21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸੀਨੀਅਰ ਅਕਾਲੀ ਆਗੂ, ਸਾਬਕਾ ਸਰਪੰਚ ਬਖਸ਼ੀਸ਼ ਸਿੰਘ ਉਪਲ ਡੱਡੀਆਂ ਨਹੀਂ ਰਹੇ

ਮਜੀਠਾ, 20 ਅਕਤੂਬਰ (ਮਨਿੰਦਰ ਸਿੰਘ ਸੋਖੀ)-ਵਿਧਾਨ ਸਭਾ ਹਲਕਾ ਮਜੀਠਾ ਦੇ ਸੀਨੀਅਰ ਅਕਾਲੀ ਆਗੂ ਸਾਬਕਾ ਸਰਪੰਚ ਮਨਪ੍ਰੀਤ ਸਿੰਘ ਉੱਪਲ ਦੇ ਦਾਦਾ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਉੱਪਲ ਦੇ ਪਿਤਾ ਸਾਬਕਾ ਸਰਪੰਚ ਸੀਨੀਅਰ ਅਕਾਲੀ ਆਗੂ ਬਖਸ਼ੀਸ਼ ਸਿੰਘ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਡੱਡੀਆਂ ਵਿਖੇ ਇਲਾਕੇ ਦੀਆਂ ਸੈਂਕੜੇ ਨਮ ਅੱਖਾਂ ਨਾਲ ਸੰਸਕਾਰ ਕਰ ਦਿੱਤਾ ਗਿਆ।

ਅਜੀਤ ਡੈਸਕ 21-10-2026
ਮਜੀਠਾ, 20 ਅਕਤੂਬਰ (ਮਨਿੰਦਰ ਸਿੰਘ ਸੋਖੀ)-ਵਿਧਾਨ ਸਭਾ ਹਲਕਾ ਮਜੀਠਾ ਦੇ ਸੀਨੀਅਰ ਅਕਾਲੀ ਆਗੂ ਸਾਬਕਾ ਸਰਪੰਚ ਮਨਪ੍ਰੀਤ ਸਿੰਘ ਉੱਪਲ ਦੇ ਦਾਦਾ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਉੱਪਲ ਦੇ ਪਿਤਾ ਸਾਬਕਾ ਸਰਪੰਚ ਸੀਨੀਅਰ ਅਕਾਲੀ ਆਗੂ ਬਖਸ਼ੀਸ਼ ਸਿੰਘ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਡੱਡੀਆਂ ਵਿਖੇ ਇਲਾਕੇ ਦੀਆਂ ਸੈਂਕੜੇ ਨਮ ਅੱਖਾਂ ਨਾਲ ਸੰਸਕਾਰ ਕਰ ਦਿੱਤਾ ਗਿਆ। ਮ੍ਰਿਤਕ ਦੇਹ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਕੁਲਵਿੰਦਰ ਸਿੰਘ ਨੇ ਦਿਖਾਈ। ਬਖਸ਼ੀਸ਼ ਸਿੰਘ ਦੇ ਅੰਤਿਮ ਸੰਸਕਾਰ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਕਰਤ ਕੀਤੀ। ਜਿਨ੍ਹਾਂ ਨੇ ਮਨਪ੍ਰੀਤ ਸਿੰਘ ਉਪਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ । ਬਖਸ਼ੀਸ਼ ਸਿੰਘ ਦੇ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਵਾਲੇ ਅਤੇ ਪਰਿਵਾਰ ਨਾਲ ਦੁੱਖ ਸਾਂਝਾਂ ਕਰਨ ਵਾਲਿਆਂ ਵਿਚ ਮੁੱਖ ਤੌਰ ’ਤੇ ਮੇਜਰ ਸ਼ਿਵਚਰਨ ਸਿੰਘ, ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਰੰਧਾਵਾ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸ਼੍ਰੋਮਣੀ ਕਮੇਟੀ ਮੈਂਬਰ ਜ਼ੋਧ ਸਿੰਘ ਸਮਰਾ, ਗਗਨਦੀਪ ਸਿੰਘ ਭਕਨਾ, ਐਡਵੋਕੇਟ ਰਾਕੇਸ਼ ਪ੍ਰਾਸ਼ਰ, ਸਾਬਕਾ ਵਾਈਸ ਚੇਅਰਮੈਨ ਦੁਰਗਾ ਦਾਸ, ਪ੍ਰਭਦਿਆਲ ਸਿੰਘ ਨੰਗਲ ਪੰਨੂੰਆਂ, ਰਮਨਦੀਪ ਸਿੰਘ ਜਿਲ੍ਹਾ ਮੈਨੇਜ਼ਰ ਮੰਡੀ ਬੋਰਡ, ਬਲਦੇਵ ਸਿੰਘ ਸਾਬਕਾ ਉੱਪਲ ਸਰਪੰਚ, ਨਵਜਿੰਦਰ ਸਿੰਘ ਗਾਧੀ ਨਿੱਬਰਵਿੰਡ, ਅਨੂਪ ਸਿੰਘ ਸੰਧੂ, ਸੁੱਖ ਭੰਗਵਾਂ, ਰੋਮੀ ਨਾਗ, ਜਸਪ੍ਰੀਤ ਸਿੰਘ ਰਾਣਾ, ਮੱਖਣ ਸਿੰਘ ਹਰੀਆਂ, ਹਰਜਿੰਦਰ ਸਿੰਘ ਸਾਬਕਾ ਸਰਪੰਚ ਰੱਖ ਨਾਗ, ਸੋਨਾ ਭੋਆ, ਸੁਖਪਾਲ ਸਿੰਘ ਗਿੱਲ, ਸੋਨੀ ਸਰਪੰਚ ਕੱਥੂਨੰਗਲ, ਆਦਿ ਸ਼ਾਮਿਲ ਸਨ। 20 ਏਐਸਆਰ36
ਪਿਛਲੀ ਖ਼ਬਰ ਅੰਮ੍ਰਿਤਸਰ ਵਾਲੀਬਾਲ ਐਸੋਸੀਏਸ਼ਨ ਵਲੋਂ ਅਜਨਾਲਾ ਵਿਖੇ 31 ਅਕਤੂਬਰ ਤੇ 1 ਨਵੰਬਰ ਨੂੰ ਹੋਵੇਗਾ ਦੋ ਰੋਜ਼ਾ ਵਾਲੀਬਾਲ ਟੂਰਨਾਮ... ਅਗਲੀ ਖ਼ਬਰ ਸਤਿਅਮ ਇੰਸਟੀਚਿਊਟਸ ਵਿਖੇ ‘ਟੈਕਨੋਮੇਲਾ 3.0’ ਯਾਦਗਾਰੀ ਪੈੜਾਂ ਛੱਡਦਾ ਹੋਇਆ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।