21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਬਾਬਾ ਸ਼੍ਰੀ ਚੰਦ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਜਗਦੇਵ ਕਲਾਂ, 20 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਧੰਨ ਧੰਨ ਬਾਬਾ ਸ੍ਰੀ ਚੰਦ ਜੀ ਦੇ 532ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਸ੍ਰੀ ਚੰਦ ਜੀ ਦੇ ਪਵਿੱਤਰ ਅਸਥਾਨ ਪਿੰਡ ਲਸ਼ਕਰੀ ਨੰਗਲ ਵਿਖੇ ਸਲਾਨਾ ਮਹਾਨ ਗੁਰਮਤਿ ਸਮਾਗਮ ਬਾਬਾ ਗੁਰਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਮਹੰਤ ਹਰੀ ਕੁੰਭ ਦਾਸ ਨਾਨਕ ਚੱਕ ਵਾਲੇ, ਬਾਬਾ ਜਗੀਰ ਸਿੰਘ ਖਿਆਲੇ ਵਾਲੇ, ਬਾਬਾ ਕੁਲਵਿੰਦਰ ਸਿੰਘ ਦਬੁਰਜੀ ਵਾਲੇ , ਬਾਬਾ ਪ੍ਰਭਜੀਤ ਸਿੰਘ ਕੰਦੋਵਾਲੀ, ਬਾਬਾ ਨੰਦਾ ਸਿੰਘ ਬਾਠ ਸਾਹਿਬ, ਬਾਬਾ ਬਲਦੇਵ ਸਿੰਘ ਟਾਹਲੀ ਸਾਹਿਬ, ਬਾਬਾ ਰਘਬੀਰ ਸਿੰਘ, ਬਾਬਾ ਰਘਬੀਰ ਸਿੰਘ ਨਾਗੀਆਣਾ ਸਾਹਿਬ, ਬਾਬਾ ਕੁਲਦੀਪ ਸਿੰਘ ਕੰਦੋਵਾਲੀ, ਬਾਬਾ ਬਲਜੀਤ ਸਿੰਘ ਮਹਿਲ ਜੰਡਿਆਲਾ, ਬਾਬਾ ਕਸ਼ਮੀਰ ਸਿੰਘ ਦਿੱਲੀ ਵਾਲੇ, ਹਰਪ੍ਰੀਤ ਸਿੰਘ ਯੂ.

ਅਜੀਤ ਡੈਸਕ 21-10-2026
ਜਗਦੇਵ ਕਲਾਂ, 20 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਧੰਨ ਧੰਨ ਬਾਬਾ ਸ੍ਰੀ ਚੰਦ ਜੀ ਦੇ 532ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਸ੍ਰੀ ਚੰਦ ਜੀ ਦੇ ਪਵਿੱਤਰ ਅਸਥਾਨ ਪਿੰਡ ਲਸ਼ਕਰੀ ਨੰਗਲ ਵਿਖੇ ਸਲਾਨਾ ਮਹਾਨ ਗੁਰਮਤਿ ਸਮਾਗਮ ਬਾਬਾ ਗੁਰਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਮਹੰਤ ਹਰੀ ਕੁੰਭ ਦਾਸ ਨਾਨਕ ਚੱਕ ਵਾਲੇ, ਬਾਬਾ ਜਗੀਰ ਸਿੰਘ ਖਿਆਲੇ ਵਾਲੇ, ਬਾਬਾ ਕੁਲਵਿੰਦਰ ਸਿੰਘ ਦਬੁਰਜੀ ਵਾਲੇ , ਬਾਬਾ ਪ੍ਰਭਜੀਤ ਸਿੰਘ ਕੰਦੋਵਾਲੀ, ਬਾਬਾ ਨੰਦਾ ਸਿੰਘ ਬਾਠ ਸਾਹਿਬ, ਬਾਬਾ ਬਲਦੇਵ ਸਿੰਘ ਟਾਹਲੀ ਸਾਹਿਬ, ਬਾਬਾ ਰਘਬੀਰ ਸਿੰਘ, ਬਾਬਾ ਰਘਬੀਰ ਸਿੰਘ ਨਾਗੀਆਣਾ ਸਾਹਿਬ, ਬਾਬਾ ਕੁਲਦੀਪ ਸਿੰਘ ਕੰਦੋਵਾਲੀ, ਬਾਬਾ ਬਲਜੀਤ ਸਿੰਘ ਮਹਿਲ ਜੰਡਿਆਲਾ, ਬਾਬਾ ਕਸ਼ਮੀਰ ਸਿੰਘ ਦਿੱਲੀ ਵਾਲੇ, ਹਰਪ੍ਰੀਤ ਸਿੰਘ ਯੂ.ਕੇ., ਨਿਰਵੈਰ ਸਿੰਘ ਸੇਖਵਾਂ, ਭਾਈ ਕਰਨਵੀਰ ਸਿੰਘ , ਭਾਈ ਹਰਿਮੰਦਰ ਸਿੰਘ ਅਤੇ ਭਾਈ ਮਹਿਤਾਬ ਸਿੰਘ ਅਤੇ ਪ੍ਰਮੁੱਖ ਧਾਰਮਿਕ ਸ਼ਖਸ਼ੀਅਤਾਂ ਨੇ ਸੰਗਤਾਂ ਨੂੰ ਗੁਰੂ ਜਸ ਦੁਆਰਾ ਨਿਹਾਲ ਕੀਤਾ । ਇਸ ਦੌਰਾਨ ਬਾਬਾ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ ਵਾਲਿਆਂ ਵੱਲੋਂ ਰਾਗੀ, ਢਾਡੀ ਜਥਿਆਂ ਤੇ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ, ਸਰਪੰਚ ਹਰਿੰਦਰ ਸਿੰਘ ਭੁੱਲਰ ਨਿਜ਼ਾਮਪੁਰਾ, ਬਾਬਾ ਗੁਰਭੇਜ ਸਿੰਘ ਮੱਲੂਨੰਗਲ, ਫਤਿਹ ਸਿੰਘ ਕੁੱਕੜਾਵਾਲਾ, ਸਰਪੰਚ ਮਨਜੀਤ ਸਿੰਘ, ਡਾ. ਸੰਦੀਪ ਸਿੰਘ, ਮਨਿੰਦਰ ਸਿੰਘ ਦਬੁਰਜੀ, ਧੰਨਬੀਰ ਸਿੰਘ, ਗੁਰਨਾਮ ਸਿੰਘ ਸੱਲੌਦੀਨ, ਪੂਰਨ ਸਿੰਘ ਨੌਹਰੀਆ, ਦਾਰਾ ਸਿੰਘ, ਹਰਪਾਲ ਸਿੰਘ, ਹਰਵੰਤ ਸਿੰਘ, ਕੈਪਟਨ ਕੁਲਦੀਪ ਸਿੰਘ, ਤਰਸੇਮ ਸਿੰਘ, ਅਰਜਨ ਸਿੰਘ, ਬਿਕਰਮਜੀਤ ਸਿੰਘ ਆਦਿ ਸੰਗਤਾਂ ਵਿਚ ਹਾਜ਼ਰ ਸਨ। 3
ਪਿਛਲੀ ਖ਼ਬਰ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸਾਲ ਨਗਰ ਕੀਰਤਨ ਅੱਜ ਸਜਾਇਆ ਜਾਵੇਗਾ = ਲਖਬੀਰ ਗਿੱਲ, ਜਗਰੂਪ ਮਜੀਠਾ ਅਗਲੀ ਖ਼ਬਰ ਕਸਬਾ ਮਜੀਠਾ ਵਿਚ ਸ਼ਰਧਾ ਭਾਵਨਾ ਨਾਲ ਮਨਾਇਆ ਦੁਸਹਿਰਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।