24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਨਗਰ ਨਿਗਮ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਨਾਜਾਇਜ਼ ਕਬਜ਼ੇ ਹਟਾਏ

ਅੰਮ੍ਰਿਤਸਰ, 23 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਨਗਰ ਨਿਗਮ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੀਆਂ ਡਿਉਟੀਆਂ ਲਗਾਈਆਂ ਗਈਆਂ ਹਨ। ਅਜਿਹੇ ਵਿਚ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀਆਂ ਹਦਾਇਤਾਂ ’ਤੇ ਅਮਲ ਕਰਦੇ ਹੋਏ ਨਿਗਮ ਦੇ ਅਸਟੇਟ ਵਿਭਾਗ ਵਲੋਂ ਸੈਕਟਰੀ ਕਮ ਅਸਟੇਟ ਅਫ਼ਸਰ ਸ਼ੁਸਾਂਤ ਭਾਟੀਆ ਦੀ ਅਗਵਾਈ ਹੇਠ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਵੱਖ-ਵੱਖ ਰਸਤਿਆਂ ਤੋਂ ਨਾਜਾਇਜ਼ ਕਬਜ਼ੇ ਹਟਾਏ ਗਏ।

ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੇ ਵੱਖ-ਵੱਖ ਰਸਤਿਆ ਤੋਂ ਨਾਜਾਇਜ਼ ਕਬਜ਼ੇ ਹਟਾਉਂਦੇ ਹੋਏ ਨਗਰ ਨਿਗਮ ਦੇ ਮੁਲਾਜ਼ਮ। ਤਸਵੀਰਾਂ: ਹਰਜੀਤ ਸਿੰਘ 24-10-2026
ਅੰਮ੍ਰਿਤਸਰ, 23 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਨਗਰ ਨਿਗਮ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੀਆਂ ਡਿਉਟੀਆਂ ਲਗਾਈਆਂ ਗਈਆਂ ਹਨ। ਅਜਿਹੇ ਵਿਚ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀਆਂ ਹਦਾਇਤਾਂ ’ਤੇ ਅਮਲ ਕਰਦੇ ਹੋਏ ਨਿਗਮ ਦੇ ਅਸਟੇਟ ਵਿਭਾਗ ਵਲੋਂ ਸੈਕਟਰੀ ਕਮ ਅਸਟੇਟ ਅਫ਼ਸਰ ਸ਼ੁਸਾਂਤ ਭਾਟੀਆ ਦੀ ਅਗਵਾਈ ਹੇਠ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਵੱਖ-ਵੱਖ ਰਸਤਿਆਂ ਤੋਂ ਨਾਜਾਇਜ਼ ਕਬਜ਼ੇ ਹਟਾਏ ਗਏ। ਅੱਜ ਅਸਟੇਟ ਵਿਭਾਗ ਦੀ ਟੀਮ ਵਲੋਂ ਇੰਸਪੈਕਟਰ ਪ੍ਰੀਤੀ ਚੌਹਾਨ ਤੇ ਇੰਸਪੈਕਟਰ ਅਮਨ ਸ਼ਰਮਾ ’ਤੇ ਅਧਾਰਿਤ ਟੀਮ ਵਲੋਂ ਪ੍ਰਕਾਸ਼ ਪੂਰਬ ਮੌਕੇ ਸੜਕੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਮੁਖ ਰਸਤੇ ਵਿਰਾਸਤੀ ਮਾਰਗ, ਸ੍ਰੀ ਰਾਮਸਰ ਸਾਹਿਬ ਰੋਡ ਦੇ ਇਲਾਕਿਆਂ ਵਿਚੋਂ ਨਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ। ਇਸ ਕਾਰਵਾਈ ਦੌਰਾਨ ਦੁਕਾਨਦਾਰਾਂ ਦਾ ਸੜਕ ਦੀ ਜਗ੍ਹਾ ‘ਤੇ ਪਿਆ ਸਮਾਨ ਜਬਤ ਕੀਤਾ ਅਤੇ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਦਾ ਸਮਾਨ ਦੁਕਾਨ ਦੇ ਅੰਦਰ ਰੱਖਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ ਗੁਰਪੁਰਬ ਸੰਬੰਧੀ ਸਮਾਗਮ ਅੰਮ੍ਰਿਤਸਰ ਹਵਾਈ ਅੱਡੇ ਦੇ ਵੱਖ-ਵੱਖ ਵਿਭਾਗਾਂ ਦੇ... ਅਗਲੀ ਖ਼ਬਰ ਬਾਬਾ ਦੀਪ ਸਿੰਘ ਜੀ ਆਯੁਰਵੈਦਿਕ ਦਵਾਖਾਨਾ ਵਲੋਂ ਨਸ਼ਾ ਛੁਡਾਊ ਕੈਂਪ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।