ਗਤੀਵਿਧੀਆਂ ਸੰਬੰਧੀ ਖੁੱਲ੍ਹ ਕੇ ਵਿਚਾਰ-ਵਟਾਂਦਰਾ ਹੋਇਆ, ਉਥੇ ਵਿਧਾਇਕ ਟੌਂਗ ਨੇ ਅਰਵਿੰਦ ਕੇਜਰੀਵਾਲ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਪਾਰਟੀ ਦੀਆਂ ਤਿਆਰੀਆਂ ਅਤੇ ਜਿੱਤ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣੂੰ ਕਰਵਾਇਆ ।
ਅਜੀਤ ਡੈਸਕ
21-10-2026