25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਝਵਿੰਡ ਗੋਪਾਲਪੁਰਾ ਵਿਖੇ ਅਵਤਾਰ ਪੁਰਬ ਮਨਾਇਆ

ਕੱਥੂਨੰਗਲ, 24 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਚੀਫ਼ ਖ਼ਲਾਸਾ ਦੀਵਾਨ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਝਵਿੰਡ ਗੋਪਾਲਪੁਰਾ ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਅਵਤਾਰ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਵਿਚ ਗੁਰੂ ਰਾਮਦਾਸ ਜੀ ਦੀ ਬਾਣੀ ਵਿਚੋਂ ਲਿਆ ਸ਼ਬਦ ਗਾਇਨ ਕਰਨ ਉਪਰੰਤ ਧਾਰਮਿਕ ਅਧਿਆਪਕ ਮੈਡਮ ਮਨਜੀਤ ਕੌਰ ਨੇ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਬੱਚਿਆਂ ਨਾਲ ਵਿਚਾਰ ਸਾਂਝੇ ਕੀਤੇ।

ਅਜੀਤ ਡੈਸਕ 25-10-2026
ਕੱਥੂਨੰਗਲ, 24 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਚੀਫ਼ ਖ਼ਲਾਸਾ ਦੀਵਾਨ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਝਵਿੰਡ ਗੋਪਾਲਪੁਰਾ ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਅਵਤਾਰ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਵਿਚ ਗੁਰੂ ਰਾਮਦਾਸ ਜੀ ਦੀ ਬਾਣੀ ਵਿਚੋਂ ਲਿਆ ਸ਼ਬਦ ਗਾਇਨ ਕਰਨ ਉਪਰੰਤ ਧਾਰਮਿਕ ਅਧਿਆਪਕ ਮੈਡਮ ਮਨਜੀਤ ਕੌਰ ਨੇ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਬੱਚਿਆਂ ਨਾਲ ਵਿਚਾਰ ਸਾਂਝੇ ਕੀਤੇ। ਉਪਰੰਤ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਦੇ ਸ਼ੁਭ ਅਵਸਰ ’ਤੇ ਅੰਮ੍ਰਿਤ ਸੰਚਾਰ ਕਰਵਾਏ ਗਏ। ਜਿਸ ਵਿਚ ਸਾਡੇ ਸਕੂਲ ਦੇ ਲਗਭਗ 12 ਬੱਚੇ ਅੰਮ੍ਰਿਤ ਛਕ ਕੇ ਸਿੰਘ ਸਜੇ। ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਵਿਚ ਅੰਤਰ ਹਾਊਸ ਮੁਕਾਬਲੇ ਅਧੀਨ ਪੋਸਟਰ ਮੇਕਿੰਗ, ਕੈਲੀਗ੍ਰਾਫ਼ੀ ਅਤੇ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ। ਪ੍ਰਿੰਸੀਪਲ ਮੈਡਮ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਸਿੰਘ ਸਜੇ ਬੱਚਿਆਂ ਨੂੰ ਵਧਾਈ ਦਿੱਤੀ । ਨਾਲ ਹੀ ਪ੍ਰਿੰਸੀਪਲ ਮੈਡਮ ਨੇ ਸਮੂਹ ਮੈਂਬਰ ਇੰਚਾਰਜ ਸ. ਅਜੀਤ ਸਿੰਘ ਤੁਲੀ, ਸ. ਭਗਵੰਤਪਾਲ ਸਿੰਘ ਸੱਚਰ, ਸ. ਜਗੀਰ ਸਿੰਘ ਅਜੈਬਵਾਲੀ, ਸ. ਉਪਕਾਰ ਸਿੰਘ, ਡਾ. ਅਰੀਦਮਨ ਸਿੰਘ ਮਾਹਲ ਵਲੋਂ ਸਮੂਹ ਸਟਾਫ ਅਤੇ ਬੱਚਿਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਦੀ ਵਧਾਈ ਦਿੱਤੀ ।
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਤਰਸਿੱਕਾ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਕੀਤਾ ਜਾਗਰੂਕ ਅਗਲੀ ਖ਼ਬਰ ਮਾਨ ਸਰਕਾਰ ਦੀਆਂ ਸਹੂਲਤਾਂ ਬਾਰੇ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਾਂਗੇ- ਸਰਪੰਚ ਸੁਖਵਿੰਦਰ ਸਿੰਘ ਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।