ਪੈਨਸ਼ਨਰ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਮੀਟਿੰਗ
ਬਾਬਾ ਬਕਾਲਾ ਸਾਹਿਬ, 20 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਪੰਜਾਬ ਸਟੇਟ ਪੈਨਸ਼ਨਰਾਂ ਅਤੇ ਸੀਨੀਅਰ ਸਿਟੀਜਨ ਵੇਲਫੇਅਰ ਕੰਨਫਡਰੇਸ਼ਨ ਐਸੋਸੀਏਸ਼ਨ (ਰਜਿ:), ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਇਕ ਰੋਸ ਮੀਟਿੰਗ ਤਹਿਸੀਲ ਪ੍ਰਧਾਨ ਹਰਭਜਨ ਸਿੰਘ ਖੇਲਾ ਦੀ ਪ੍ਰਧਾਨਗੀ ਹੇਠ ਬਾਬਾ ਬਕਾਲਾ ਸਾਹਿਬ ਵਿਖੇ ਹੋਈ । ਮੀਟਿੰਗ ਦੀ ਸਮੁੱਚੀ ਕਾਰਵਾਈ ਚਲਾਉਂਦਿਆਂ, ਜਨਰਲ ਸਕੱਤਰ ਹੈੱਡਮਾਸਟਰ ਬਲਦੇਵ ਸਿੰਘ ਬੱਲ ਸਠਿਆਲਾ ਨੇ ਏਜੰਡਾ ਪੜ੍ਹਕੇ ਸੁਣਾਇਆ।
ਬਾਬਾ ਬਕਾਲਾ ਸਾਹਿਬ, 20 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਪੰਜਾਬ ਸਟੇਟ ਪੈਨਸ਼ਨਰਾਂ ਅਤੇ ਸੀਨੀਅਰ ਸਿਟੀਜਨ ਵੇਲਫੇਅਰ ਕੰਨਫਡਰੇਸ਼ਨ ਐਸੋਸੀਏਸ਼ਨ (ਰਜਿ:), ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਇਕ ਰੋਸ ਮੀਟਿੰਗ ਤਹਿਸੀਲ ਪ੍ਰਧਾਨ ਹਰਭਜਨ ਸਿੰਘ ਖੇਲਾ ਦੀ ਪ੍ਰਧਾਨਗੀ ਹੇਠ ਬਾਬਾ ਬਕਾਲਾ ਸਾਹਿਬ ਵਿਖੇ ਹੋਈ । ਮੀਟਿੰਗ ਦੀ ਸਮੁੱਚੀ ਕਾਰਵਾਈ ਚਲਾਉਂਦਿਆਂ, ਜਨਰਲ ਸਕੱਤਰ ਹੈੱਡਮਾਸਟਰ ਬਲਦੇਵ ਸਿੰਘ ਬੱਲ ਸਠਿਆਲਾ ਨੇ ਏਜੰਡਾ ਪੜ੍ਹਕੇ ਸੁਣਾਇਆ। ਇਸ ਮੌਕੇ ਨਸ਼ਿਆਂ ਖ਼ਿਲਾਫ਼ ਅਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ । ਸ: ਚਰਨ ਸਿੰਘ ਇੰਸਪੈਕਟਰ ਖੇਤੀਬਾੜੀ ਵਿਭਾਗ ਰਈਆ ਦੀ ਮੌਤ ’ਤੇ ਵੀ ਡੂੰਘੇ ਦੁੱਖ ਦਾ ਪ੍ਰਟਗਟਾਵਾ ਕੀਤਾ ਗਿਆ। ਉਪਰੰਤ ਸ: ਪੂਰਨ ਸਿੰਘ ਸੰਧੂ ਠੱਠੀਆਂ ਸੀਨੀਅਰ ਮੀਤ ਪ੍ਰਧਾਨ, ਮਾ: ਮਨਜੀਤ ਸਿੰਘ ਵੱਸੀ, ਮੱਖਣ ਸਿੰਘ ਭੈਣੀਵਾਲਾ ਸਾ: ਬੀ.ਈ.ਈ.ਓ., ਡਾ: ਕੁਲਵੰਤ ਸਿੰਘ ਬਾਠ ਅਤੇ ਜੋਗਿੰਦਰ ਸਿੰਘ ਘੇਈ ਰਈਆ ਨੇ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਕੀਤਾ ਅਤੇ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਸਬੰਧੀ ਅਦਾਲਤੀ ਫ਼ੈਸਲੇ ਨੂੰ ਲਾਗੂ ਨਾ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ । ਇਸ ਮੌਕੇ ਮਾਸਟਰ ਕਰਨੈਲ ਸਿੰਘ ਬਾਬਾ ਬਕਾਲਾ, ਕਪੂਰ ਸਿੰਘ, ਮਲਕੀਅਤ ਸਿੰਘ, ਪੂਰਨ ਸਿੰਘ ਠੱਠੀਆਂ, ਗਿਆਨ ਸਿੰਘ ਨੰਗਲੀ ਰੰਧਾਵਾ, ਮੰਗਲ ਸਿੰਘ ਰੋਡਵੇਜ, ਗੁਰਚਰਨ ਸਿੰਘ ਆਈ.ਟੀ.ਆਈ. ਰਈਆ, ਗੁਰਮੀਤ ਸਿੰਘ ਪੰਜਾਬ ਪੁਲਿਸ, ਅਵਤਾਰ ਸਿੰਘ, ਫੁੰਮਣ ਸਿੰਘ, ਹੈੱਡਮਾਸਟਰ ਹਰਸ਼ਰਨ ਸਿੰਘ ਬੱਲ, ਗੁਰਚਰਨ ਸਿੰਘ ਮਾਨ, ਰਾਜ ਕੁਮਾਰ ਪਟਵਾਰੀ, ਮਾਸਟਰ ਦਿਆਲ ਸਿੰਘ, ਇੰਸਪੈਕਟਰ ਬਿਅੰਤ ਸਿੰਘ, ਬਲਦੇਵ ਸਿੰਘ ਸੋਢੀ, ਪਰਮਜੀਤ ਸਿੰਘ ਸੱਲ੍ਹਣ, ਅਵਤਾਰ ਸਿੰਘ ਪੱਡਾ, ਗੁਰਦੀਪ ਸਿੰਘ, ਸੁਰਜੀਤ ਸਿੰਘ ਰਈਆ, ਅਵਤਾਰ ਸਿੰਘ ਏ.ਐਸ.ਆਈ., ਹਰਭਜਨ ਸਿੰਘ ਭੈਣੀ ਬਦੇਸ਼ਾ, ਬਲਵੰਤ ਸਿੰਘ ਭੈਣੀ ਬਦੇਸ਼ਾ, ਗੁਰਮੀਤ ਸਿੰਘ ਗੱਗੜਭਾਣਾ ਹਾਜਰ ਸਨ । 80 ਸਾਲ ਤੋਂ ਵੱਧ ਉਮਰ ਦੇਮਸਾਟਰ ਅਜੀਤ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ।