ਵਡਾਲਾ ਜੌਹਲ ਵਿਖੇ ਕ੍ਰਿਸ਼ੀ ਉੱਨਤੀ ਯੋਜਨਾ ਤਹਿਤ ਖੇਤ ਦਿਵਸ ਮਨਾਇਆ
ਜੰਡਿਆਲਾ ਗੁਰੂ, 25 ਅਕਤੂਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਪਿੰਡ ਵਡਾਲਾ ਜੌਹਲ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਜੰਡਿਆਲਾ ਗੁਰੂ ਡਾ.
ਵ
ਵਡਾਲਾ ਜੌਹਲ ਵਿਖੇ ਕ੍ਰਿਸ਼ੀ ਉੱਨਤੀ ਯੋਜਨਾ ਤਹਿਤ ਖੇਤ ਦਿਵਸ ਮਨਾਉਣ ਮੌਕੇ ਜਾਣਕਾਰੀ ਦਿੰਦੇ ਹੋਏ ਖੇਤੀ ਬਾੜੀ ਮਾਹਰ। ਤਸਵੀਰ : ਅੰਮ੍ਰਿਤ ਪਾਲ ਸਿੰਘ
26-10-2026
ਜੰਡਿਆਲਾ ਗੁਰੂ, 25 ਅਕਤੂਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਪਿੰਡ ਵਡਾਲਾ ਜੌਹਲ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਜੰਡਿਆਲਾ ਗੁਰੂ ਡਾ. ਨਵਤੇਜ ਸਿੰਘ ਦੀ ਅਗਵਾਈ ਹੇਠ ਕ੍ਰਿਸ਼ੀ ਉੱਨਤੀ ਯੋਜਨਾ (ਆਤਮਾ) ਤਹਿਤ ਖੇਤ ਦਿਵਸ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਕੈਂਪ ਦੌਰਾਨ ਕਿਸਾਨਾਂ ਨੂੰ ਸਰਕਾਰ ਵਲੋਂ ਖੇਤੀਬਾੜੀ ਖੇਤਰ ਵਿਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਖੇਤੀਬਾੜੀ ਵਿਕਾਸ ਅਫ਼ਸਰ ਸੁਖਰਾਜ ਸਿੰਘ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸਬਸਿਡੀ ’ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ, ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਵਾਤਾਵਰਨ ਦੇ ਨੁਕਸਾਨ ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਮਿਲਣ ਵਾਲੀ ਸਹਾਇਤਾ ਰਾਸ਼ੀ ਸਬੰਧੀ ਆਉਣ ਵਾ ਲੀਆਂ ਮੁਸ਼ਕਿਲਾਂ ਦੇ ਹੱਲ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਖੇਤੀਬਾੜੀ ਵਿਸਥਾਰ ਅਫ਼ਸਰ ਬਲਜਿੰਦਰ ਸਿੰਘ ਨੇ ਕਿਸਾਨਾਂ ਨੂੰ ਫਾਰਮਰ ਆਈ. ਡੀ. ਬਣਾਉਣ ਦੀ ਪ੍ਰਕਿਰਿਆ ਬਾਰੇ ਜਾਣੂੰ ਕਰਵਾਇਆ ਅਤੇ ਦੱਸਿਆ ਕਿ ਇਸ ਸੰਬੰਧੀ ਲੋੜੀਂਦੀ ਕਾਰਵਾਈ ਪੂਰੀ ਕਰਨ ਨਾਲ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀਆਂ ਕਿਸ਼ਤਾਂ ਪ੍ਰਾਪਤ ਕਰਨ ਵਿਚ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਸੀ.ਆਈ.ਪੀ.ਐੱਮ.ਸੀ. ਜਲੰਧਰ ਤੋਂ ਡਾ. ਚੰਦਰ ਭਾਨ, ਡਾ. ਸੰਜੇ ਅਤੇ ਉਨ੍ਹਾਂ ਦੀ ਟੀਮ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਬਲਾਕ ਖੇਤੀਬਾੜੀ ਅਫ਼ਸਰ ਡਾ. ਨਵਤੇਜ ਸਿੰਘ ਨੇ ਕਿਸਾਨਾਂ ਨੂੰ ਕਣਕ ਦੇ ਬੀਜ ’ਤੇ ਮਿਲਣ ਵਾਲੀ ਸਬਸਿਡੀ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਆਤਮਾ ਦੇ ਬੀ.ਟੀ.ਐੱਮ. ਅਰਵਿੰਦਪਾਲ ਸਿੰਘ, ਏ.ਟੀ.ਐੱਮ. ਨਿਸ਼ਾਨ ਸਿੰਘ, ਅਰੂਪ ਸਿੰਘ, ਕੰਵਰਪਾਲ ਸਿੰਘ, ਰਣਜੀਤ ਸਿੰਘ, ਬਲਜਿੰਦਰ ਸਿੰਘ, ਸਾਬਕਾ ਖੇਤੀਬਾੜੀ ਅਫ਼ਸਰ ਡਾ. ਪ੍ਰਿਤਪਾਲ ਸਿੰਘ ਸਮੇਤ ਖੇਤੀਬਾੜੀ ਵਿਭਾਗ ਦਾ ਸਮੁੱਚਾ ਸਟਾਫ਼ ਹਾਜ਼ਰ ਸੀ। ਇਸ ਮੌਕੇ ਅਗਾਂਹਵਧੂ ਕਿਸਾਨਾਂ ਵਿਚ ਜਸਪਾਲ ਸਿੰਘ ਜੌਹਲ, ਬਚਿੱਤਰ ਸਿੰਘ, ਲਖਵਿੰਦਰ ਸਿੰਘ ਨੰਬਰਦਾਰ, ਮਨਜੀਤ ਸਿੰਘ ਨੰਬਰਦਾਰ, ਦਿਲਬਾਗ ਸਿੰਘ ਜੌਹਲ, ਬਲਕਾਰ ਸਿੰਘ ਬੱਲ, ਗੁਰਸੇਵਕ ਸਿੰਘ ਬੱਲ, ਅਵਤਾਰ ਸਿੰਘ ਜੌਹਲ, ਸਵਿੰਦਰ ਸਿੰਘ ਸੇਠ, ਮਨਜਿੰਦਰ ਸਿੰਘ, ਜਗਤਾਰ ਸਿੰਘ ਜੱਗਾ, ਰਣਜੀਤ ਸਿੰਘ ਰਾਣਾ, ਹਰਜੀਤ ਸਿੰਘ, ਹਰਦੇਵ ਸਿੰਘ, ਲਖਵਿੰਦਰ ਸਿੰਘ, ਸਾਬਕਾ ਸਰਪੰਚ ਰਣਜੀਤ ਸਿੰਘ ਤੇ ਦਲੇਰ ਸਿੰਘ ਜੌਹਲ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ। 25 ਏਐਸਆਰ26