ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸੰਬੰਧੀ ਅੰਤਰ ਸਕੂਲ ਸ਼ਬਦ ਕੀਰਤਨ ਮੁਕਾਬਲੇ ਕਰਵਾਏ
ਅੰਮ੍ਰਿਤਸਰ, 23 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਅਵਤਾਰ ਪੁਰਬ ਕਮੇਟੀ ਵਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮ ਦਾਸ ਜੀ ਦੇ 492ਵੇਂ ਅਵਤਾਰ ਪੁਰਬ ਦੇ ਸੰਬੰਧ ਵਿਚ ਕਰਾਏ ਜਾ ਰਹੇ ਅੰਤਰ ਸਕੂਲ ਮੁਕਾਬਲਿਆਂ ਦੀ ਲੜੀ ਵਿਚ ਸ਼ਬਦ ਕੀਰਤਨ ਮੁਕਾਬਲਾ ਅੱਜ ਗੁ: ਸਾਹਿਬ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਹੋਇਆ। ਡਾ: ਆਤਮਜੀਤ ਸਿੰਘ ਬਸਰਾ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ।
ਅਜੀਤ ਡੈਸਕ
24-10-2026