ਦਿਲਬਾਗ ਸਿੰਘ ਕੋਹਾਲੀ ਦੀ ਅਗਵਾਈ ਹੇਠ ਸੋਨੀਆ ਮਾਨ ਦੇ ਮਾਤਾ ਨੂੰ ਸੌਂਪਿਆ ਰੋਸ ਪੱਤਰ
ਰਾਮ ਤੀਰਥ, 20 ਅਕਤੂਬਰ (ਧਰਵਿੰਦਰ ਸਿੰਘ ਔਲਖ)-ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਵਿਰੋਧ ਵਿਚ ਚੱਲ ਰਹੇ ਸੰਘਰਸ਼ ਤਹਿਤ ਬਣਾਈ ਗਈ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੇ ਘਰਾਂ ਅੱਗੇ ਰੋਸ ਧਰਨੇ ਦੇਣ, ਸਰਕਾਰ ਵਿਰੁੱਧ ਲਾਹਣਤ ਪੱਤਰ ਸੌਂਪਣ ਅਤੇ ਪਿੱਟ ਸਿਆਪਾ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ। ਇਸੇ ਲੜੀ ਤਹਿਤ ਹਲਕਾ ਰਾਜਾਸਾਂਸੀ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਸੇਵਾਦਾਰ ਦਿਲਬਾਗ ਸਿੰਘ ਕੋਹਾਲੀ ਦੀ ਅਗਵਾਈ ਹੇਠ ਹਲਕਾ ਇੰਚਾਰਜ ਸੋਨੀਆ ਮਾਨ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ ਕੱਢਿਆ ਗਿਆ।
ਰਾਮ ਤੀਰਥ, 20 ਅਕਤੂਬਰ (ਧਰਵਿੰਦਰ ਸਿੰਘ ਔਲਖ)-ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਵਿਰੋਧ ਵਿਚ ਚੱਲ ਰਹੇ ਸੰਘਰਸ਼ ਤਹਿਤ ਬਣਾਈ ਗਈ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੇ ਘਰਾਂ ਅੱਗੇ ਰੋਸ ਧਰਨੇ ਦੇਣ, ਸਰਕਾਰ ਵਿਰੁੱਧ ਲਾਹਣਤ ਪੱਤਰ ਸੌਂਪਣ ਅਤੇ ਪਿੱਟ ਸਿਆਪਾ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ। ਇਸੇ ਲੜੀ ਤਹਿਤ ਹਲਕਾ ਰਾਜਾਸਾਂਸੀ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਸੇਵਾਦਾਰ ਦਿਲਬਾਗ ਸਿੰਘ ਕੋਹਾਲੀ ਦੀ ਅਗਵਾਈ ਹੇਠ ਹਲਕਾ ਇੰਚਾਰਜ ਸੋਨੀਆ ਮਾਨ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਦਿਲਬਾਗ ਸਿੰਘ ਕੋਹਾਲੀ ਵਲੋਂ ਸੋਨੀਆ ਮਾਨ ਦੇ ਮਾਤਾ ਪਰਮਜੀਤ ਕੌਰ ਮਾਨ ਅਤੇ ਸੰਗਠਨ ਇੰਚਾਰਜ ਰਾਜਬੀਰ ਸਿੰਘ ਤੋਲਾ ਨੰਗਲ ਨੂੰ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਵਿਰੁੱਧ ਲਾਹਣਤ ਪੱਤਰ ਸੌਂਪਿਆ ਗਿਆ। ਇਸ ਰਾਹੀਂ ਸਰਕਾਰ ਪ੍ਰਤੀ ਰੋਸ ਪ੍ਰਗਟ ਕਰਦਿਆਂ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਸਬੰਧੀ ਇਨਸਾਫ਼ ਦੀ ਮੰਗ ਉਠਾਈ ਗਈ।