26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਿੰਡ ਸ਼ਾਹਲੀਵਾਲ ’ਚ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਈ ਪਰਿਵਾਰ ਕਾਂਗਰਸ ’ਚ ਸ਼ਾਮਲ

ਅਜਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਸ਼ਾਹਲੀਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਬਲ ਮਿਲਿਆ ਜਦੋਂ ਸਾਬਕਾ ਸਰਪੰਚ ਸਵ: ਮੁਖਤਿਆਰ ਸਿੰਘ ਦੇ ਸਪੁੱਤਰ ਮੇਜਰ ਸਿੰਘ ਅਤੇ ਮੌਜੂਦਾ ਪੰਚਾਇਤ ਮੈਂਬਰ ਤੇ ਹੋਰ ਕਈ ਪਰਿਵਾਰ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਕਰਵਾਏ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਦੌਰਾਨ ਉਚੇਚੇ ਤੌਰ ’ਤੇ ਪਹੁੰਚੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾਤਾ ਸੁਖਜਿੰਦਰ ਸਿੰਘ ਸੁੱਖ ਔਜਲਾ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪੰਚ ਰਣਜੀਤ ਸਿੰਘ, ਪੰਚ ਕੁਲਵੰਤ ਸਿੰਘ, ਪੰਚ ਗੁਰਪ੍ਰੀਤ ਸਿੰਘ, ਸਾਬਕਾ ਪੰਚ ਰਾਮ ਸਿੰਘ, ਸਾਬਕਾ ਪੰਚ ਦਲਜੀਤ ਸਿੰਘ, ਗੁਰਪਿੰਦਰ ਸਿੰਘ ਭਿੰਦਾ ਪ੍ਰਧਾਨ, ਲਖਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਲਖਵਿੰਦਰ ਸਿੰਘ ਬਾਬਾ, ਸੰਤੋਖ ਸਿੰਘ, ਅਮਰੀਕ ਸਿੰਘ, ਧਰਮਿੰਦਰ ਸਿੰਘ ਅਤੇ ਅਰਸ਼ਦੀਪ ਸਿੰਘ ਆਦਿ ਨੂੰ ਪਾਰਟੀ ਚਿੰਨ੍ਹ ਵਾਲੇ ਮਮਫਲਰ ਭੇਟ ਕਰਕੇ ਸਨਮਾਨਿਤ ਕਰਦਿਆਂ ਜੀ ਆਇਆ ਕਿਹਾ।

ਅਜੀਤ ਡੈਸਕ 26-10-2026
ਅਜਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਸ਼ਾਹਲੀਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਬਲ ਮਿਲਿਆ ਜਦੋਂ ਸਾਬਕਾ ਸਰਪੰਚ ਸਵ: ਮੁਖਤਿਆਰ ਸਿੰਘ ਦੇ ਸਪੁੱਤਰ ਮੇਜਰ ਸਿੰਘ ਅਤੇ ਮੌਜੂਦਾ ਪੰਚਾਇਤ ਮੈਂਬਰ ਤੇ ਹੋਰ ਕਈ ਪਰਿਵਾਰ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਕਰਵਾਏ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਦੌਰਾਨ ਉਚੇਚੇ ਤੌਰ ’ਤੇ ਪਹੁੰਚੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾਤਾ ਸੁਖਜਿੰਦਰ ਸਿੰਘ ਸੁੱਖ ਔਜਲਾ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪੰਚ ਰਣਜੀਤ ਸਿੰਘ, ਪੰਚ ਕੁਲਵੰਤ ਸਿੰਘ, ਪੰਚ ਗੁਰਪ੍ਰੀਤ ਸਿੰਘ, ਸਾਬਕਾ ਪੰਚ ਰਾਮ ਸਿੰਘ, ਸਾਬਕਾ ਪੰਚ ਦਲਜੀਤ ਸਿੰਘ, ਗੁਰਪਿੰਦਰ ਸਿੰਘ ਭਿੰਦਾ ਪ੍ਰਧਾਨ, ਲਖਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਲਖਵਿੰਦਰ ਸਿੰਘ ਬਾਬਾ, ਸੰਤੋਖ ਸਿੰਘ, ਅਮਰੀਕ ਸਿੰਘ, ਧਰਮਿੰਦਰ ਸਿੰਘ ਅਤੇ ਅਰਸ਼ਦੀਪ ਸਿੰਘ ਆਦਿ ਨੂੰ ਪਾਰਟੀ ਚਿੰਨ੍ਹ ਵਾਲੇ ਮਮਫਲਰ ਭੇਟ ਕਰਕੇ ਸਨਮਾਨਿਤ ਕਰਦਿਆਂ ਜੀ ਆਇਆ ਕਿਹਾ। ਇਸ ਮੌਕੇ ਸੁਖਜਿੰਦਰ ਸਿੰਘ ਸੁੱਖ ਔਜਲਾ ਨੇ ਕਿਹਾ ਕਿ ਪਿੰਡ ਸ਼ਾਹਲੀਵਾਲ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਆਗੂਆਂ ਅਤੇ ਵਰਕਰਾਂ ਦਾ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣਾ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਆਗੂ ਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਐਡਵੋਕੇਟ ਸੰਦੀਪ ਕੌਸ਼ਲ ਤੇ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਅੱਡਾ ਨਾਥ ਦੀ ਖੂਹੀ(ਚੰਨਣਕੇ) ਵਿੱਖੇ ਖੂਨ ਦਾਨ ਕੈਂਪ 27 ਨੂੰ ਅਗਲੀ ਖ਼ਬਰ ਮਾਨਾਂਵਾਲਾ ਵਿਖੇ ਦੋ ਰੋਜ਼ਾ ਕੀਰਤਨ ਦਰਬਾਰ ਕਰਾਉਣ ਦੀਆਂ ਤਿਆਰੀਆਂ ਜ਼ੋਰਾਂ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।