23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਅਮਰੀਕਨ ਸਕੂਲ ਵਿਚ ਚੋਰੀ, ਲੱਖਾਂ ਰੁਪਏ ਦਾ ਕੀਮਤੀ ਸਾਮਾਨ ਲੈ ਕੇ ਫ਼ਰਾਰ ਹੋਏ ਚੋਰ

ਟਾਂਗਰਾ, 22 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਅਮਰੀਕਨ ਸਕੂਲ ਧਾਰੜ ਵਿਖੇ ਬੀਤੀ ਰਾਤ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ। ਚੋਰ ਸਕੂਲ ਦੇ ਗਰਾਊਂਡ ਦੀ ਕੰਧ ਤੋੜ ਕੇ ਅੰਦਰ ਦਾਖ਼ਲ ਹੋਏ ਅਤੇ ਕਮਰਿਆਂ ਦੀ ਭੰਨ-ਤੋੜ ਕਰਨ ਉਪਰੰਤ ਸਾਮਾਨ ਲੈ ਕੇ ਫ਼ਰਾਰ ਹੋ ਗਏ।

ਅਜੀਤ ਡੈਸਕ 23-10-2026
ਟਾਂਗਰਾ, 22 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਅਮਰੀਕਨ ਸਕੂਲ ਧਾਰੜ ਵਿਖੇ ਬੀਤੀ ਰਾਤ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ। ਚੋਰ ਸਕੂਲ ਦੇ ਗਰਾਊਂਡ ਦੀ ਕੰਧ ਤੋੜ ਕੇ ਅੰਦਰ ਦਾਖ਼ਲ ਹੋਏ ਅਤੇ ਕਮਰਿਆਂ ਦੀ ਭੰਨ-ਤੋੜ ਕਰਨ ਉਪਰੰਤ ਸਾਮਾਨ ਲੈ ਕੇ ਫ਼ਰਾਰ ਹੋ ਗਏ। ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਦਸ਼ਮੇਸ਼ ਮਹਾਜਨ ਨੇ ਦੱਸਿਆ ਕਿ ਚੋਰ ਸਕੂਲ ਵਿਚੋਂ ਸੋਲਰ ਸਿਸਟਮ ਦੀਆਂ 10 ਬੈਟਰੀਆਂ, ਜਨਰੇਟਰ ਦਾ ਡਾਇਨਮੋ, ਇੱਕ ਐੱਲ.ਈ.ਡੀ., 40 ਤੋਂ 45 ਹਜ਼ਾਰ ਰੁਪਏ ਦੀ ਨਕਦੀ, ਮੋਟਰਸਾਈਕਲ ਦੀ ਟਰਾਲੀ, ਇਲੈਕਟ੍ਰਿਕ ਬਾਈਕ ਨਾਲ ਸਬੰਧਤ ਸਾਮਾਨ ਅਤੇ ਹੋਰ ਕੀਮਤੀ ਵਸਤਾਂ ਚੋਰੀ ਕਰਕੇ ਲੈ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਦੋਂ ਡੀ.ਐੱਸ.ਪੀ. ਜੰਡਿਆਲਾ ਗੁਰੂ ਬਲਜੀਤ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਸਾਹਮਣੇ ਆਈ ਫੁਟੇਜ ਦੇ ਆਧਾਰ ’ਤੇ ਚੋਰਾਂ ਦੀ ਪਛਾਣ ਕਰਨ ਲਈ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੁਲਜ਼ਮਾਂ ਨੂੰ ਜਲਦ ਕਾਬੂ ਕਰਨ ਲਈ ਯਤਨ ਕੀਤੇ ਜਾ ਰਹੇ ਹਨ । ਜ਼ਿਕਰਯੋਗ ਹੈ ਕਿ ਅਮਰੀਕਨ ਸਕੂਲ ਵਿਚ ਪਹਿਲਾਂ ਵੀ ਦੋ ਵਾਰ ਚੋਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਵਾਰ-ਵਾਰ ਹੋ ਰਹੀਆਂ ਇਨ੍ਹਾਂ ਘਟਨਾਵਾਂ ਕਾਰਨ ਸਕੂਲ ਪ੍ਰਬੰਧਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ। 22 ਏਐਸਆਰ96, 97,
ਪਿਛਲੀ ਖ਼ਬਰ ਸੂਬਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਹਿੱਸਾ ਲੈ ਕੇ ਪਰਤੇ ਖਿਡਾਰੀਆਂ ਦਾ ਨਿੱਘਾ ਸਵਾਗਤ ਤੇ ਸਨਮਾਨ ਬਾਬਾ ਸਾਹਿਬ... ਅਗਲੀ ਖ਼ਬਰ ਖਾਲਸਾ ਕਾਲਜ ਚਵਿੰਡਾ ਦੇਵੀ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਪ੍ਰਿੰਸੀਪਲ ਪ੍ਰੋ. ਗੁਰਦੇਵ ਸਿੰਘ ਨੇ ਪੰਜ ਪਿਆਰਿਆਂ ਅਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।