22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਾਕਿਸਤਾਨੀ ਅਫ਼ਸਰਸ਼ਾਹੀ ਦਾ ਵਿਦੇਸ਼ਾਂ ਵੱਲ ਪਲਾਇਨ– ਰੱਖਿਆ ਮੰਤਰੀ ਖ਼ਵਾਜਾ ਆਸਿਫ਼ ਨੇ ਵਫ਼ਾਦਾਰੀ ’ਤੇ ਚੁੱਕੇ ਸਵਾਲ

ਅੰਮ੍ਰਿਤਸਰ, 21 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰੱਖਿਆ ਮੰਤਰੀ ਖ਼ਵਾਜਾ ਮੁਹੰਮਦ ਆਸਿਫ਼ ਨੇ ਦੇਸ਼ ਦੇ ਸਿਵਲ ਅਧਿਕਾਰੀਆਂ ਦੇ ਵੱਡੇ ਪੱਧਰ ’ਤੇ ਵਿਦੇਸ਼ਾਂ ’ਚ ਜਾ ਕੇ ਵਸਣ ਦੇ ਰੁਝਾਨ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਦਰਅਸਲ, ਇਸਲਾਮਾਬਾਦ ’ਚ ਸ਼ਾਸਨ ’ਤੇ ਫੌਜ ਮੁਖੀ ਆਸਿਮ ਮੁਨੀਰ ਦਾ ਦਬਦਬਾ ਵਧਣ ਦੀਆਂ ਚਰਚਾਵਾਂ ਦਰਮਿਆਨ ਸੱਤਾਧਾਰੀ ਵਰਗ ਦਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਚੁਣੀ ਹੋਈ ਸਰਕਾਰ ਤੋਂ ਭਰੋਸਾ ਟੁੱਟਦਾ ਵਿਖਾਈ ਦੇ ਰਿਹਾ ਹੈ।

ਖ਼ਵਾਜਾ ਮੁਹੰਮਦ ਆਸਿਫ਼। 22-10-2026
ਅੰਮ੍ਰਿਤਸਰ, 21 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰੱਖਿਆ ਮੰਤਰੀ ਖ਼ਵਾਜਾ ਮੁਹੰਮਦ ਆਸਿਫ਼ ਨੇ ਦੇਸ਼ ਦੇ ਸਿਵਲ ਅਧਿਕਾਰੀਆਂ ਦੇ ਵੱਡੇ ਪੱਧਰ ’ਤੇ ਵਿਦੇਸ਼ਾਂ ’ਚ ਜਾ ਕੇ ਵਸਣ ਦੇ ਰੁਝਾਨ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਦਰਅਸਲ, ਇਸਲਾਮਾਬਾਦ ’ਚ ਸ਼ਾਸਨ ’ਤੇ ਫੌਜ ਮੁਖੀ ਆਸਿਮ ਮੁਨੀਰ ਦਾ ਦਬਦਬਾ ਵਧਣ ਦੀਆਂ ਚਰਚਾਵਾਂ ਦਰਮਿਆਨ ਸੱਤਾਧਾਰੀ ਵਰਗ ਦਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਚੁਣੀ ਹੋਈ ਸਰਕਾਰ ਤੋਂ ਭਰੋਸਾ ਟੁੱਟਦਾ ਵਿਖਾਈ ਦੇ ਰਿਹਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਕ ਪੋਸਟ ਸਾਂਝੀ ਕਰਦਿਆਂ ਖ਼ਵਾਜਾ ਆਸਿਫ਼ ਨੇ ਲਿਖਿਆ ਕਿ ਪਿਛਲੇ ਕੁਝ ਸਾਲਾਂ ਦੌਰਾਨ ਪਾਕਿ ਦੇ ਕਈ ਨੌਕਰਸ਼ਾਹਾਂ ਨੇ ਕੈਨੇਡਾ, ਅਮਰੀਕਾ, ਬ੍ਰਿਟੇਨ ਅਤੇ ਹੋਰ ਯੂਰਪੀਅਨ ਮੁਲਕਾਂ ਨੂੰ ਆਪਣਾ ਪੱਕਾ ਟਿਕਾਣਾ ਬਣਾ ਲਿਆ ਹੈ। ਰੱਖਿਆ ਮੰਤਰੀ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੇ ਪਾਕਿ ਸਰਕਾਰ ‘ਚ ਤਾਇਨਾਤ ਰਹਿੰਦਿਆਂ ਹੀ ਇਕ ਸੋਚੀ-ਸਮਝੀ ਯੋਜਨਾ ਤਹਿਤ ਵਿਦੇਸ਼ ਜਾਣ ਦੀਆਂ ਤਿਆਰੀਆਂ ਕਰ ਲਈਆਂ ਸਨ। ਇਹ ਗੱਲ ਆਪਣੇ ਦੇਸ਼ ਅਤੇ ਨੌਕਰੀ ਪ੍ਰਤੀ ਉਨ੍ਹਾਂ ਦੀ ਵਫ਼ਾਦਾਰੀ ਅਤੇ ਵਚਨਬੱਧਤਾ ’ਤੇ ਵੱਡੇ ਸਵਾਲ ਖੜ੍ਹੇ ਕਰਦੀ ਹੈ।
ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਅੰਦਰ ਵਧੇਰੇ ਰੌਸ਼ਨੀ ਲਈ ਨਵਾਂ ਝੂਮਰ ਲਗਾਇਆ ਭਿੰਡੀ ਸੈਦਾਂ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇ... ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।