25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 28ਵਾਂ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਚੋਗਾਵਾਂ, 24 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਰਾਜ ਮਾਤਾ ਜਿੰਦ ਕੌਰ ਦੇ ਜੱਦੀ ਪਿੰਡ ਓਡਰ, ਜੋਏਕੇ ਅਤੇ ਚੇਲੇਕੇ ਦੇ ਸਮੂਹ ਨਗਰ ਨਿਵਾਸੀਆਂ ਦੇ ਸਾਂਝੇ ਸਹਿਯੋਗ ਨਾਲ 28ਵਾਂ ਤਿੰਨ ਰੋਜ਼ਾ ਸਾਲਾਨਾ ਮਹਾਨ ਗੁਰਮਤਿ ਸਮਾਗਮ ਜਥੇਦਾਰ ਬਾਬਾ ਤਰਲੋਕ ਸਿੰਘ ਖਿਆਲੇ ਵਾਲਿਆਂ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗੁਰਮਤਿ ਸਮਾਗਮ ਦੌਰਾਨ ਢਾਡੀ ਜਥਾ ਗੁਰ ਇਤਿਹਾਸ ਸੁਣਾਉਂਦੇ ਹੋਏ। ਤਸਵੀਰ : ਗੁਰਵਿੰਦਰ ਸਿੰਘ ਕਲਸੀ 25-10-2026
ਚੋਗਾਵਾਂ, 24 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਰਾਜ ਮਾਤਾ ਜਿੰਦ ਕੌਰ ਦੇ ਜੱਦੀ ਪਿੰਡ ਓਡਰ, ਜੋਏਕੇ ਅਤੇ ਚੇਲੇਕੇ ਦੇ ਸਮੂਹ ਨਗਰ ਨਿਵਾਸੀਆਂ ਦੇ ਸਾਂਝੇ ਸਹਿਯੋਗ ਨਾਲ 28ਵਾਂ ਤਿੰਨ ਰੋਜ਼ਾ ਸਾਲਾਨਾ ਮਹਾਨ ਗੁਰਮਤਿ ਸਮਾਗਮ ਜਥੇਦਾਰ ਬਾਬਾ ਤਰਲੋਕ ਸਿੰਘ ਖਿਆਲੇ ਵਾਲਿਆਂ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਜਾਏ ਵਿਸ਼ਾਲ ਦੀਵਾਨਾਂ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਹਾਜ਼ਰੀ ਭਰੀ। ਇਨ੍ਹਾਂ ਜਥਿਆਂ ਨੇ ਦੀਵਾਨ ਵਿਚ ਜੁੜ ਬੈਠੀ ਭਾਰੀ ਸੰਗਤ ਨੂੰ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ, ਕਥਾ-ਵਿਚਾਰਾਂ ਅਤੇ ਸੂਰਬੀਰ ਯੋਧਿਆਂ ਦਾ ਗੌਰਵਮਈ ਗੁਰ-ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਸਮਾਗਮ ਦੌਰਾਨ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਅਤੇ ਸੰਤ-ਮਹਾਂਪੁਰਸ਼ਾਂ ਨੇ ਉਚੇਚੇ ਤੌਰ ’ਤੇ ਹਾਜ਼ਰੀਆਂ ਭਰੀਆਂ, ਜਿਨ੍ਹਾਂ ਵਿਚ ਮੁੱਖ ਤੌਰ ’ਤੇ ਜਥੇਦਾਰ ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਸੰਤ ਬਾਬਾ ਕਿਰਪਾਲ ਸਿੰਘ ਗੁਰੂ ਕਾ ਬਾਗ, ਬਾਬਾ ਲੱਖਾ ਸਿੰਘ ਕਿਲਾ ਅਨੰਦਗੜ੍ਹ, ਬਾਬਾ ਕੁਲਬੀਰ ਸਿੰਘ ਕਾਰ ਸੇਵਾ ਗੁਰੂ ਕਾ ਬਾਗ, ਬਾਬਾ ਜੋਗਿੰਦਰ ਸਿੰਘ ਲੋਪੋਕੇ ਅਤੇ ਬਾਬਾ ਸੁਖਦੇਵ ਸਿੰਘ ਖਿਆਲੇ ਵਾਲੇ ਸ਼ਾਮਲ ਸਨ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਵਲੋਂ ਆਏ ਹੋਏ ਸਮੂਹ ਸੰਤ ਮਹਾਂਪੁਰਸ਼ਾਂ ਅਤੇ ਰਾਗੀ-ਢਾਡੀ ਜਥਿਆਂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸੰਗਤਾਂ ਲਈ ਚਾਹ, ਪਕੌੜੇ, ਆਈਸਕ੍ਰੀਮ ਅਤੇ ਗੋਲ-ਗੱਪਿਆਂ ਸਮੇਤ ਕਈ ਤਰ੍ਹਾਂ ਦੇ ਸਵਾਦੀ ਪਕਵਾਨਾਂ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਤਿੰਨਾਂ ਪਿੰਡਾਂ ਦੇ ਸਮੂਹ ਵਾਸੀਆਂ ਤੋਂ ਇਲਾਵਾ ਆਸ-ਪਾਸ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਛਾਉਣੀ ਨਿਹੰਗ ਸਿੰਘ ਬਾਬਾ ਤਰਲੋਕ ਸਿੰਘ ਅਤੇ ਗੁਰੂ ਦੀਆਂ ਲਾਡਲੀਆਂ ਫੌਜਾਂ ਵਲੋਂ ਸਮਾਗਮ ਦੌਰਾਨ ਗਤਕੇ ਅਤੇ ਘੋੜ-ਦੌੜਾਂ ਦੇ ਸ਼ਾਨਦਾਰ ਜੌਹਰ ਵਿਖਾਏ ਗਏ।
ਪਿਛਲੀ ਖ਼ਬਰ ਅਕਾਲੀ ਆਗੂਆਂ ਤੇ ਵਰਕਰਾਂ ਦ ਇਕੱਤਰਤਾ ਹੋਈ ਅਗਲੀ ਖ਼ਬਰ ਸੰਤ ਬਾਬਾ ਗੁਰਦੀਪ ਸਿੰਘ ਖਜਾਲੇ ਵਾਲੇ ਇੰਗਲੈਂਡ ਤੋਂ ਵਾਪਸ ਪਰਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।