29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਨੈਕ ਦੇ ਡਾਇਰੈਕਟਰ ਵਲੋਂ ਕਾਮਨਵੈਲਥ ਏਸ਼ੀਆ ਗ੍ਰੈਜੂਏਟ ਰੁਜ਼ਗਾਰਯੋਗਤਾ ਵਰਕਸ਼ਾਪ ਦਾ ਉਦਘਾਟਨ ਵਿਦਿਆਰਥੀਆਂ ਨੂੰ ਡਿਗਰੀ ਦੇ ਨਾਲ ਰੁਜ਼ਗਾਰ ਦੇ ਯੋਗ ਹੁਨਰਾਂ ਨਾਲ ਲੈਸ ਕਰਨਾ ਸਮੇਂ ਦੀ ਲੋੜ : ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 28 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਉਪ-ਕੁਲਪਤੀ ਪ੍ਰੋ. (ਡਾ.)

ਅਜੀਤ ਡੈਸਕ 29-10-2026
ਅੰਮ੍ਰਿਤਸਰ, 28 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਕਾਮਨਵੈਲਥ ਆਫ਼ ਲਰਨਿੰਗ૶ਕਾਮਨਵੈਲਥ ਐਜੂਕੇਸ਼ਨਲ ਮੀਡੀਆ ਸੈਂਟਰ ਫਾਰ ਏਸ਼ੀਆ (ਕੋਲ-ਸੇਮਕਾ), ਨਵੀਂ ਦਿੱਲੀ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਮਨਵੈਲਥ ਏਸ਼ੀਆ ਗ੍ਰੈਜੂਏਟ ਰੁਜ਼ਗਾਰ ਯੋਗਤਾ ਵਰਕਸ਼ਾਪ ਦਾ ਆਗਾਜ਼ ਕੀਤਾ ਗਿਆ। ਅੰਮ੍ਰਿਤਸਰ ਦੇ 450ਵੇਂ ਸਥਾਪਨਾ ਵਰ੍ਹੇ ਨੂੰ ਸਮਰਪਿਤ ਇਸ ਵਰਕਸ਼ਾਪ ਦਾ ਉਦਘਾਟਨ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੇਸ਼ਨ ਕੌਂਸਲ (ਨੈਕ) ਦੇ ਡਾਇਰੈਕਟਰ ਪ੍ਰੋ. (ਡਾ.) ਗਣੇਸ਼ਨ ਕੰਨਾਬੀਰਨ, ਕੋਲ-ਸੇਮਕਾ ਦੇ ਡਾਇਰੈਕਟਰ ਪ੍ਰੋ. ਬੀ. ਸ਼ਦਰਚ ਅਤੇ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਵਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਵਰਕਸ਼ਾਪ ਵਿਚ ਸ੍ਰੀਲੰਕਾ, ਮਲੇਸ਼ੀਆ, ਬਰੂਨੇਈ ਸਮੇਤ ਵੱਖ-ਵੱਖ ਕਾਮਨਵੈਲਥ ਦੇਸ਼ਾਂ ਤੋਂ 11 ਅੰਤਰਰਾਸ਼ਟਰੀ ਪ੍ਰਤੀਨਿਧੀਆਂ ਅਤੇ ਭਾਰਤ ਦੇ 50 ਪ੍ਰਤੀਨਿਧੀਆਂ ਨੇ ਸ਼ਮੂਲੀਅਤ ਕੀਤੀ। ਉਦਘਾਟਨੀ ਸੈਸ਼ਨ ਦੀ ਸ਼ੁਰੂਆਤ ਯੂਨੀਵਰਸਿਟੀ ਦੇ ਓਪਨ ਡਿਸਟੈਂਸ ਲਰਨਿੰਗ ਅਤੇ ਆਨਲਾਈਨ ਸਟੱਡੀਜ਼ ਦੇ ਡਾਇਰੈਕਟਰ ਪ੍ਰੋ. ਸੁਭੀਤ ਕੁਮਾਰ ਜੈਨ ਵਲੋਂ ਸਵਾਗਤੀ ਸ਼ਬਦਾਂ ਨਾਲ ਕੀਤੀ ਗਈ ਉਪਰੰਤ ਸ਼ਖ਼ਸੀਅਤਾਂ ਵਲੋਂ ਸ਼ਮ੍ਹਾਂ ਰੌਸ਼ਨ ਕੀਤੀ ਗਈ । ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਹਰਵਿੰਦਰ ਸਿੰਘ ਸੈਣੀ ਨੇ ਆਪਣੇ ਸੰਬੋਧਨ ਵਿਚ ਥੋੜ੍ਹੇ ਸਮੇਂ ਦੇ ਹੁਨਰ-ਆਧਾਰਿਤ ਕੋਰਸਾਂ ਦੀ ਮਹੱਤਤਾ ’ਤੇ ਚਾਨਣਾ ਪਾਇਆ। ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਆਪਣੇ ਉਦਘਾਟਨੀ ਭਾਸ਼ਣ ਵਿਚ ਗਿਆਨ, ਤਕਨਾਲੋਜੀ ਅਤੇ ਲੋਕਾਂ ਵਿਚਕਾਰ ਮਜ਼ਬੂਤ ਸੰਬੰਧ ਸਥਾਪਤ ਕਰਨ ਵਾਲੀਆਂ ਸੰਸਥਾਵਾਂ ਦੇ ਨਿਰਮਾਣ ਦੀ ਲੋੜ ’ਤੇ ਜ਼ੋਰ ਦਿੱਤਾ। ਕੋਲ-ਸੇਮਕਾ ਦੇ ਡਾਇਰੈਕਟਰ ਡਾ. ਬੀ. ਸ਼ਦਰਚ ਨੇ ਮੁੱਖ ਭਾਸ਼ਣ ਦਿੰਦਿਆਂ ਉੱਚ ਸਿੱਖਿਆ ਸੰਸਥਾਵਾਂ ਸਾਹਮਣੇ ਦਰਪੇਸ਼ ਉਨ੍ਹਾਂ ਚੁਣੌਤੀਆਂ ਬਾਰੇ ਚਰਚਾ ਕੀਤੀ। ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕੇ. ਐੱਸ. ਚਾਹਲ ਵੀ ਹਾਜ਼ਰ ਸਨ। 28 ਏਐਸਆਰ53
ਪਿਛਲੀ ਖ਼ਬਰ ਲਹਿੰਦੇ ਪੰਜਾਬ ’ਚ ਹਮਲੇ ਦੇ ਡਰ ਤੋਂ ਡਰੋਨ ਉਡਾਉਣ ’ਤੇ ਲਗਾਈ 30 ਦਿਨਾਂ ਲਈ ਪਾਬੰਦੀ ਅਗਲੀ ਖ਼ਬਰ ਨਾਵਲਟੀ ਹੁੰਡਈ ਵਲੋਂ ਨਵੀਂ ਹੁੰਡਈ ਬੇਯੋਨ ਨੂੰ ਕੀਤਾ ਲਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।